ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਅੰਬ ਸਾਹਿਬ ਵਿਖੇ ਮਨਾਇਆ ਜਾਵੇਗਾ ਪ੍ਰਕਾਸ਼ ਪੁਰਬ

ਨਬਜ਼-ਏ-ਪੰਜਾਬ, ਮੁਹਾਲੀ, 10 ਜੂਨ:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਪਾਤਸ਼ਾਹੀ ਸੱਤਵੀਂ ਮੁਹਾਲੀ ਵਿਖੇ 12 ਜੂਨ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ। ਐਸਜੀਪੀਸੀ ਦੇ ਮੈਂਬਰ ਜਥੇਦਾਰ ਚਰਨਜੀਤ ਸਿੰਘ ਕਾਲੇਵਾਲ ਅਤੇ ਮੈਨੇਜਰ ਭਾਈ ਰਜਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ ਅੱਜ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਜਿਨ੍ਹਾਂ ਦੇ ਭੋਗ 12 ਜੂਨ ਨੂੰ ਸਵੇਰੇ 9 ਵਜੇ ਪਾਏ ਜਾਣਗੇ।
ਇਸ ਮੌਕੇ ਪੰਥ ਦੇ ਮਹਾਨ ਕੀਰਤਨੀਏ, ਰਾਗੀ ਅਤੇ ਢਾਡੀ ਜਥੇ ਅਤੇ ਕਥਾ ਵਾਚਕ ਸੰਗਤ ਨੂੰ ਹਰਜੱਸ ਸੁਣਾ ਕੇ ਨਿਹਾਲ ਕਰਨਗੇ। ਇਸ ਦਿਨ ਲੰਗਰ ਵਿੱਚ ਮਿੱਸੇ ਪ੍ਰਸ਼ਾਦੇ, ਮੱਖਣ ਅਤੇ ਲੱਸੀ ਵਰਤਾਈ ਜਾਵੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਸ਼੍ਰੋਮਣੀ ਅਕਾਲੀ ਦਲ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ, ਗਿਆਨੀ ਚਰਨਜੀਤ ਸਿੰਘ ਹੈੱਡ ਗ੍ਰੰਥੀ, ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਮੋਢੀ ਆਗੂ ਸਰਬਜੀਤ ਸਿੰਘ ਸੋਹਲ, ਸੁਰਿੰਦਰ ਸਿੰਘ, ਜਗਜੀਤ ਸਿੰਘ ਸਿੱਧੂ, ਭਾਈ ਭੁਪਿੰਦਰ ਸਿੰਘ, ਭਾਈ ਗੁਰਲਾਲ ਸਿੰਘ, ਮਨਪ੍ਰੀਤ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਅਤੇ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…