Share on Facebook Share on Twitter Share on Google+ Share on Pinterest Share on Linkedin ਮੁਹਾਲੀ ਪੁਲੀਸ ਵੱਲੋਂ 210 ਗਰਾਮ ਅਫ਼ੀਮ ਸਣੇ ਮੁਲਜ਼ਮ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ, 16 ਜੂਨ: ਮੁਹਾਲੀ ਪੁਲੀਸ ਵੱਲੋਂ ਐੱਸਐੱਸਪੀ ਹਰਮਨਦੀਪ ਸਿੰਘ ਹਾਂਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਤਿ 210 ਗਰਾਮ ਅਫ਼ੀਮ ਸਮੇਤ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਪੱਪੂ ਵਾਸੀ ਪਿੰਡ ਅੰਜਨੀ, ਜ਼ਿਲ੍ਹਾ ਬਰੇਲੀ (ਯੂਪੀ) ਵਜੋਂ ਹੋਈ ਹੈ। ਜੋ ਇਸ ਸਮੇਂ ਪਾਣੀ ਵਾਲੀ ਟੈਂਕੀ ਨੇੜੇ ਪਿੰਡ ਸੋਹਾਣਾ ਵਿੱਚ ਰਹਿ ਰਿਹਾ ਸੀ। ਮੁਲਜ਼ਮ ਦੇ ਖ਼ਿਲਾਫ਼ ਫੇਜ਼11 ਥਾਣੇ ਵਿੱਚ ਐਨਡੀਪੀਐਸ ਐਕਟ ਦੇ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਅੱਜ ਇੱਥੇ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਥਾਣਾ ਫੇਜ਼-11 ਦੇ ਐਸਐਚਓ ਇੰਸਪੈਕਟਰ ਅਮਨ ਦੀ ਅਗਵਾਈ ਵਾਲੀ ਟੀਮ ਵੱਲੋਂ ਮੁਲਜ਼ਮ ਪੱਪੂ ਨੂੰ ਬੈਸਟੈਕ ਮਾਲ ਨੇੜੇ ਨਾਕਾਬੰਦੀ ਦੌਰਾਨ ਕਾਬੂ ਕੀਤਾ ਗਿਆ ਹੈ। ਇੱਥੇ ਨਾਕੇ ’ਤੇ ਪੁਲੀਸ ਵੱਲੋਂ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਮੋਟਰ ਸਾਈਕਲ ’ਤੇ ਇੱਕ ਵਿਅਕਤੀ ਆ ਰਿਹਾ ਸੀ। ਜਿਸ ਨੇ ਨਾਕੇ ’ਤੇ ਪੁਲੀਸ ਨੂੰ ਦੇਖ ਕੇ ਮੋਟਰ ਸਾਈਕਲ ਪਿੱਛੇ ਮੋੜ ਕੇ ਭੱਜਣ ਦੀ ਕੋਸ਼ਿਸ਼ ਕੀਤੀ ਪ੍ਰੰਤੂ ਪੁਲੀਸ ਨੇ ਉਸ ਨੂੰ ਕਾਬੂ ਕਰ ਲਿਆ। ਡੀਐਸਪੀ ਬੱਲ ਨੇ ਦੱਸਿਆ ਕਿ ਮੋਟਰ ਸਾਈਕਲ ਚਾਲਕ ਦੀ ਤਲਾਸ਼ੀ ਲੈਣ ’ਤੇ ਉਸ ਕੋਲੋ 210 ਗਰਾਮ ਅਫ਼ੀਮ ਬਰਾਮਦ ਕੀਤੀ ਗਈ। ਪੁਲੀਸ ਅਨੁਸਾਰ ਪੁੱਛਗਿੱਛ ਦੌਰਾਨ ਪੁਲੀਸ ਨੇ ਦੱਸਿਆ ਕਿ ਉਹ ਬਰੇਲੀ ਤੋਂ ਅਫ਼ੀਮ ਲੈ ਕੇ ਆਇਆ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦਾ ਮੈਡੀਕਲ ਕਰਾਉਣ ਉਪਰੰਤ ਉਸ ਦਾ ਡੋਪ ਟੈੱਸਟ ਕਰਵਾਇਆ ਗਿਆ। ਜਿਸ ਜਾਂਚ ਰਿਪੋਰਟ ਪਾਜੇਟਿਵ ਆਈ ਹੈ। ਇਸ ਮਗਰੋਂ ਮੁਲਜ਼ਮ ਖ਼ਿਲਾਫ਼ ਦਰਜ ਐਨਡੀਪੀਐਸ ਮਾਮਲੇ ਵਿੱਚ ਧਾਰਾ 27 ਦਾ ਵਾਧਾ ਕੀਤਾ ਗਿਆ। ਮੁਲਜ਼ਮ ਨੂੰ ਮੁਹਾਲੀ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ