ਮਨਜੀਤ ਸਿੰਘ ਮੁਹਾਲੀ ਨੂੰ ਰਾਸ਼ਟਰੀ ਲੋਕ ਦਲ ਪਾਰਟੀ ਦਾ ਪੰਜਾਬ ਪ੍ਰਧਾਨ ਥਾਪਿਆ

ਪੰਜਾਬ ਦੀ ਕਿਸਾਨੀ ਤੇ ਨਸ਼ਿਆਂ ਦਾ ਖ਼ਾਤਮਾ ਪਹਿਲ ਦੇ ਆਧਾਰ ’ਤੇ ਹੱਲ ਕਰਾਂਗੇ: ਤਿਆਗੀ

ਨਬਜ਼-ਏ-ਪੰਜਾਬ, ਮੁਹਾਲੀ, 18 ਜੂਨ:
ਰਾਸ਼ਟਰੀ ਲੋਕ ਦਲ ਪਾਰਟੀ ਨੇ ਪੰਜਾਬ ਵਿੱਚ ਆਪਣੀਆਂ ਸਰਗਰਮੀਆਂ ਨੂੰ ਤੇਜ਼ ਕਰਦਿਆਂ ਸਮਾਜ ਸੇਵੀ ਮਨਜੀਤ ਸਿੰਘ ਮੁਹਾਲੀ ਨੂੰ ਪੰਜਾਬ ਇਕਾਈ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਹੈ। ਉਨ੍ਹਾਂ ਦੀ ਇਹ ਨਿਯੁਕਤੀ ਪਾਰਟੀ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਤਿਰਲੋਕ ਤਿਆਗੀ ਨੇ ਕੀਤੀ। ਅੱਜ ਇੱਥੇ ਕਰਵਾਏ ਗਏ ਸਮਾਗਮ ਵਿੱਚ ਮਨਜੀਤ ਮੁਹਾਲੀ ਨੂੰ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ।
ਉਨ੍ਹਾਂ ਦੱਸਿਆ ਕਿ ਇਹ ਫ਼ੈਸਲਾ ਪਾਰਟੀ ਦੇ ਕੌਮੀ ਪ੍ਰਧਾਨ ਜਿਯੰਤ ਚੌਧਰੀ ਅਤੇ ਸੀਨੀਅਰ ਲੀਡਰਸ਼ਿਪ ਦੀ ਸਹਿਮਤੀ ਨਾਲ ਲਿਆ ਗਿਆ ਹੈ, ਜੋ ਪੰਜਾਬ ਵਿੱਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਤੰਤਰਿਕ ਕਦਰਾਂ-ਕੀਮਤਾਂ ਨੂੰ ਅੱਗੇ ਵਧਾਉਣ ਵੱਲ ਇਕ ਮਹੱਤਵਪੂਰਨ ਕਦਮ ਹੈ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਤਿਰਲੋਕ ਤਿਆਗੀ ਨੇ ਕਿਹਾ ਕਿ ਮਨਜੀਤ ਸਿੰਘ ਮੁਹਾਲੀ ਤ੍ਰਿਣਾਮੂਲ ਕਾਂਗਰਸ ਦੇ ਪੰਜਾਬ ਪ੍ਰਧਾਨ ਰਹਿ ਚੁੱਕੇ ਹਨ, ਜੋ ਅੱਜ ਆਪਣੀ ਪੂਰੀ ਟੀਮ ਨਾਲ ਰਾਸ਼ਟਰੀ ਲੋਕ ਦਲ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਮਨਜੀਤ ਸਿੰਘ ਲੋਕਾਂ ਨਾਲ ਜ਼ਮੀਨੀ ਪੱਧਰ ’ਤੇ ਜੁੜੇ ਹੋਏ ਹਨ। ਉਨ੍ਹਾਂ ਕੋਲ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦਾ ਲੰਮਾ ਤਜਰਬਾ ਹੈ। ਉਨ੍ਹਾਂ ਕਿਹਾ ਕਿ ਮਨਜੀਤ ਸਿੰਘ ਪੰਜਾਬ ਵਿੱਚ ਪਾਰਟੀ ਨੂੰ ਮਜ਼ਬੂਤ ਕਰਦੇ ਹੋਏ ਲੋਕਤੰਤਰ, ਕਿਸਾਨਾਂ, ਗਰੀਬਾਂ ਅਤੇ ਮਜ਼ਦੂਰਾਂ ਦੇ ਸਨਮਾਨ ਦੀ ਰੱਖਿਆ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਜਲਦੀ ਹੀ ਪਾਰਟੀ ਦੀ ਸੂਬਾ ਪੱਧਰੀ ਇਕਾਈ ਦਾ ਗਠਨ ਕੀਤਾ ਜਾਵੇਗਾ।
ਇਸ ਮੌਕੇ ਜਨਰਲ ਸਕੱਤਰ (ਯੂਪੀ) ਦਿਲਪ੍ਰੀਤ ਸਿੰਘ, ਜੰਮੂ-ਕਸ਼ਮੀਰ ਦੇ ਇੰਚਾਰਜ ਵਿਨੈ ਪ੍ਰਧਾਨ, ਅਨਿਲ ਗਰਗ, ਅਸ਼ੋਕ ਸ਼ਰਮਾ, ਮਹੰਤ ਭੰਗੂ ਸਵਾਮੀ, ਭੋਲਾ ਸਿੰਘ ਝੁਨੀਰ, ਇਕਬਾਲ ਸਿੰਘ ਤੁੰਗ (ਸਾਬਕਾ ਨਿੱਜੀ ਸਕੱਤਰ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ), ਬਲਦੇਵ ਸਿੰਘ ਬਠੋਈ, ਸ੍ਰੀਮਤੀ ਰੀਮਾ ਅਗਰਵਾਲ, ਜਸਵਿੰਦਰ ਕੌਰ, ਸ੍ਰੀਮਤੀ ਗੁਰਪ੍ਰੀਤ ਸੇਖੋਂ, ਗੁਰਪ੍ਰੀਤ ਸਿੰਘ ਚੌਹਾਨ, ਸੁਰਿੰਦਰ ਸਿੰਘ, ਦਵਿੰਦਰ ਸਿੰਘ, ਅਸ਼ਵਨੀ ਸ਼ਰਮਾ, ਜਗਤਾਰ ਸਿੰਘ ਭੁੱਲਰ ਅਤੇ ਬਚਿੱਤਰ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…