Share on Facebook Share on Twitter Share on Google+ Share on Pinterest Share on Linkedin ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਸ਼ਿਕੰਜਾ ਕੱਸਿਆ, ਦਰਜਨ ਵਾਹਨਾਂ ਦੇ ਕੀਤੇ ਚਲਾਨ ਨਬਜ਼-ਏ-ਪੰਜਾਬ, ਮੁਹਾਲੀ, 14 ਜੂਨ: ਸੜਕ ਸੁਰੱਖਿਆ ਅਤੇ ਟਰਾਂਸਪੋਰਟ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਮੁਹਾਲੀ ਦੇ ਖੇਤਰੀ ਟਰਾਂਸਪੋਰਟ ਵਿਭਾਗ ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ 12 ਵਾਹਨਾਂ ਦੇ ਟਰੈਫ਼ਿਕ ਅਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਦੇ ਦੋਸ਼ ਵਿੱਚ ਚਲਾਨ ਕੀਤੇ ਗਏ ਅਤੇ 6 ਲੱਖ ਰੁਪਏ ਜੁਰਮਾਨਾ ਫ਼ੀਸ ਵਸੂਲੀ ਗਈ। ਇਸ ਮੌਕੇ ਵਾਹਨ ਚਾਲਕਾਂ ਨੂੰ ਸਖ਼ਤ ਤਾੜਨਾ ਵੀ ਕੀਤੀ ਗਈ। ਖੇਤਰੀ ਟਰਾਂਸਪੋਰਟ ਅਫ਼ਸਰ ਰਾਜਪਾਲ ਸਿੰਘ ਸੇਖੋਂ ਦੀ ਜਾਣਕਾਰੀ ਮੁਤਾਬਕ ਇਨ੍ਹਾਂ ਵਾਹਨਾਂ ਦੇ ਚਲਾਨਾਂ ਵਿੱਚ ਮੁੱਖ ਤੌਰ ’ਤੇ ਟੈਕਸ ਦੀ ਚੋਰੀ, ਓਵਰ-ਲੋਡਿੰਗ ਅਤੇ ਮੋਟਰ ਵਾਹਨ ਕਾਨੂੰਨ ਦੀਆਂ ਹੋਰ ਉਲੰਘਣਾਵਾਂ ਸ਼ਾਮਲ ਸਨ। ਇਹ ਕਾਰਵਾਈ ਵਪਾਰਕ ਵਾਹਨਾਂ ਦੀ ਲੰਘੀ ਰਾਤ ਚੈਕਿੰਗ ਦੌਰਾਨ ਕੀਤੀ ਗਈ। ਆਰਟੀਓ ਰਾਜਪਾਲ ਸਿੰਘ ਸੇਖੋਂ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੀਆਂ ਜਾਂਚ ਮੁਹਿੰਮਾਂ ਜਾਰੀ ਰਹਿਣਗੀਆਂ, ਤਾਂ ਜੋ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤੀ ਕੀਤੀ ਜਾ ਸਕੇ। ਆਰਟੀਓ ਨੇ ਵਾਹਨ ਮਾਲਕਾਂ ਅਤੇ ਚਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਵਾਹਨਾਂ ਦੇ ਦਸਤਾਵੇਜ਼ ਠੀਕ ਰੱਖਣ, ਸਮੇਂ ਸਮੇਂ ’ਤੇ ਟੈਕਸ ਜਮ੍ਹਾਂ ਕਰਵਾਇਆ ਜਾਵੇ ਅਤੇ ਓਵਰ-ਲੋਡਿੰਗ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਓਵਰ-ਲੋਡਿੰਗ ਕਾਰਨ ਜਿੱਥੇ ਸੜਕ ’ਤੇ ਚੱਲਦੇ ਸਮੇਂ ਹਰ ਸਮੇਂ ਹਾਦਸਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ, ਉੱਥੇ ਨਿਯਮਾਂ ਦੀ ਉਲੰਘਣਾ ਕਰਨਾ ਵੀ ਕਿਸੇ ਜੁਰਮ ਤੋਂ ਘੱਟ ਨਹੀਂ ਹੈ। ਲਿਹਾਜ਼ਾ ਹਮੇਸ਼ਾ ਟਰੈਫ਼ਿਕ ਅਤੇ ਟਰਾਂਸਪੋਰਟ ਵਿਭਾਗ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ