‘ਆਪ’ ਵਿਧਾਇਕ ਕੁਲਵੰਤ ਸਿੰਘ ਵੱਲੋਂ ਗਾਰਬੇਜ ਪਲਾਂਟ ਦੇ ਮਸਲੇ ਦਾ ਪੱਕਾ ਹੱਲ ਕਰਨ ਦਾ ਭਰੋਸਾ

ਨਬਜ਼-ਏ-ਪੰਜਾਬ, ਮੁਹਾਲੀ, 23 ਜੂਨ:
ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਫੇਜ਼-11 ਦੇ ਨਜ਼ਦੀਕ ਪਿੰਡ ਕੰਬਾਲਾ-ਕੰਬਾਲੀ ਦੇ ਲਾਗੇ ਲਗਾਏ ਜਾ ਰਹੇ ਗਾਰਬੇਜ ਪਲਾਂਟ ਸਬੰਧੀ ਵੱਖ-ਵੱਖ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨਾਂ, ਧਾਰਮਿਕ ਸੰਸਥਾਵਾਂ ਅਤੇ ਸ਼ਹਿਰ ਦੇ ਪਤਵੰਤਿਆਂ ਦੇ ਮਿਲੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਗੱਲ ਕਰਕੇ ਜਲਦੀ ਹੀ ਗਾਰਬੇਜ ਮਸਲੇ ਦਾ ਸਥਾਈ ਹੱਲ ਕੀਤਾ ਜਾਵੇਗਾ।
ਵਿਧਾਇਕ ਕੁਲਵੰਤ ਸਿੰਘ ਨੇ ਵਫਦ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਤਰਫੋਂ ਚੋਣਾਂ ਦੇ ਦੌਰਾਨ ਲੋਕਾਂ ਨਾਲ ਇਹ ਵਾਅਦਾ ਕੀਤਾ ਗਿਆ ਸੀ ਕਿ ਲੋਕਾਂ ਦੀ ਸਿਹਤ ਅਤੇ ਸਿੱਖਿਆ ਨੂੰ ਸਰਕਾਰ ਦੀ ਤਰਫੋਂ ਪ੍ਰਾਥਮਿਕਤਾ ਦਿੱਤੀ ਜਾਵੇਗੀ, ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਤਰਫੋਂ ਇੱਕ ਤੰਦਰੁਸਤ ਪੰਜਾਬ ਦੀ ਸਿਰਜਣਾ ਨੂੰ ਲੈ ਕੇ ਲਗਾਤਾਰ ਕੰਮ ਕੀਤਾ ਜਾ ਰਿਹਾ ਰਿਹਾ ਹੈ ਅਤੇ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਲੋਕ ਪੱਖੀ ਸਕੀਮਾਂ ਨੂੰ ਲੈ ਕੇ ਵਿਰੋਧੀ ਧਿਰ ਦੇ ਨੁਮਾਇੰਦਿਆਂ ਵਿੱਚ ਆਮ ਆਦਮੀ ਸਰਕਾਰ ਦੇ ਵਿਰੁੱਧ ਜਾਣ ਬੁੱਝ ਕੇ ਮਾਹੌਲ ਬਣਾਇਆ ਜਾਂਦਾ ਹੈ, ਪ੍ਰੰਤੂ ਸਰਕਾਰ ਵੱਲੋਂ ਜਿੱਥੇ ਲੋਕਾਂ ਦੀਆਂ ਰੋਜ਼ਾਨਾ ਦੀਆਂ ਮੁਸ਼ਕਿਲਾਂ ਦਾ ਸਥਾਈ ਹੱਲ ਕੀਤਾ ਜਾਂਦਾ ਰਹੇਗਾ, ਉੱਥੇ ਵਿਕਾਸ ਦੇ ਕੰਮ ਵੀ ਲਗਾਤਾਰ ਅਗਾਂਹ ਵੀ ਜਾਰੀ ਰਹਿਣਗੇ।

ਵਿਧਾਇਕ ਕੁਲਵੰਤ ਸਿੰਘ ਹੋਰਾਂ ਵੱਲੋਂ ਭਰੋਸਾ ਦਵਾਇਆ ਗਿਆ ਕਿ ਉਹ ਮੁਹਾਲੀ ਦੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਿਸੇ ਵੀ ਸੂਰਤ ਵਿੱਚ ਨਹੀਂ ਹੋਣ ਦੇਣਗੇ। ਵਿਧਾਇਕ ਨੂੰ ਮਿਲੇ ਵਫ਼ਦ ਵਿੱਚ ਕੌਂਸਲਰ ਕੁਲਵੰਤ ਸਿੰਘ, ਪ੍ਰਮੋਦ ਮਿਸ਼ਰਾ ਪ੍ਰਧਾਨ ਲਕਸ਼ਮੀ ਨਾਰਾਇਣ ਮੰਦਰ, ਅਮਰਜੀਤ ਸਿੰਘ ਪ੍ਰਧਾਨ ਫਰੈਂਡਸ ਸਪੋਰਟਸ ਐਂਡ ਸੋਸ਼ਲ ਵੈਲਫੇਅਰ ਸੁਸਾਇਟੀ, ਬਖਸ਼ੀਸ਼ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ (ਈਸਟ) ਫੇਜ਼-11, ਗੁਰਮੇਲ ਸਿੰਘ ਮੌਜੋਵਾਲ ਪ੍ਰਧਾਨ ਭਗਤ ਪੂਰਨ ਸਿੰਘ ਵਾਤਾਵਰਨ ਸੁਸਾਇਟੀ, ਆਰ.ਐਸ. ਢਿੱਲੋ, ਡਾ. ਮਨਿੰਦਰ ਕੌਰ ਪ੍ਰਧਾਨ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਐਚਆਈਜੀ ਹਾਊਸ ਫੇਜ਼-11 ਸਮੇਤ ਵੱਡੀ ਗਿਣਤੀ ਵਿੱਚ ਮੋਹਤਬਰ ਵਿਅਕਤੀ ਮੌਜੂਦ ਸਨ।

Load More Related Articles
Load More By Nabaz-e-Punjab
Load More In Development and Work

Check Also

ਮੁਹਾਲੀ ਨਗਰ ਨਿਗਮ ਦੀ ਮੀਟਿੰਗ ਵਿੱਚ ਮੇਅਰ ਅਤੇ ‘ਆਪ’ ਵਿਧਾਇਕ ਦੇ ਬੇਟੇ ’ਚ ਤਲਖ-ਕਲਾਮੀ

ਮੁਹਾਲੀ ਨਗਰ ਨਿਗਮ ਦੀ ਮੀਟਿੰਗ ਵਿੱਚ ਮੇਅਰ ਅਤੇ ‘ਆਪ’ ਵਿਧਾਇਕ ਦੇ ਬੇਟੇ ’ਚ ਤਲਖ-ਕਲਾਮੀ ਸਫ਼ਾਈ ਵਿਵਸਥਾ ਤੇ ਕੂ…