Share on Facebook Share on Twitter Share on Google+ Share on Pinterest Share on Linkedin ਬਾਬਾ ਸਾਹਿਬ ਦੇ ਬੁੱਤ ਦੇ ਮਾਮਲੇ ਵਿਚ ਜਸਵੀਰ ਸਿੰਘ ਗੜ੍ਹੀ ਕਰਨਗੇ 10 ਜੂਨ ਨੂੰ ਫਿਲੋਰ ਦਾ ਦੌਰਾ ਬਾਬਾ ਸਾਹਿਬ ਦੇ ਬੁੱਤ ਦੀ ਬੇਹੁਰਮਤੀ ਦੇ ਮਾਮਲੇ ਵਿਚ ਵਿਚ ਕਮਿਸ਼ਨ ਵਲੋਂ ਡੀ.ਜੀ.ਪੀ. ਪੰਜਾਬ ਤੋਂ ਰਿਪੋਰਟ ਤਲਬ ਚੰਡੀਗੜ੍ਹ, 8 ਜੂਨ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ.ਜਸਵੀਰ ਸਿੰਘ ਗੜ੍ਹੀ ਵਲੋਂ 10 ਜੂਨ 2025 ਦਿਨ ਮੰਗਲਵਾਰ ਨੂੰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਬੇਹੁਰਮਤੀ ਦੇ ਮਾਮਲੇ ਦੀ ਜਾਂਚ ਕਰਨ ਲਈ ਨੰਗਲ ਗੇਟ ਫਿਲੋਰ ਦਾ ਦੌਰਾ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਫਿਲੋਰ ਦੇ ਨੰਗਲ ਗੇਟ ਵਿਖੇ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਦੀ ਦੂਸਰੇ ਵਾਰ ਹੋਈ ਬੇਹੁਰਮਤੀ ਦੇ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਹੈ ਜਿਸ ਲਈ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਘਟਨਾ ਸਥਾਨ ਦਾ ਦੌਰਾ ਕਰਕੇ ਬੁੱਤ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾਵੇਗਾ। ਬੁਲਾਰੇ ਨੇ ਦੱਸਿਆ ਕਿ ਫਿਲੋਰ ਦੇ ਨੰਗਲ ਗੇਟ ਵਿਖੇ ਸਥਿਤ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਦੂਸਰੀ ਵਾਰ ਹੋਈ ਬੇਹੁਰਮਤੀ ਦੇ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਵਲੋਂ ਪੰਜਾਬ ਦੇ ਡਾਇਰੈਕਟ ਜਨਰਲ ਆਫ਼ ਪੁਲਿਸ ਤੋਂ ਵੀ 13 ਜੂਨ 2025 ਨੂੰ ਰਿਪੋਰਟ ਤਲਬ ਕੀਤੀ ਗਈ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ