Share on Facebook Share on Twitter Share on Google+ Share on Pinterest Share on Linkedin ਡੀਸੀ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਨਬਜ਼-ਏ-ਪੰਜਾਬ, ਮੁਹਾਲੀ, 16 ਜੂਨ: ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿੱਤਲ ਨੇ ਅੱਜ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰੇਕ ਪੋਲਿੰਗ ਸਟੇਸ਼ਨ ’ਤੇ ਬੀਐਲਏ ਲਗਾਏ ਜਾਣੇ ਹਨ। ਬੀਐਲਏ-1 ਸਬੰਧੀ ਪ੍ਰੋਫਾਰਮਾ ਪਾਰਟੀ ਦੇ ਪ੍ਰਧਾਨ/ਸਕੱਤਰ ਵੱਲੋਂ ਭਰਿਆ ਜਾਣਾ ਹੈ। ਜਿਸ ਵਿੱਚ ਪ੍ਰਧਾਨ/ਸਕੱਤਰ ਜ਼ਿਲ੍ਹਾ/ਹਲਕਾ ਪੱਧਰ ’ਤੇ ਬੀਐਲਏ ਨਿਯੁਕਤ ਕਰਨ ਲਈ ਅਧਿਕਾਰਤ ਵਿਅਕਤੀ ਦੀ ਨਿਯੁਕਤੀ ਕਰੇਗਾ। ਬੀਐਲਏ-1 ਪ੍ਰੋਫਾਰਮੇ ਵਿੱਚ ਨਿਯੁਕਤ ਕੀਤੇ ਗਏ ਅਧਿਕਾਰਤ ਵਿਅਕਤੀ ਵੱਲੋਂ ਬੀਐਲਏ-2 ਪ੍ਰੋਫਾਰਮਾ ਭਰਕੇ ਦਿੱਤਾ ਜਾਣਾ ਯਕੀਨੀ ਬਣਾਇਆ ਜਾਵੇ। ਜਿਸ ਵਿੱਚ ਉਹ ਬੂਥ ਲੈਵਲ ’ਤੇ ਬੀਐਲਏ ਦੀ ਨਿਯੁਕਤੀ ਕਰੇਗਾ। ਆਗੂਆਂ ਨੂੰ ਫਾਰਮਾਂ ਬਾਰੇ ਦੱਸਿਆ ਗਿਆ ਕਿ ਫਾਰਮ ਨੰਬਰ-6 ਵੋਟਰ ਸੂਚੀ ਵਿੱਚ ਨਵੀਂ ਰਜਿਸਟ੍ਰੇਸ਼ਨ ਲਈ, ਫਾਰਮ ਨੰਬਰ-6 ਏ ਵੋਟਰ ਸੂਚੀ ਵਿੱਚ ਪ੍ਰਵਾਸੀ ਭਾਰਤੀ ਵੋਟਰ (ਐਨਆਰਆਈ) ਨੂੰ ਸ਼ਾਮਲ ਕਰਨ ਲਈ, ਫਾਰਮ ਨੰਬਰ-7, ਕਿਸੇ ਵਿਅਕਤੀ ਨੂੰ ਆਪਣੇ ਹਲਕੇ ਦੀ ਵੋਟਰ ਸੂਚੀ ਵਿੱਚ ਦਰਜ ਨਾਮਾਂ ’ਤੇ ਜੇਕਰ ਇਤਰਾਜ਼ ਹੈ ਜਾਂ ਕੋਈ ਨਾਮ ਕਟਵਾਉਣ ਲਈ ਫਾਰਮ ਨੰਬਰ-8 ਵੋਟਰ ਸੂਚੀ ਵਿੱਚ ਦਰਜ ਵੇਰਵਿਆਂ ਵਿਚ ਕਿਸੇ ਤਰ੍ਹਾਂ ਦੀ ਸੋਧ ਲਈ ਇੱਕ ਹਲਕੇ ’ਚੋਂ ਦੂਜੇ ਹਲਕੇ ਵਿਚ ਰਿਹਾਇਸ਼ ਬਦਲਣ ਕਰਕੇ ਵੋਟਰ ਸੂਚੀ ਵਿੱਚ ਦਰਜ ਪਤਾ ਬਦਲਣ ਲਈ, ਮੌਜੂਦਾ ਹਲਕੇ ਅੰਦਰ ਰਿਹਾਇਸ਼ ਬਦਲਣ ਲਈ ਅਤੇ ਡੁਪਲੀਕੇਟ ਵੋਟਰ ਕਾਰਡ ਲਈ ਭਰਿਆ ਜਾ ਸਕਦਾ ਹੈ। ਵਧੇਰੇ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1950 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿਹੜੇ ਪੋਲਿੰਗ ਸਟੇਸ਼ਨ ’ਤੇ 1200 ਤੋਂ ਵੱਧ ਵੋਟਾਂ ਬਣੀਆਂ ਹੋਈਆ ਹਨ, ਉਨ੍ਹਾਂ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਕੀਤੀ ਜਾਣੀ ਹੈ। ਮੀਟਿੰਗ ਵਿੱਚ ਕਾਂਗਰਸ ਆਗੂ ਹਰਕੇਸ਼ ਚੰਦ ਸ਼ਰਮਾ ਤੇ ਜਸਵੀਰ ਲਾਲ, ਆਪ ਆਗੂ ਆਰਪੀ ਸ਼ਰਮਾ, ਬਸਪਾ ਦੇ ਜ਼ਿਲ੍ਹਾ ਪ੍ਰਧਾਨ ਹਰਕਾਦਾਸ ਧਾਲੀਵਾਲ, ਅਕਾਲੀ ਦਲ ਦੇ ਆਗੂ ਸਤਨਾਮ ਸਿੰਘ ਲਾਂਡਰਾਂ, ਖੁਸ਼ਇੰਦਰ ਸਿੰਘ, ਭਾਜਪਾ ਦੇ ਅਨਿਲ ਕੁਮਾਰ ਤੇ ਰਾਧੇ ਸ਼ਿਆਮ, ਅਸ਼ਵਨੀ ਸ਼ਰਮਾ, ਬਹਾਦਰ ਸਿੰਘ, ਤਹਿਸੀਲਦਾਰ (ਚੋਣਾਂ) ਸੰਜੇ ਕੁਮਾਰ ਅਤੇ ਚੋਣ ਕਾਨੂੰਗੋਈ ਸੁਰਿੰਦਰ ਕੁਮਾਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ