Share on Facebook Share on Twitter Share on Google+ Share on Pinterest Share on Linkedin ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਵੱਲੋਂ ‘ਹੀਰੋ ਡੀਲੈਕਸ’ ਮੋਟਰ ਸਾਈਕਲ ਭੇਟ ਨਬਜ਼-ਏ-ਪੰਜਾਬ, ਮੁਹਾਲੀ, 19 ਜੂਨ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਕਾਰਸੇਵਾ ਲਈ ਦਾਨੀ ਸੱਜਣ ਵੱਲੋਂ ‘ਹੀਰੋ ਡੀਲੈਕਸ’ ਮੋਟਰ ਸਾਈਕਲ ਭੇਟ ਕੀਤਾ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਦਾਨੀ ਸੱਜਣ ਨੇ ‘ਹੀਰੋ ਡੀਲੈਕਸ’ ਮੋਟਰ ਸਾਈਕਲ ਗੁਰਦੁਆਰਾ ਸਾਹਿਬ ਦੇ ਨਿਸ਼ਾਨ ਸਾਹਿਬ ਦੇ ਨੇੜੇ ਖੜ੍ਹਾ ਕੀਤਾ ਅਤੇ ਪ੍ਰਬੰਧਕ ਕਮੇਟੀ ਨੂੰ ਚਾਬੀਆਂ ਸੌਂਪ ਕੇ ਚਲਾ ਗਿਆ। ਮੋਟਰ ਸਾਈਕਲ ਦੇ ਸਾਰੇ ਦਸਤਾਵੇਜ਼, ਬੀਮਾ ਆਦਿ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਨਾਮ ’ਤੇ ਹਨ। ਦਸਤਾਵੇਜ਼ ਮੁਤਾਬਕ ਮੋਟਰ ਸਾਈਕਲ ਦੀ ਕੀਮਤ 88,600 ਰੁਪਏ ਹੈ। ਦਾਨੀ ਸੱਜਣ ਵੱਲੋਂ ਮੋਟਰ ਸਾਈਕਲ ’ਤੇ ਲੱਗਣ ਵਾਲਾ ਸਾਰਾ ਸਮਾਨ ਵੀ ਖ਼ੁਦ ਹੀ ਲਗਵਾ ਕੇ ਦਿੱਤਾ ਹੈ। ਇਸ ਮੌਕੇ ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਨੇ ਕੜਾਹ ਪ੍ਰਸਾਦਿ ਦੀ ਦੇਗ ਸਜਾ ਕੇ ਅਰਦਾਸੀਆ ਸਿੰਘ ਤੋਂ ਦਾਨੀ ਸੱਜਣ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਵਾਈ। ਸੇਵਾਦਾਰਾਂ ਨੇ ਦੱਸਿਆ ਕਿ ਸ਼ਹੀਦਾਂ ਦੇ ਇਸ ਪਵਿੱਤਰ ਅਸਥਾਨ ਦੀ ਸੰਗਤ ਵਿੱਚ ਬਹੁਤ ਮਾਨਤਾ ਹੈ। ਇਸ ਤੋਂ ਪਹਿਲਾਂ ਵੀ ਗੁਪਤ ਅਤੇ ਪ੍ਰਤੱਖ ਦਾਨੀ ਸੱਜਣਾਂ ਵੱਲੋਂ ਸਮੇਂ-ਸਮੇਂ ’ਤੇ ਗੁਰੂ ਗ੍ਰੰਥ ਸਾਹਿਬ ਦੇ ਅਸਵਾਰਾ ਸਾਹਿਬ ਲਈ 3 ਏਅਰ ਕੰਡੀਸ਼ਨਡ ਬੱਸ, ਕਵਾਲਿਸ, ਸਕਾਰਪਿਓ, ਮਹਿੰਦਰਾ ਮਰਾਜੋ, 3 ਮਾਰੂਤੀ ਈਕੋ, ਮਾਰੂਤੀ ਵਰਸਾ ਗੱਡੀਆਂ ਭੇਟ ਕੀਤੀਆਂ ਗਈਆਂ ਹਨ। ਕਾਰ ਸੇਵਾ ਲਈ ਗੱਡੀਆਂ ਟਾਟਾ 207, ਟਾਟਾ 709, 2 ਮਹਿੰਦਰਾ ਅਰਜਨ ਟਰੈਕਟਰ, 3 ਸਵਰਾਜ ਟਰੈਕਟਰ, 1 ਫੋਰਡ ਟਰੈਕਟਰ, 1 ਜੋਨ ਡੀਅਰ 5210, ਮਹਿੰਦਰਾ ਪਿੱਕਅੱਪ, ਮਹਿੰਦਰਾ ਯੂਟੀਲੀਟੀ, ਮਹਿੰਦਰਾ ਕੈਂਪਰ, ਮਹਿੰਦਰ ਮਿੰਨੀ ਟਰੱਕ 3200, ਮੈਕਸ ਪਿਕਅੱਪ, ਟਾਟਾ ਐੱਲਪੀ ਟਰੱਕ, ਅਸ਼ੋਕਾ ਲੇਲੈਂਡ ਟਰੱਕ ਅਤੇ ਬੇਅੰਤ ਮਾਇਆ, ਸੋਨਾ ਆਦਿ ਭੇਟ ਕੀਤਾ ਜਾ ਚੁੱਕਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ