Share on Facebook Share on Twitter Share on Google+ Share on Pinterest Share on Linkedin ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ 24 ਸਾਬਕਾ ਕੈਡਿਟਾਂ ਦਾ ‘ਅਚੀਵਰ ਐਵਾਰਡ’ ਨਾਲ ਸਨਮਾਨ ਹਥਿਆਰਬੰਦ ਸੈਨਾਵਾਂ ਲਈ ‘ਫੀਡਰ ਇੰਸਟੀਚਿਊਟ’ ਵਜੋਂ ਉੱਭਰਿਆ ਡਾਇਰੈਕਟਰ ਐਚ ਐਸ ਚੌਹਾਨ ਨਬਜ਼-ਏ-ਪੰਜਾਬ, ਮੁਹਾਲੀ, 18 ਜੂਨ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਸੈਕਟਰ-77 (ਮੁਹਾਲੀ) ਵੱਲੋਂ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਅਤੇ ਹੋਰ ਸੇਵਾਵਾਂ ਸਿਖਲਾਈ ਅਕੈਡਮੀਆਂ ਤੋਂ ਗਰੈਜੂਏਟ ਹੋ ਕੇ ਰੱਖਿਆ ਬਲਾਂ ਵਿੱਚ ਕਮਿਸ਼ਨ ਹਾਸਲ ਕਰਨ ਵਾਲੇ ਆਪਣੇ ਸਾਬਕਾ ਕੈਡਿਟਾਂ ਦੀਆਂ ਪ੍ਰਾਪਤੀਆਂ ਨੂੰ ਮਾਨਤਾ ਦਿੰਦਿਆਂ ਇੱਕ ਵਿਸ਼ੇਸ਼ ਸਮਾਗਮ ਦੌਰਾਨ ਉਨ੍ਹਾਂ ਨੂੰ ਵੱਕਾਰੀ ‘ਅਚੀਵਰ ਐਵਾਰਡਜ਼’ ਨਾਲ ਸਨਮਾਨਿਤ ਕੀਤਾ ਗਿਆ। ਇਸ ਸਮਾਰੋਹ ਦੀ ਪ੍ਰਧਾਨਗੀ ਸੰਸਥਾ ਦੇ ਸੰਸਥਾਪਕ ਡਾਇਰੈਕਟਰ ਅਤੇ ਗਵਰਨਿੰਗ ਬਾਡੀ ਦੇ ਮੈਂਬਰ ਮੇਜਰ ਜਨਰਲ (ਸੇਵਾਮੁਕਤ) ਬੀਐਸ ਗਰੇਵਾਲ ਨੇ ਕੀਤੀ। ਇਸ ‘ਅਚੀਵਰ ਐਵਾਰਡ’ ਸਮਾਰੋਹ ਵਿੱਚ ਏਐਫ਼ਪੀਆਈ ਦੇ 24 ਵਿਸ਼ੇਸ਼ ਸਾਬਕਾ ਕੈਡਿਟਾਂ ਨੇ ਸ਼ਿਰਕਤ ਕੀਤੀ, ਜਿਨ੍ਹਾਂ ’ਚੋਂ ਅੱਠ ਕੈਡਿਟਾਂ ਨੇ ਹਾਲ ਹੀ ਵਿੱਚ ਮਈ/ਜੂਨ 2025 ਵਿੱਚ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨ ਪ੍ਰਾਪਤ ਕੀਤਾ ਹੈ। ਮੇਜਰ ਜਨਰਲ ਬੀਐਸ ਗਰੇਵਾਲ ਨੇ ਕਮਿਸ਼ਨ ਪ੍ਰਾਪਤ ਕਰਨ ਵਾਲੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸੰਸਥਾਨ ਵਿਖੇ ਉਨ੍ਹਾਂ ਦੀ ਸਿਖਲਾਈ, ਉਨ੍ਹਾਂ ਦੇ ਕਰੀਅਰ ਲਈ ਲਾਂਚਪੈਡ ਵਜੋਂ ਕੰਮ ਕਰੇਗੀ। ਉਨ੍ਹਾਂ ਨੇ ਐਨਡੀਏ ਗਰੈਜੂਏਟਸ ਨੂੰ ਅੱਗੇ ਦੀ ਸਿਖਲਾਈ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਸ਼ਾਨਦਾਰ ਨਤੀਜੇ ਪ੍ਰਾਪਤ ਕਰਨ ਵਿੱਚ ਫੈਕਲਟੀ ਦੇ ਸਮਰਪਣ ਦੀ ਸ਼ਲਾਘਾ ਕੀਤੀ। ਸੰਸਥਾ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਨੂੰ ਸਾਂਝਾ ਕਰਦਿਆਂ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੈ ਐਚ ਚੌਹਾਨ ਨੇ ਦੱਸਿਆ ਕਿ ਹੁਣ ਤੱਕ ਸੰਸਥਾ ਦੇ 255 ਕੈਡਿਟ ਐਨਡੀਏ ਅਤੇ ਹੋਰ ਬਰਾਬਰ ਦੀਆਂ ਸਿਖਲਾਈ ਅਕੈਡਮੀਆਂ ਲਈ ਚੁਣੇ ਗਏ ਹਨ ਅਤੇ 178 ਕੈਡਿਟਾਂ ਨੇ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਜੁਆਇਨ ਕੀਤਾ ਹੈ। ਉਨ੍ਹਾਂ ਦੱਸਿਆ ਕਿ 15 ਕੈਡਿਟਾਂ ਨੂੰ ਪਹਿਲਾਂ ਹੀ ਐਨਡੀਏ/ਬਰਾਬਰ ਦੀਆਂ ਸਿਖਲਾਈ ਅਕੈਡਮੀਆਂ ਤੋਂ ਜੁਆਇਨਿੰਗ ਲੈਟਰ ਮਿਲ ਚੁੱਕੇ ਹਨ ਅਤੇ 11 ਹੋਰ ਕੈਡਿਟ ਆਪਣੇ ਜੁਆਇਨਿੰਗ ਲੈਟਰਾਂ ਦੀ ਉਡੀਕ ਕਰ ਰਹੇ ਹਨ। ਮੇਜਰ ਜਨਰਲ ਚੌਹਾਨ ਨੇ ਹਥਿਆਰਬੰਦ ਸੈਨਾਵਾਂ ਲਈ ਇੱਕ ‘ਫੀਡਰ ਸੰਸਥਾ’ ਵਜੋਂ ਇੰਸਟੀਚਿਊਟ ਦੀ ਮਹੱਤਵਪੂਰਨ ਭੂਮਿਕਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਇਹ ਸੰਸਥਾ ਸਫਲਤਾ ਦੀਆਂ ਵੱਡੀਆਂ ਪੁਲਾਂਘਾਂ ਪੁੱਟ ਰਹੀ ਹੈ, ਜਿਸ ਦੇ ਦੇਸ਼ ਭਰ ਵਿੱਚ ਸ਼ਾਨਦਾਰ ਨਤੀਜੇ ਸਾਹਮਣੇ ਆ ਰਹੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ