ਮੁਹਾਲੀ ਨਗਰ ਨਿਗਮ: ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ਵਿੱਚ 67 ਕਰੋੜ ਦੇ ਵਰਕ ਆਰਡਰ ਜਾਰੀ

ਮੇਅਰ ਜੀਤੀ ਸਿੱਧੂ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਚਾਰ ਕਰੋੜ ਦੇ ਨਵੇਂ ਐਸਟੀਮੇਟ ਵੀ ਕੀਤੇ ਪਾਸ

ਨਬਜ਼-ਏ-ਪੰਜਾਬ, ਮੁਹਾਲੀ, 2 ਜੁਲਾਈ:
ਮੁਹਾਲੀ ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਅੱਜ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਪਹਿਲਾਂ ਪਾਸ ਕੀਤੇ ਹੋਏ ਕੰਮਾਂ ਦੇ 67 ਕਰੋੜ ਰੁਪਏ ਦੇ ਵਰਕ ਆਰਡਰ ਜਾਰੀ ਕੀਤੇ ਗਏ। ਜਦੋਂਕਿ 4 ਕਰੋੜ ਰੁਪਏ ਦੇ ਨਵੇਂ ਐਸਟੀਮੇਟ ਵੀ ਪਾਸ ਕੀਤੇ ਗਏ। ਮੀਟਿੰਗ ਵਿੱਚ ਮੁਹਾਲੀ ਨਗਰ ਨਿਗਮ ਦੇ ਕਮਿਸ਼ਨਰ ਪਰਮਿੰਦਰ ਪਾਲ ਸਿੰਘ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਮੈਂਬਰ ਕੌਂਸਲਰ ਜਸਬੀਰ ਸਿੰਘ ਮਣਕੂ ਅਤੇ ਸ੍ਰੀਮਤੀ ਅਨੁਰਾਧਾ ਅਨੰਦ, ਚੀਫ ਇੰਜੀਨੀਅਰ ਨਰੇਸ਼ ਬੱਤਾ, ਅਸਿਸਟੈਂਟ ਕਮਿਸ਼ਨਰ ਰਣਜੀਵ ਚੌਧਰੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਪਾਸ ਕੀਤੇ ਗਏ ਕੰਮਾਂ ਵਿੱਚ ਮੁੱਖ ਤੌਰ ’ਤੇ ਸੜਕਾਂ ਨੂੰ ਸਕੈਰੀਫਾਈ ਕਰਕੇ ਉਨ੍ਹਾਂ ਉੱਤੇ ਪ੍ਰੀਮਿਕਸ ਪਾਉਣ ਦੇ ਕੰਮ ਸ਼ਾਮਲ ਹਨ। ਅਜਿਹੇ ਕੁਝ ਕੰਮ ਮੁਹਾਲੀ ਵਿੱਚ ਪਹਿਲਾਂ ਵੀ ਚੱਲ ਰਹੇ ਹਨ। ਮੁੱਖ ਸੜਕਾਂ ਅਤੇ ਅੰਦਰੂਨੀ ਸੜਕਾਂ ਉੱਤੇ ਪ੍ਰੀਮਿਕਸ ਪਾਉਣ ਦੇ ਕੰਮ ਤੋਂ ਇਲਾਵਾ ਸੀਵਰੇਜ ਦੀ ਡੀਸਿਲਟਿੰਗ ਦੇ ਕੰਮ, ਰੋਡ ਗਲੀਆਂ ਦੀ ਸਫਾਈ ਦੇ ਕੰਮ ਅਤੇ ਹੋਰ ਵਿਕਾਸ ਕਾਰਜ ਸ਼ਾਮਿਲ ਹਨ।
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਮੁਹਾਲੀ ਦੀਆਂ ਸੜਕਾਂ ਜਿਨਾਂ ਦਾ ਟਾਈਮ ਪੂਰਾ ਹੋ ਚੁੱਕਿਆ ਸੀ। ਉੱਤੇ ਪ੍ਰੀਮਿਕਸ ਪਾਇਆ ਜਾ ਰਿਹਾ ਹੈ ਅਤੇ ਵਿਸ਼ੇਸ਼ ਤੌਰ ਤੇ ਕਈ ਪਾਸੇ ਸੜਕਾਂ ਦੀ ਪੁਟਾਈ ਕਰਕੇ ਉਨ੍ਹਾਂ ਉੱਤੇ ਪ੍ਰੀਮਿਕਸ ਪਾਉਣ ਦਾ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਸੜਕਾਂ ਦੀ ਉਚਾਈ ਨਾ ਵਧੇ। ਮੁੱਖ ਸੜਕਾਂ ਉੱਤੇ ਤਾਂ ਖਾਸ ਤੌਰ ਤੇ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਲੋੜ ਅਨੁਸਾਰ ਅਤੇ ਵੱਖ ਵੱਖ ਵਾਰਡਾਂ ਦੇ ਕੌਂਸਲਰਾਂ ਅਤੇ ਇਲਾਕਾ ਵਾਸੀਆਂ ਦੀ ਰਾਏ ਅਨੁਸਾਰ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਕੀਤੇ ਜਾ ਰਹੇ ਕੰਮਾਂ ਦੀ ਸਮੇਂ ਸਮੇਂ ਸਿਰ ਨਜ਼ਰਸਾਨੀ ਕੀਤੀ ਜਾਵੇ ਤਾਂ ਜੋ ਕੁਆਲਿਟੀ ਨਾਲ ਕਿਸੇ ਤਰੀਕੇ ਦਾ ਸਮਝੌਤਾ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਕੀਤੇ ਜਾ ਰਹੇ ਕੰਮਾਂ ਵਿੱਚ ਕੁਆਲਿਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਘਾਟ ਹੋਈ ਤਾਂ ਸਬੰਧਤ ਠੇਕੇਦਾਰਾਂ ਅਤੇ ਜ਼ਿੰਮੇਵਾਰ ਅਧਿਕਾਰੀਆਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In Development and Work

Check Also

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ ਨਬਜ਼-ਏ-ਪੰਜਾਬ, ਚੰਡ…