Share on Facebook Share on Twitter Share on Google+ Share on Pinterest Share on Linkedin ਚੰਦੂਮਾਜਰਾ ਵੱਲੋਂ ਏਅਰ ਇੰਡੀਆ ਜਹਾਜ਼ ਹਾਦਸੇ ’ਤੇ ਦੁੱਖ ਦਾ ਪ੍ਰਗਟਾਵਾ ਨਬਜ਼-ਏ-ਪੰਜਾਬ, ਮੁਹਾਲੀ, 13 ਜੂਨ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅਹਿਮਦਾਬਾਦ ਵਿੱਚ ਏਅਰ ਇੰਡੀਆ ਜਹਾਜ਼ ਹਾਦਸੇ ਦੇ ਪੀੜਤਾਂ ਨਾਲ ਡੂੰਘੇ ਦੁੱਖ ਅਤੇ ਸੰਵੇਦਨਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਪੂਰੇ ਦੇਸ਼ ਦੇ ਲੋਕਾਂ ਦੇ ਹਿਰਦਿਆਂ ਨੂੰ ਵਲੂੰਧਰ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਹਾਦਸੇ ਦੇ ਪੀੜਤਾਂ ਨਾਲ ਪੂਰਾ ਦੇਸ਼ ਇੱਕਜੱੁਟ ਨਾਲ ਖੜਾ ਹੈ। ਸ੍ਰੀ ਚੰਦੂਮਾਜਰਾ ਨੇ ਜਹਾਜ਼ ਹਾਦਸੇ ਵਿੱਚ ਜ਼ਖ਼ਮੀਆਂ ਦੀ ਸਿਹਤਯਾਬੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਇਸ ਭਿਆਨਕ ਹਾਦਸੇ ਨੂੰ ਬਿਆਨ ਕਰਨ ਲਈ ਸ਼ਬਦ ਨਹੀਂ ਹਨ। ਉਨ੍ਹਾਂ ਕਿਹਾ ਕਿ ਜਹਾਜ਼ ਦੇ ਉਡਾਣ ਭਰਨ ਦੌਰਾਨ ਰਿਹਾਇਸ਼ੀ ਖੇਤਰ ਨੇੜੇ ਹਾਦਸਾਗ੍ਰਸਤ ਹੋਣ ਅਤੇ ਸੰਘਣੇ ਧੂੰਏਂ ਤੋਂ ਤਬਾਹੀ ਦੀਆਂ ਤਸਵੀਰਾਂ ਬੇਹੱਦ ਪ੍ਰੇਸ਼ਾਨ ਕਰਨ ਵਾਲੀਆਂ ਹਨ। ਅਕਾਲੀ ਆਗੂ ਨੇ ਜਹਾਜ਼ ਹਾਦਸੇ ਦੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ। ਨਾਲ ਹੀ ਉਨ੍ਹਾਂ ਕਿਹਾ ਕਿ ਇਸ ਸਮੁੱਚੇ ਘਟਨਾਕ੍ਰਮ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ