ਪੰਜਾਬ ਪੁਲੀਸ ਪੈਨਸਨਰਜ਼ ਵੈੱਲਫੇਅਰ ਐਸੋਸੀਏਸ਼ਨ ਦਾ ਵਫ਼ਦ ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੂੰ ਮਿਲਿਆ

ਨਬਜ਼-ਏ-ਪੰਜਾਬ, ਮੁਹਾਲੀ, 3 ਜੁਲਾਈ:
ਪੰਜਾਬ ਪੁਲੀਸ ਪੈਨਸਨਰਜ਼ ਵੈੱਲਫੇਅਰ ਐਸੋਸੀਏਸ਼ਨ ਦਾ ਇੱਕ ਸੂਬਾ ਪੱਧਰੀ ਵਫ਼ਦ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਡੀਐਸਪੀ (ਸੇਵਾਮੁਕਤ) ਦੀ ਅਗਵਾਈ ਹੇਠ ਪੰਜਾਬ ਦੇ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੂੰ ਮਿਲਿਆ। ਇਹ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਮਹਿੰਦਰ ਸਿੰਘ ਮਨੌਲੀ ਸੂਰਤ ਇੰਸਪੈਕਟਰ (ਸੇਵਾਕੁਮਤ) ਨੇ ਦੱਸਿਆ ਕਿ ਵਫ਼ਦ ਵਿੱਚ ਸ਼ਾਮਲ ਸਾਬਕਾ ਪੁਲੀਸ ਅਫ਼ਸਰਾਂ ਨੇ ਆਪਣੀ ਜਾਇਜ਼ ਮੰਗਾਂ ਤੋਂ ਇਲਾਵਾ ਕੁੱਝ ਵਿਸ਼ੇਸ਼ ਮੰਗਾਂ ਜਿਵੇਂ ਸੀਬੀਆਈ ਕੇਸਾਂ ਦਾ ਸਾਹਮਣਾ ਕਰ ਰਹੇ ਸਾਬਕਾ ਪੁਲੀਸ ਅਧਿਕਾਰੀਆਂ ਦੀ ਮਦਦ ਕਰਨਾ, ਪੰਜਾਬ ਪੁਲੀਸ ਦੇ ਸਟੈਡਿੰਗ ਆਰਡਰਾਂ ਨੂੰ ਸੇਵਾਮੁਕਤ ਕਰਮਚਾਰੀਆਂ ਅਤੇ ਅਧਿਕਾਰੀਆਂ ’ਤੇ ਲਾਗੂ ਕਰਵਾਉਣਾ ਅਤੇ ਸਾਬਕਾ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਪੁਲੀਸ ਚੌਕੀਆਂ, ਥਾਣਿਆਂ ਅਤੇ ਦਫ਼ਤਰਾਂ ਵਿੱਚ ਮੌਜੂਦਾ ਪੁਲੀਸ ਮੁਲਾਜ਼ਮਾਂ ਅਤੇ ਅਫ਼ਸਰਾਂ ਵੱਲੋਂ ਬਣਦਾ ਮਾਣ ਸਨਮਾਨ ਦੇਣ ਮੰਗ ਕੀਤੀ।
ਉਨ੍ਹਾਂ ਦੱਸਿਆ ਕਿ ਅਰਪਿਤ ਸੁਕਲਾ ਨੇ ਸੇਵਾਮੁਕਤ ਪੁਲੀਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀਆਂ ਪਿਛਲੇ ਸਮੇਂ ਤੋਂ ਲਮਕਦੀਆਂ ਮੰਗਾਂ ਨੂੰ ਹਮਦਰਦੀ ਦੇ ਨਾਲ ਸੁਣਿਆ ਅਤੇ ਉਨ੍ਹਾਂ ਦਾ ਜਲਦੀ ਨਿਬੇੜਾ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਈ ਸਬੰਧਤ ਅਧਿਕਾਰੀਆ ਨੂੰ ਮੌਕੇ ’ਤੇ ਹੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ। ਵਫ਼ਦ ਨੇ ਇਸ ਗੱਲ ’ਤੇ ਵੀ ਮਾਯੂਸੀ ਦਾ ਪ੍ਰਗਟਾਵਾ ਕੀਤਾ ਕਿ ਜਥੇਬੰਦੀ ਪਿਛਲੇ ਇੱਕ ਸਾਲ ਤੋਂ ਲਗਾਤਾਰ ਡੀਜੀਪੀ ਗੌਰਵ ਯਾਦਵ ਨੂੰ ਮਿਲ ਕੇ ਸੇਵਾਮੁਕਤ ਅਤੇ ਮੌਜੂਦਾ ਪੁਲੀਸ ਮੁਲਾਜ਼ਮਾਂ ਦੀਆ ਮੁਸ਼ਕਲਾਂ ਅਤੇ ਸਮੱਸਿਆਵਾਂ ਤੋਂ ਜਾਣੂ ਕਰਵਾਉਣ ਲਈ ਕੋਸ਼ਿਸ਼ ਕਰ ਰਹੀ ਹੈ ਪ੍ਰੰਤੂ ਡੀਜੀਪੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਮੀਟਿੰਗ ਲਈ ਲਈ ਸਮਾਂ ਨਹੀਂ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਲੜੀ ਤਹਿਤ ਹੀ ਅੱਜ ਐਸੋਸੀਏਸ਼ਨ ਦਾ ਸੂਬਾ ਪੱਧਰੀ ਵਫ਼ਦ ਡੀਜੀਪੀ ਨੂੰ ਮਿਲਣ ਲਈ ਆਇਆ ਸੀ ਪ੍ਰੰਤੂ ਉਨ੍ਹਾਂ ਨੇ ਵਫ਼ਦ ਨੂੰ ਖ਼ੁਦ ਸੁਣਨ ਦੀ ਬਜਾਏ ਸਪੈਸਲ ਡੀਜੀਪੀ ਅਰਪਿਤ ਸ਼ੁਕਲਾ ਕੋਲ ਭੇਜ ਦਿੱਤਾ।
ਇਸ ਮੌਕੇ ਇੰਸਪੈਕਟਰ (ਸੇਵਾਮੁਕਤ) ਸ਼ਮਸ਼ੇਰ ਸਿੰਘ ਢਿੱਲੋਂ ਪ੍ਰਧਾਨ ਅੰਮ੍ਰਿਤਸਰ, ਸਬ ਇੰਸਪੈਕਟਰ (ਸੇਵਾਮੁਕਤ) ਰਸ਼ਪਾਲ ਸਿੰਘ ਪ੍ਰਧਾਨ ਮੋਗਾ, ਸਬ ਇੰਸਪੈਕਟਰ (ਸੇਵਾਮੁਕਤ) ਰਸ਼ਪਾਲ ਸਿੰਘ ਮੀਤ ਪ੍ਰਧਾਨ ਪੰਜਾਬ, ਇੰਸਪੈਕਟਰ (ਸੇਵਾਮੁਕਤ) ਜੋਗਿੰਦਰ ਸਿੰਘ ਬਟਾਲਾ, ਸਬ ਇੰਸਪੈਕਟਰ (ਸੇਵਾਮੁਕਤ) ਬੂਟਾ ਰਾਮ ਹੁਸ਼ਿਆਰਪੁਰ, ਇੰਸਪੈਕਟਰ (ਸੇਵਾਮੁਕਤ) ਪ੍ਰੇਮ ਚੰਦ ਪਟਿਆਲਾ, ਇੰਸਪੈਕਟਰ (ਸੇਵਾਮੁਕਤ) ਮਨਜੀਤ ਸਿੰਘ ਮੋਗਾ, ਸਬ ਇੰਸਪੈਕਟਰ (ਸੇਵਾਮੁਕਤ) ਬਲਵਿੰਦਰ ਸਿੰਘ ਮੋਗਾ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…