Share on Facebook Share on Twitter Share on Google+ Share on Pinterest Share on Linkedin 91 ਲੱਖ ਦੀ ਲਾਗਤ ਨਾਲ ਸੁਧਾਰੀ ਜਾਵੇਗੀ ਸ਼ਹਿਰੀ ਸੜਕਾਂ ਦੀ ਹਾਲਤ: ਮੇਅਰ ਜੀਤੀ ਸਿੱਧੂ ਮੇਅਰ ਨੇ ਵਾਰਡ ਨੰਬਰ-49 ਵਿੱਚ ਸੜਕਾਂ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਨਬਜ਼-ਏ-ਪੰਜਾਬ, ਮੁਹਾਲੀ, 10 ਜੂਨ: ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਫੇਜ਼-6 (ਵਾਰਡ ਨੰਬਰ-49) ਵਿੱਚ ਅੰਦਰਲੀ ਸੜਕਾਂ ਉੱਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ। ਇਨ੍ਹਾਂ ਸੜਕਾਂ ਤੋਂ ਪੁਰਾਣਾ ਮਲਬਾ ਹਟਾ ਕੇ ਨਵੇਂ ਸਿਰਿਓਂ ਪ੍ਰੀਮਿਕਸ ਪਾਇਆ ਜਾਵੇਗਾ। ਇਸ ਮੌਕੇ ਕੌਂਸਲਰ ਗੁਰਪ੍ਰੀਤ ਕੌਰ ਤੇ ਸਮਾਜ ਸੇਵੀ ਲਖਬੀਰ ਸਿੰਘ ਵੀ ਹਾਜ਼ਰ ਸਨ। ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਇਸ ਕੰਮ ਉੱਤੇ 91 ਲੱਖ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਬਰਸਾਤਾਂ ਤੋਂ ਪਹਿਲਾਂ ਸ਼ਹਿਰ ਦੀਆਂ ਲਗਪਗ ਸਾਰੀਆਂ ਅੰਦਰਲੀ ਸੜਕਾਂ ਦੀ ਮੁਰੰਮਤ ਅਤੇ ਨਵੇਂ ਸਿਰਿਓਂ ਪ੍ਰੀਮਿਕਸ ਪਾਇਆ ਜਾਵੇਗਾ। ਇਸ ਸਬੰਧੀ ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਅਤੇ ਜਨਰਲ ਹਾਊਸ ਵਿੱਚ ਮਤੇ ਪਾਸ ਕੀਤੇ ਗਏ ਸਨ। ਹੁਣ ਟੈਂਡਰ ਹੋਣ ਤੋਂ ਬਾਅਦ ਸੜਕਾਂ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਜੀਤੀ ਸਿੱਧੂ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੇ ਉਨ੍ਹਾਂ ਨੂੰ ਮੇਅਰ ਬਣਾ ਕੇ ਬਹੁਤ ਵੱਡਾ ਮਾਣ ਸਨਮਾਨ ਦਿੱਤਾ ਹੈ ਅਤੇ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਤਰ੍ਹਾਂ ਦਾ ਵਿਤਕਰਾ ਨਹੀਂ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਅਤੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਇਸ ਮੌਕੇ ’ਤੇ ਹੀ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਵਿਕਾਸ ਕੰਮਾਂ ਵਿੱਚ ਕੁਆਲਿਟੀ ਪੱਖੋਂ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਸਮੇਂ-ਸਮੇਂ ’ਤੇ ਵਿਕਾਸ ਕਾਰਜਾਂ ਦੀ ਜਾਂਚ ਅਤੇ ਨਜ਼ਰਸਾਨੀ ਕੀਤੀ ਜਾਵੇ। ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਬਰਸਾਤੀ ਪਾਣੀ ਦੀ ਮਾਰ ਤੋਂ ਬਚਾਉਣ ਲਈ ਨਗਰ ਨਿਗਮ ਵੱਲੋਂ ਸਰਵੇ ਕਰਵਾਇਆ ਗਿਆ ਹੈ। ਜਿਸ ਦਾ ਮਾਡਲ ਤਿਆਰ ਹੋ ਚੁੱਕਾ ਹੈ, ਇਸ ਕੰਮ ’ਤੇ 200 ਕਰੋੜ ਦਾ ਖਰਚਾ ਆਉਣ ਦਾ ਅਨੁਮਾਨ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਮੁਹਾਲੀ ਨਗਰ ਨਿਗਮ ਨੂੰ ਫੌਰੀ ਗਰਾਂਟ ਦਿੱਤੀ ਜਾਵੇ ਤਾਂ ਜੋ ਇਹ ਕੰਮ ਸਮੇਂ ਸਿਰ ਨੇਪਰੇ ਚਾੜ੍ਹਿਆ ਜਾ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ