ਅਕਾਲੀ ਆਗੂ ਬਿਕਰਮ ਮਜੀਠੀਆ ਦੇ ਕਈ ਟਿਕਾਣਿਆਂ ’ਤੇ ਵਿਜੀਲੈਂਸ ਨੇ ਛਾਪੇ ਮਾਰੇ, ਤਿੱਖੀ ਬਹਿਸ

ਨਬਜ਼-ਏ-ਪੰਜਾਬ, ਮੁਹਾਲੀ, 25 ਜੂਨ:
ਸ਼੍ਰੋਮਣੀ ਆਕਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਗਰੀਨ ਐਵੀਨਿਊ ਅੰਮ੍ਰਿਤਸਰ ਅਤੇ ਚੰਡੀਗੜ੍ਹ ਵਿਚਲੇ ਘਰ ਸਮੇਤ ਐਮਐਲਏ ਹੋਸਟਲ ਸੈਕਟਰ-4 ਅਤੇ ਕਰੀਬ ਦਰਜਨ ਟਿਕਾਣਿਆਂ ’ਤੇ ਬੁੱਧਵਾਰ ਨੂੰ ਪੰਜਾਬ ਵਿਜੀਲੈਂਸ ਬਿਊਰੋ ਦੀਆਂ ਵੱਖ-ਵੱਖ ਟੀਮਾਂ ਨੇ ਛਾਪੇਮਾਰੀ ਕੀਤੀ। ਮਜੀਠੀਆ ਦੇ ਅੰਮ੍ਰਿਤਸਰ ਵਾਲੇ ਘਰ ’ਤੇ ਛਾਪੇਮਾਰੀ ਦੌਰਾਨ ਵਿਜੀਲੈਂਸ ਦੀ ਟੀਮ ਨਾਲ ਤਿੱਖੀ ਬਹਿਸ ਵੀ ਹੋਈ। ਮਜੀਠੀਆ ਦੀ ਪਤਨੀ ਤੇ ਅਕਾਲੀ ਵਿਧਾਇਕ ਗਨੀਵ ਕੌਰ ਮਜੀਠੀਆ ਨੇ ਧੱਕੇ ਨਾਲ ਅੰਦਰ ਵੜਨ ਅਤੇ ਸਮਰਥਕਾਂ ਨਾਲ ਮਾੜਾ ਵਿਵਹਾਰ ਕਰਨ ਦਾ ਦੋਸ਼ ਵੀ ਲਾਇਆ। ਮਜੀਠੀਆ ਨੇ ਕਿਹਾ ਕਿ ਉਹ ਪਰਿਵਾਰ ਨਾਲ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਹੇ ਸੀ ਤਾਂ ਵਿਜੀਲੈਂਸ ਦੀ ਟੀਮ ਉਨ੍ਹਾਂ ਦੇ ਘਰ ਪਹੁੰਚ ਗਈ।

ਮਜੀਠੀਆ ਨੇ ਵਿਜੀਲੈਂਸ ’ਤੇ ਬੱਚਿਆਂ ਨੂੰ ਡਰਾਉਣ ਧਮਕਾਉਣ ਦੇ ਦੋਸ਼ ਵੀ ਲਾਏ। ਬਾਅਦ ਵਿੱਚ ਏਆਈਜੀ ਸਵਰਨਜੀਤ ਸਿੰਘ ਵੀ ਪਹੁੰਚ ਗਏ।
ਇਸ ਦੌਰਾਨ ਵਿਜੀਲੈਂਸ ਨੇ ਮਜੀਠੀਆ ਦੀ ਕੋਠੀ ਦੇ ਮੁੱਖ ਗੇਟ ਸਮੇਤ ਅੰਦਰਲੇ ਦਰਵਾਜੇ ਵੀ ਬੰਦ ਕਰ ਦਿੱਤੇ ਅਤੇ ਕਿਸੇ ਨੂੰ ਅੰਦਰ ਨਹੀਂ ਆਉਣ ਦਿੱਤਾ ਗਿਆ। ਮੀਡੀਆ ਕਰਮੀਆ ਨੂੰ ਵੀ ਅੰਦਰ ਜਾ ਕੇ ਕਵਰੇਜ ਕਰਨ ਤੋਂ ਰੋਕਿਆ ਗਿਆ। ਉਧਰ, ਸੂਤਰ ਦੱਸਦੇ ਹਨ ਕਿ ਵਿਜੀਲੈਂਸ ਕਿਸੇ ਵੀ ਸਮੇਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਕਰ ਸਕਦੀ ਹੈ।

Load More Related Articles
Load More By Nabaz-e-Punjab
Load More In Politics

Check Also

ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ

ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ ਨਬਜ਼-ਏ-ਪੰਜਾਬ, ਮੁਹਾਲੀ, 4…