Share on Facebook Share on Twitter Share on Google+ Share on Pinterest Share on Linkedin ਡੀਸੀ ਕੋਮਲ ਮਿੱਤਲ ਵੱਲੋਂ ਸੜਕਾਂ ’ਤੇ ਬਲੈਕ ਸਪੌਟਸ ਨੂੰ ਫੌਰੀ ਠੀਕ ਕਰਨ ਦੇ ਹੁਕਮ ਟਰੈਫ਼ਿਕ ਨਿਯਮ ਤੋੜਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ’ਤੇ ਜ਼ੋਰ ਹਾਦਸਿਆਂ ਦੀ ਜਾਣਕਾਰੀ ਈ-ਡੀਏਆਰ ਵਿੱਚ ਦਰਜ ਕਰਨੀ ਜ਼ਰੂਰੀ ਨਬਜ਼-ਏ-ਪੰਜਾਬ, ਮੁਹਾਲੀ, 17 ਜੂਨ: ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਵੱਖ-ਵੱਖ ਸਬੰਧਤ ਵਿਭਾਗਾਂ ਨੂੰ ਜ਼ੋਰ ਦੇ ਕੇ ਆਖਿਆ ਕਿ ਜਿਨ੍ਹਾਂ ਥਾਵਾਂ ਉੱਤੇ ਨਿਯਮਿਤ ਤੌਰ ’ਤੇ ਸੜਕ ਹਾਦਸੇ ਵਾਪਰ ਰਹੇ ਹਨ, ਉਨ੍ਹਾਂ ਬਲੈਕ ਸਪੌਟਸ ਨੂੰ ਤੁਰੰਤ ਠੀਕ ਕੀਤਾ ਜਾਵੇ ਤਾਂ ਜੋ ਆਮ ਲੋਕਾਂ ਦੀ ਜਾਨ ਨੂੰ ਕੋਈ ਖ਼ਤਰਾ ਨਾ ਹੋਵੇ। ਉਨ੍ਹਾਂ ਨੇ ਮੁਹਾਲੀ ਨਗਰ ਨਿਗਮ, ਗਮਾਡਾ, ਪੀ.ਡਬਲਯੂ.ਡੀ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨਐਚਏਆਈ) ਨੂੰ ਸਸਾਰੇ ਬਲੈਕ ਸਪੌਟਸ ਦੀ ਦਰੁਸਤੀ ਨੂੰ ਤਰਜ਼ੀਹ ਦੇਣ ਅਤੇ ਅਗਲੀ ਮੀਟਿੰਗ ਤੋਂ ਪਹਿਲਾਂ ਕੀਤੀ ਗਈ ਕਾਰਵਾਈ ਦੀ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਡੀਸੀ ਕੋਮਲ ਮਿੱਤਲ ਨੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਉੱਤੇ ਰੋਜ਼ਾਨਾ ਨਿਗਰਾਨੀ ਰੱਖਣ ਅਤੇ ਸਖ਼ਤ ਕਾਰਵਾਈ ਕਰਨ ਲਈ ਟਰੈਫ਼ਿਕ ਪੁਲੀਸ, ਆਰਟੀਓ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਕੂਲ ਬੱਸਾਂ ਨੂੰ ‘ਸੇਫ ਸਕੂਲ ਵਾਹਨ ਨੀਤੀ’ ਤਹਿਤ ਚਲਾਉਣ ਦੀ ਪਾਲਣਾ ਯਕੀਨੀ ਬਣਾਈ ਜਾਵੇ। ਆਰਟੀਓ ਰਾਜਪਾਲ ਸਿੰਘ ਸੇਖੋਂ ਨੇ ਦੱਸਿਆ ਕਿ ਅਪਰੈਲ ਅਤੇ ਮਈ ਮਹੀਨੇ ਦੌਰਾਨ 1352 ਚਲਾਨ ਕਰਕੇ 59,87,600 ਰੁਪਏ ਜੁਰਮਾਨਾ ਵਸੂਲਿਆ ਗਿਆ ਹੈ। ਡੀਸੀ ਨੇ ਈ-ਡੀਏਆਰ ਪੋਰਟਲ ’ਤੇ ਸੜਕ ਹਾਦਸਿਆਂ ਦੀ ਤੁਰੰਤ ਰਿਪੋਰਟਿੰਗ ਕਰਨ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਪਲੇਟਫ਼ਾਰਮ ਹਾਦਸਿਆਂ ਲਈ ਜ਼ਿੰਮੇਵਾਰ ਥਾਵਾਂ ਦੀ ਪਛਾਣ ਅਤੇ ਮੁਆਵਜ਼ਾ ਜਲਦੀ ਮਿਲਣ ਵਿੱਚ ਮਦਦ ਕਰਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਗੁੱਡ ਸਮੈਰੀਟਨ ਸਕੀਮ ਬਾਰੇ ਜਾਗਰੂਕ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ, ਜਿਸ ਤਹਿਤ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲਿਆਂ ਨੂੰ ਕਾਨੂੰਨੀ ਸੁਰੱਖਿਆ ਅਤੇ ਇਨਾਮ ਦਿੱਤੇ ਜਾਂਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਸਮੂਹ ਐਸਡੀਐਮਜ਼ ਨੂੰ ਨਿਰਦੇਸ਼ ਦਿੱਤੇ ਕਿ ਹਿੱਟ ਐਂਡ ਰਨ ਕੇਸਾਂ ਦੀਆਂ ਲੰਬਿਤ ਅਰਜ਼ੀਆਂ ਨੂੰ ਤੁਰੰਤ ਨਿਪਟਾਇਆ ਜਾਵੇ ਤਾਂ ਜੋ ਮੌਤ ਦੇ ਮਾਮਲਿਆਂ ਵਿੱਚ 2 ਲੱਖ ਰੁਪਏ ਅਤੇ ਗੰਭੀਰ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਵਿੱਤੀ ਰਾਹਤ ਦਿੱਤੀ ਜਾ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ