ਬਿਕਰਮ ਮਜੀਠੀਆ ਨੂੰ ਸੱਤ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ, ਕਈ ਅਕਾਲੀ ਆਗੂ ਹਿਰਾਸਤ ’ਚ ਲਏ

ਨਬਜ਼-ਏ-ਪੰਜਾਬ, ਮੁਹਾਲੀ, 26 ਜੂਨ:
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਆਕਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵੀਰਵਾਰ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਅਕਾਲੀ ਆਗੂ ਨੂੰ ਸੱਤ ਦੇ ਦਿਨ ਰਿਮਾਂਡ ’ਤੇ ਭੇਜ ਦਿੱਤਾ। ਮਜੀਠੀਆ ਨੂੰ ਬੀਤੇ ਕੱਲ੍ਹ ਬੁੱਧਵਾਰ ਨੂੰ ਗਰੀਨ ਐਵੀਨਿਊ ਅੰਮ੍ਰਿਤਸਰ ਸਥਿਤ ਉਸ ਦੇ ਘਰੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਵਿਜੀਲੈਂਸ ਦੀ ਜਾਂਚ ਟੀਮ ਨੇ ਸਰਕਾਰੀ ਵਕੀਲ ਰਾਹੀਂ ਅਦਾਲਤ ਵਿੱਚ ਇੱਕ ਅਰਜ਼ੀ ਦਾਇਰ ਕਰਕੇ ਬਿਕਰਮ ਮਜੀਠੀਆ ਤੋਂ ਹੋਰ ਪੁੱਛਗਿੱਛ ਕਰਨ ਲਈ 10 ਦਿਨ ਦਾ ਪੁਲੀਸ ਰਿਮਾਂਡ ਮੰਗਿਆ ਗਿਆ। ਦੂਜੇ ਪਾਸੇ ਬਚਾਅ ਪੱਖ ਦੇ ਵਕੀਲਾਂ ਅਰਸ਼ਦੀਪ ਸਿੰਘ ਕਲੇਰ ਅਤੇ ਐਚਐਸ ਧਨੋਆ ਨੇ ਪੁਲੀਸ ਰਿਮਾਂਡ ਦਾ ਵਿਰੋਧ ਕਰਦਿਆਂ ਕਿਹਾ ਕਿ ਅਦਾਲਤ ਨੂੰ ਦੱਸਿਆ ਕਿ ਮਜੀਠੀਆ ਕੋਲੋਂ ਵਿਜੀਲੈਂਸ ਲੋੜੀਂਦੀ ਪੁੱਛਗਿੱਛ ਕਰ ਚੁੱਕੀ ਹੈ। ਲਿਹਾਜ਼ਾ ਅਕਾਲੀ ਆਗੂ ਨੂੰ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜਿਆ ਜਾਵੇ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਜੀਠੀਆ ਨੂੰ ਸੱਤ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।
ਉਧਰ, ਮਜੀਠੀਆ ਦੀ ਪੇਸ਼ੀ ਦੌਰਾਨ ਅਦਾਲਤ ਦੇ ਬਾਹਰ ਇਕੱਠੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੇ ਮਾਮਲੇ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਦਿਆਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪੁਲੀਸ ਨੇ ਯੂਥ ਵਿੰਗ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਅਤੇ ਬੁਲਾਰੇ ਸ਼ਮਸ਼ੇਰ ਸਿੰਘ ਪੁਰਖਾਲਵੀ ਸਮੇਤ ਕਈ ਹੋਰ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।

Load More Related Articles
Load More By Nabaz-e-Punjab
Load More In Court and Police

Check Also

ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ

ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ ਨਬਜ਼-ਏ-ਪੰਜਾਬ, ਮੁਹਾਲੀ, 4…