ਵਿਸ਼ਵ ਖੂਨਦਾਨ ਦਿਵਸ ’ਤੇ ਮਾਰਕੀਟ ਫੇਜ਼-5 ਵਿੱਚ ਖੂਨਦਾਨ ਕੈਂਪ ਲਾਇਆ

ਨਬਜ਼-ਏ-ਪੰਜਾਬ, ਮੁਹਾਲੀ, 14 ਜੂਨ:
ਵਿਸ਼ਵ ਖੂਨਦਾਨ ਦਿਵਸ ਅਤੇ ਅਤਿ ਦੀ ਗਰਮੀ ਕਾਰਨ ਹਸਪਤਾਲਾਂ ਵਿੱਚ ਖੂਨ ਦੀ ਕਮੀ ਨੂੰ ਪੂਰਾ ਕਰਨ ਲਈ ਵਿਸ਼ਵਾਸ ਫਾਊਂਡੇਸ਼ਨ ਪੰਚਕੂਲਾ ਵੱਲੋਂ ਅਵਿਨ ਕਾਰਤਿਕ ਰੈਸਟੋਰੈਂਟ ਦੇ ਸਹਿਯੋਗ ਨਾਲ ਫੇਜ਼-5 ਦੀ ਮਾਰਕੀਟ ਵਿੱਚ ਖੂਨਦਾਨ ਕੈਂਪ ਲਗਾਇਆ। ਜਿਸ ਵਿੱਚ ਇੰਡੀਅਨ ਰੈੱਡ ਕਰਾਸ ਸੁਸਾਇਟੀ ਦੀ ਜ਼ਿਲ੍ਹਾ ਸ਼ਾਖਾ ਮੁਹਾਲੀ ਨੇ ਅਹਿਮ ਭੂਮਿਕਾ ਨਿਭਾਈ। ਸਵੇਰੇ 10 ਵਜੇ ਸ਼ੁਰੂ ਹੋਇਆ ਕੈਂਪ ਦੁਪਹਿਰ 2 ਵਜੇ ਤੱਕ ਜਾਰੀ ਰਿਹਾ।
ਕੈਂਪ ਵਿੱਚ ਬਲੱਡ ਬੈਂਕ ਅਲਫ਼ਾ ਬਲੱਡ ਸੈਂਟਰ ਰੂਪਨਗਰ ਦੀ ਟੀਮ ਨੇ ਡਾ. ਸੁਰਿੰਦਰ ਸਿੰਘ ਦੀ ਅਗਵਾਈ ਹੇਠ 38 ਯੂਨਿਟ ਖੂਨ ਇਕੱਠਾ ਕੀਤਾ। ਡਾ. ਸੁਰਿੰਦਰ ਸਿੰਘ ਨੇ ਨੌਜਵਾਨਾਂ ਨੂੰ ਖੂਨਦਾਨ ਕਰਨ ਲਈ ਲਾਮਬੰਦ ਕਰਦਿਆਂ ਕਿਹਾ ਕਿ ਖੂਨਦਾਨ ਮਹਾਂਦਾਨ ਹੈ, ਸਾਡੇ ਵੱਲੋਂ ਦਾਨ ਕੀਤੀ ਖੂਨ ਦੀ ਇੱਕ ਬੂੰਦ ਨਾਲ ਕਿਸੇ ਲੋੜਵੰਦ ਮਰੀਜ਼ ਦੀ ਜਾਨ ਬਚਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਪ੍ਰਤੀ ਪਿੰਡ ਪੱਧਰ ’ਤੇ ਲੋਕ ਲਹਿਰ ਪੈਦਾ ਕਰਨ ਦੀ ਲੋੜ ਹੈ।
ਵਿਸ਼ਵਾਸ ਫਾਊਂਡੇਸ਼ਨ ਦੀ ਪ੍ਰਧਾਨ ਸਾਧਵੀ ਨੀਲਿਮਾ ਵਿਸ਼ਵਾਸ ਨੇ ਦੱਸਿਆ ਕਿ ਕੈਂਪ ਦਾ ਉਦਘਾਟਨ ਇੰਡੀਅਨ ਰੈੱਡ ਕਰਾਸ ਸੁਸਾਇਟੀ ਦੇ ਜ਼ਿਲ੍ਹਾ ਸਕੱਤਰ ਹਰਬੰਸ ਸਿੰਘ ਨੇ ਕੀਤਾ ਅਤੇ ਖੂਨਦਾਨੀਆਂ ਨੂੰ ਬੈਜ ਲਗਾ ਕੇ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ। ਇਸ ਮੌਕੇ ਵਿਸ਼ਵਾਸ ਫਾਊਂਡੇਸ਼ਨ ਦੇ ਨੁਮਾਇੰਦੇ ਸ਼ਿਸ਼ੂਪਾਲ ਪਠਾਨੀਆ, ਅਨਿਰੁੱਧ ਪਠਾਨੀਆ ਅਤੇ ਜਤਿੰਦਰ ਮਨਚੰਦਾ ਮੌਜੂਦ ਸਨ। ਅਖੀਰ ਵਿੱਚ ਸਾਰੇ ਖੂਨਦਾਨੀਆਂ ਨੂੰ ਪ੍ਰਸ਼ੰਸਾ ਪੱਤਰ ਅਤੇ ਤੋਹਫ਼ੇ ਦੇ ਕੇ ਉਤਸ਼ਾਹਿਤ ਕੀਤਾ ਗਿਆ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…