nabaz-e-punjab.com

ਪੰਜਾਬ ਬੋਰਡ ਨੇ ਸੋਸ਼ਲ ਮੀਡੀਆ ’ਤੇ ਅਪਲੋਡ ਕੀਤੇ ਗਏ ‘ਫ਼ਰਜ਼ੀ ਭਰਤੀ’ ਦਾ ਗੰਭੀਰ ਨੋਟਿਸ ਲਿਆ

ਬੋਰਡ ਮੈਨੇਜਮੈਂਟ ਨੇ ਪੰਜਾਬ ਪੁਲੀਸ ਦੇ ਸਾਈਬਰ ਕ੍ਰਾਈਮ ਵਿੰਗ ਨੂੰ ਸਖ਼ਤ ਕਾਨੂੰਨੀ ਕਾਰਵਾਈ ਲਈ ਸ਼ਿਕਾਇਤ ਦਿੱਤੀ

ਪੀੜਤਾਂ ਨੂੰ ਤੁਰੰਤ ਪੰਜਾਬ ਪੁਲੀਸ ਦੇ ਸਾਈਬਰ ਸੈੱਲ ਵਿੱਚ ਸ਼ਿਕਾਇਤ ਦਰਜ ਕਰਵਾਉਣ ਦੀ ਸਲਾਹ

ਨਬਜ਼-ਏ-ਪੰਜਾਬ, ਮੁਹਾਲੀ, 13 ਜੂਨ:
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸੋਸ਼ਲ ਮੀਡੀਆ ’ਤੇ ਅਪਲੋਡ ਕੀਤੇ ਗਏ ‘ਫਰਜ਼ੀ ਭਰਤੀ’ ਦਾ ਗੰਭੀਰ ਨੋਟਿਸ ਲਿਆ ਹੈ। ਇਸ ਸਬੰਧੀ ਬੋਰਡ ਮੈਨੇਜਮੈਂਟ ਨੇ ਪੀੜਤਾਂ ਨੂੰ ਪੰਜਾਬ ਪੁਲੀਸ ਦੇ ਸਾਈਬਰ ਕ੍ਰਾਈਮ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਉਣ ਦੀ ਸਲਾਹ ਦਿੱਤੀ ਹੈ। ਬੋਰਡ ਨੇ ਵੀ ਇਸ ਸਬੰਧੀ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਲਈ ਸਾਈਬਰ ਕ੍ਰਾਈਮ ਵਿੰਗ ਨੂੰ ਪੱਤਰ ਲਿਖਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਹਾਲ ਹੀ ਵਿੱਚ ਸੋਸ਼ਲ ਮੀਡੀਆ ’ਤੇ ਇੱਕ ਫ਼ਰਜ਼ੀ ਭਰਤੀ ਨੋਟਿਸ ਪ੍ਰਕਾਸ਼ਿਤ ਕੀਤਾ ਜਾ ਰਿਹਾ ਹੈ। ਇਹ ਜਾਅਲੀ ਨੋਟਿਸ ਫੇਸਬੁੱਕ ਪੇਜ ∙ob 1lerts by 8ardeep (ਲਿੰਕ: https:// jobalertbyhardeep.com/ Punjab-school-education-board-recruitment-2025-2/link) ’ਤੇ ਅਪਲੋਡ ਕੀਤਾ ਗਿਆ ਹੈ, ਜਿਸ ਵਿੱਚ ਇਹ ਗਲਤ ਤਰੀਕੇ ਨਾਲ ਦਾਅਵਾ ਕੀਤਾ ਗਿਆ ਹੈ ਕਿ ਪੰਜਾਬ ਬੋਰਡ ਵੱਲੋਂ ਬਿਨਾਂ ਪ੍ਰੀਖਿਆ ਤੋਂ ‘ਸਿੱਧੀ ਭਰਤੀ’ ਕੀਤੀ ਜਾ ਰਹੀ ਹੈ ਅਤੇ ਇਹ ਭਰਤੀ 47,600 ਰੁਪਏ ਮਾਸਕ ਤਨਖ਼ਾਹ ’ਤੇ ਕੀਤੀ ਜਾਵੇਗੀ ਅਤੇ ਅਰਜ਼ੀਆਂ ਦੇਣ ਦੀ ਅੰਤਿਮ ਤਰੀਕ 24 ਜੂਨ 2025 ਦੱਸੀ ਗਈ ਹੈ।
ਸਿੱਖਿਆ ਬੋਰਡ ਨੇ ਇਹ ਸਪੱਸ਼ਟ ਕੀਤਾ ਕਿ ਸੋਸ਼ਲ ਮੀਡੀਆ ’ਤੇ ਅਪਲੋਡ ਇਹ ਭਰਤੀ ਨੋਟਿਸ ਪੂਰੀ ਤਰ੍ਹਾਂ ਫ਼ਰਜ਼ੀ ਅਤੇ ਗੈਰ-ਅਧਿਕਾਰਿਤ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਇਸ ਤਰ੍ਹਾਂ ਦੀ ਕੋਈ ਭਰਤੀ ਪ੍ਰਕਿਰਿਆ ਸ਼ੁਰੂ ਨਹੀਂ ਕੀਤੀ ਹੈ ਅਤੇ ਇਹ ਨੋਟਿਸ ਕਿਸੇ ਸ਼ਰਾਰਤੀ ਅਨਸਰ ਜਾਂ ਗਰੁੱਪ ਵੱਲੋਂ ਆਮ ਲੋਕਾਂ ਨਾਲ ਧੋਖਾਧੜੀ ਕਰਨ ਦੇ ਮੰਤਵ ਨਾਲ ਭੇਜਿਆ ਗਿਆ ਹੈ। ਬੋਰਡ ਮੈਨੇਜਮੈਂਟ ਨੇ ਲੋਕਾਂ ਦੀ ਜਾਣਕਾਰੀ ਲਈ ਦੱਸਿਆ ਕਿ ਬੋਰਡ ਦੀਆਂ ਸਾਰੀਆਂ ਅਧਿਕਾਰਿਤ ਭਰਤੀਆਂ ਕੇਵਲ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਿਤ ਵੈਬਸਾਈਟ ਜਾਂ ਮਾਨਤਾ-ਪ੍ਰਾਪਤ ਅਖ਼ਬਾਰਾਂ ਅਤੇ ਮੀਡੀਆ ਰਾਹੀਂ ਹੀ ਘੋਸ਼ਿਤ ਕੀਤੀਆਂ ਜਾਂਦੀਆਂ ਹਨ।
ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਆਮ ਨਾਗਰਿਕਾਂ ਨੂੰ ਸੂਚਿਤ ਕੀਤਾ ਕਿ ਉਹ ਕਿਸੇ ਵੀ ਅਜਿਹੀ ਝੂਠੀ ਖ਼ਬਰ ਜਾਂ ਫ਼ਰਜ਼ੀ ਭਰਤੀ ਨੋਟਿਸ ’ਤੇ ਬਿਲਕੁਲ ਵੀ ਯਕੀਨ ਨਾ ਕਰਨ। ਜੇਕਰ ਕੋਈ ਵਿਅਕਤੀ ਇਸ ਫ਼ਰਜ਼ੀ ਨੋਟਿਸ ਦਾ ਸ਼ਿਕਾਰ ਹੋਇਆ ਹੈ ਤਾਂ ਉਸ ਨੂੰ ਤੁਰੰਤ ਪੰਜਾਬ ਪੁਲੀਸ ਦੇ ਸਾਈਬਰ ਕ੍ਰਾਈਮ ਵਿੰਗ ਨੂੰ ਰਿਪੋਰਟ ਕਰਨੀ ਚਾਹੀਦੀ ਹੈ। ਇਸ ਗੰਭੀਰ ਮਾਮਲੇ ’ਤੇ ਬੋਰਡ ਵੱਲੋਂ ਸਾਈਬਰ ਕ੍ਰਾਈਮ ਵਿੰਗ ਵਿੱਚ ਧੋਖਾਧੜੀ ਦੀ ਰਿਪੋਰਟ ਦਰਜ ਕਰਵਾਉਣ ਅਤੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਸਬੰਧੀ ਪੱਤਰ ਲਿਖਿਆ ਗਿਆ ਹੈ। ਬੋਰਡ ਮੁਖੀ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਫ਼ਰਜ਼ੀ ਭਰਤੀ ਨੋਟਿਸ ਤੋਂ ਪੂਰੀ ਤਰ੍ਹਾਂ ਸਾਵਧਾਨ ਰਹਿਣ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…