ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਦੀ ਚੋਣ, ਤਰਲੋਚਨ ਸਿੰਘ ਨੂੰ ਪ੍ਰਧਾਨ ਚੁਣਿਆ

ਨਬਜ਼-ਏ-ਪੰਜਾਬ, ਮੁਹਾਲੀ, 10 ਜੂਨ:
ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ (ਕਨਾਲ ਹਾਊਸ) ਫੇਜ਼-3ਬੀ2 ਦੀ ਕੋਠੀ ਨੰਬਰ-951 ਤੋਂ 992 ਦੇ ਵਸਨੀਕਾਂ ਦੀ ਮੀਟਿੰਗ ਹੋਈ। ਜਿਸ ਵਿੱਚ ਸ਼ਹਿਰ ਵਾਸੀਆਂ ਨੂੰ ਦਰਪੇਸ਼ ਮੁਸ਼ਕਲਾਂ ’ਤੇ ਚਰਚਾ ਕਰਦਿਆਂ ਉਨ੍ਹਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਨੂੰ ਯਕੀਨੀ ਕਰਵਾਉਣ ਲਈ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ (ਕਨਾਲ ਹਾਊਸ) ਫੇਜ਼-3ਬੀ2 ਦਾ ਗਠਨ ਕੀਤਾ ਗਿਆ।
ਇਸ ਮੌਕੇ ਸਰਬਸੰਮਤੀ ਨਾਲ ਤਰਲੋਚਨ ਸਿੰਘ ਨੂੰ ਪ੍ਰਧਾਨ, ਦਲਵੀਰ ਸਿੰਘ ਗਿੱਲ ਨੂੰ ਚੇਅਰਮੈਨ, ਦਿਲਜੀਤ ਸਿੰਘ ਸੁਖੀਜਾ ਨੂੰ ਮੀਤ ਪ੍ਰਧਾਨ, ਨਵਦੀਪ ਬਾਂਸਲ ਨੂੰ ਜਨਰਲ ਸਕੱਤਰ, ਨਰਿੰਦਰ ਕੁਮਾਰ ਸਿੰਗਲਾ ਨੂੰ ਕੈਸ਼ੀਅਰ, ਹਰਜੀਤ ਸਿੰਘ ਨੂੰ ਕਾਨੂੰਨੀ ਸਲਾਹਕਾਰ, ਡੀਕੇ ਖੁਰਾਣਾ ਨੂੰ ਪ੍ਰੈਸ ਸਕੱਤਰ ਚੁਣਿਆ ਗਿਆ। ਇਸ ਮੌਕੇ ਨਵਨਿਯੁਕਤ ਪ੍ਰਧਾਨ ਤਰਲੋਚਨ ਸਿੰਘ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਤਨਦੇਹੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…