ਅੰਤਰਰਾਸ਼ਟਰੀ ਪੰਜਾਬੀ ਬੋਲੀ ਓਲੰਪਿਆਡ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦਾ ਸਨਮਾਨ

ਸਿੱਖਿਆ ਬੋਰਡ ਦੇ ਆਡੀਟਰੀਅਮ ਵਿੱਚ ਕਰਵਾਇਆ ਸਨਮਾਨ ਸਮਾਰੋਹ, ਹਰਜੋਤ ਬੈਂਸ ਮੁੱਖ ਮਹਿਮਾਨ ਵਜੋਂ ਪਹੁੰਚੇ

ਨਬਜ਼-ਏ-ਪੰਜਾਬ, ਮੁਹਾਲੀ, 4 ਜੁਲਾਈ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੰਤਰਰਾਸ਼ਟਰੀ ਪੰਜਾਬੀ ਬੋਲੀ ਓਲੰਪਿਆਡ ਵਿੱਚ ਭਾਗ ਲੈਣ ਵਾਲੇ ਸਕੂਲੀ ਵਿਦਿਆਰਥੀਆ ਦੇ ਸਨਮਾਨ ਲਈ ਇੱਕ ਸ਼ਾਨਦਾਰ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਰੋਹ ਦੀ ਰਸਮੀ ਸ਼ੁਰੂਆਤ ਬੋਰਡ ਧੁਨੀ (2oard 1nthem) ਨਾਲ ਹੋਈ ਅਤੇ ਫੁੱਲਾਂ ਨਾਲ ਮੁੱਖ ਮਹਿਮਾਨ ਦਾ ਸਵਾਗਤ ਕੀਤਾ।
ਡਾ. ਹਰਿੰਦਰ ਸਿੰਘ ਲੈਕਚਰਾਰ ਪੰਜਾਬੀ ਨੇ ਓਲੰਪੀਆਡ ਦੀ ਰਿਪੋਰਟ ਪੜ੍ਹਦੇ ਹੋਏ ਦੱਸਿਆ ਗਿਆ ਕਿ ਤਿੰਨ ਪੱਧਰ, ਪ੍ਰਾਇਮਰੀ, ਮਿਡਲ ਅਤੇ ਸੈਕੰਡਰੀ ਵਿੱਚ ਪੰਜਾਬੀ ਓਲੰਪੀਆਡ ਦੀ ਪ੍ਰੀਖਿਆ ਬੋਰਡ ਵੱਲੋਂ ਕਰਵਾਈ ਗਈ ਹੈ ਜਿਸ ਵਿੱਚ 33 ਵਿੱਦਿਆਰਥੀਆਂ ਨੇ ਸਥਾਨ ਹਾਸਿਲ ਕੀਤੇ ਹਨ। ਉਨ੍ਹਾਂ ਵੱਲੋਂ ਆਪਣੀ ਰਿਪੋਰਟ ਵਿੱਚ ਵਿਸ਼ੇਸ਼ ਤੌਰ ਤੇ ਜ਼ਿਕਰ ਕੀਤਾ ਕਿ ਓਲੰਪੀਆਡ ਵਿੱਚ ਸ੍ਰੀਮਤੀ ਪਰਮਿੰਦਰ ਕੌਰ ਇੰਚਾਰਜ ਪੰਜਾਬੀ ਵਿਕਾਸ ਸੈਲ ਦਾ ਬਹੁੱਤ ਸਹਿਯੋਗ ਰਿਹਾ।
ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਆਪਣੇ ਪ੍ਰਧਾਨਗੀ ਸੰਬੋਧਨ ਵਿੱਚ ਕਿਹਾ ਕਿ ਪੰਜਾਬੀ ਬੋਲੀ ਆਪਣੇ ਆਪ ਵਿੱਚ ਬਹੁਤ ਮਹੱਤਵ ਰੱਖਦੀ ਹੈ। ਇਹ ਸਿਰਫ਼ ਮੁਕਾਬਲਾ ਨਹੀਂ ਸਗੋਂ ਵਿਦਿਆਰਥੀਆਂ ਨੂੰ ਜ਼ਿੰਦਗੀ ਜਿਉਣ ਲਈ ਤਿਆਰ ਕਰਨ ਦਾ ਇੱਕ ਜਰੀਆ ਹੈ। ਅੰਤਰਰਾਸ਼ਟਰੀ ਪੰਜਾਬੀ ਬੋਲੀ ਓਲੰਪੀਆਡ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਨੂੰ ਪੰਜਾਬੀ ਬੋਲੀ ਨਾਲ ਜੋੜਨ ਦਾ ਉਪਰਾਲਾ ਹੈ। ਇਹ ਇੱਕ ਵਧੀਆ ਸੰਕੇਤ ਹੈ ਕਿ ਪੰਜਾਬ ਸਰਕਾਰ ਅਤੇ ਪੰਜਾਬ ਦੀਆਂ ਸੰਸਥਾਵਾਂ ਤੁਹਾਡੇ ਲਈ ਫਿਕਰਮੰਦ ਹਨ। ਸਮਾਰੋਹ ਵਿੱਚ ਹਾਜ਼ਰ ਪਤਵੰਤਿਆਂ, ਵਿਦਿਆਰਥੀਆਂ, ਅਧਿਆਪਕਾਂ ਅਤੇ ਸਿੱਖਿਆ ਬੋਰਡ ਦੇ ਅਧਿਕਾਰੀਆਂ, ਕਰਮਚਾਰੀਆਂ ਨੂੰ ਕੀਤੇ ਆਪਣੇ ਸੰਬੋਧਨ ਵਿੱਚ ਡਾ. ਅਮਰਪਾਲ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਬੁਲੰਦੀਆਂ ਤੱਕ ਪਹੁੰਚਾਉਣ ਲਈ ਹਮੇਸ਼ਾ ਯਤਨਸ਼ੀਲ ਰਹੇਗਾ ਤਾਂ ਜੋ ਪੰਜਾਬ ਦਾ ਹਰ ਵਿਦਿਆਰਥੀ ਆਪਣੀ ਸਿੱਖਿਆ ਦੇ ਬਲ ਤੇ ਦੁਨੀਆਂ ਭਰ ਵਿੱਚ ਸੂਬੇ ਦਾ ਨਾਂ ਰੌਸ਼ਨ ਕਰਨ ਯੋਗ ਹੋ ਸਕੇ।
ਹਰਜੋਤ ਸਿੰਘ ਬੈਂਸ ਵੱਲੋਂ ਵੀ ਇਸ ਅੰਤਰਰਾਸ਼ਟਰੀ ਪੰਜਾਬੀ ਬੋਲੀ ਓਲੰਪਿਆਡ ਵਿੱਚ ਭਾਗ ਲੈਣ ਵਾਲੇ ਉਮੀਦਵਾਰਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਿੱਖਿਆ ਬੋਰਡ ਦਾ ਪੰਜਾਬੀ ਬੋਲੀ ਦੇ ਪ੍ਰਸਾਰ ਲਈ ਇੱਕ ਅਤਿਅੰਤ ਅਹਿਮ ਸ਼ੁਰੂਆਤ ਹੈ ਅਤੇ ਭਵਿੱਖ ਵਿੱਚ ਸਿੱਖਿਆ ਬੋਰਡ ਵੱਲੋਂ ਪੰਜਾਬੀ ਬੋਲੀ ਤੋਂ ਇਲਾਵਾ ਹੋਰ ਵਿਸ਼ਿਆਂ ਦੇ ਵੀ ਓਲੰਪਿਆਡ ਕਰਵਾਏ ਜਾਣੇ ਚਾਹੀਦੇ ਹਨ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਹੋਰ ਬੁਲੰਦੀਆਂ ਤੇ ਲੈ ਕੇ ਜਾਣ ਦੀ ਵਚਨਬੱਧਤਾ ਜਤਾਈ। ਇਸ ਨਾਲ ਜਿੱਥੇ ਸੂਬੇ ਦੇ ਸਕੂਲੀ ਵਿਦਿਆਰਥੀਆਂ ਨੂੰ ਆਪਣੀ ਜਾਣਕਾਰੀ ਵਿੱਚ ਵਾਧਾ ਕਰਨ ਦਾ ਮੌਕਾ ਮਿਲੇਗਾ ਉੱਥੇ ਅਧਿਆਪਕਾਂ ਨੂੰ ਵੀ ਆਪਣੇ ਹੋਣਹਾਰ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਹੋਰ ਨਿਖਾਰਨ ਦਾ ਹੌਸਲਾ ਮਿਲੇਗਾ।

ਅੰਤਰਰਾਸ਼ਟਰੀ ਪੰਜਾਬੀ ਬੋਲੀ ਓਲੰਪਿਆਡ ਵਿੱਚ ਮੱਲਾਂ ਮਾਰਨ ਵਾਲੇ ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਸਨਮਾਨ ਕਰਦਿਆਂ ਸਮਾਰੋਹ ਦੇ ਮੁੱਖ ਮਹਿਮਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਉਨ੍ਹਾਂ ਨੂੰ ਯਾਦਗਾਰੀਚਿੰਨ ਅਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ। ਸਮਾਰੋਹ ਦੇ ਅੰਤ ਵਿੱਚ ਸਿੱਖਿਆ ਬੋਰਡ ਦੇ ਸਕੱਤਰ ਗੁਰਿੰਦਰ ਸਿੰਘ ਸੋਢੀ ਨੇ ਸਮਾਰੋਹ ਵਿੱਚ ਪਹੁੰਚੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਮੇਤ ਉੱਘੀਆਂ ਸ਼ਖ਼ਸੀਅਤਾਂ, ਮੀਡੀਆ ਨੁਮਾਇੰਦਿਆਂ, ਸਕੂਲੀ ਵਿਦਿਆਰਥੀਆਂ, ਅਧਿਆਪਕ, ਮਾਪੇ ਅਤੇ ਸਿੱਖਿਆ ਬੋਰਡ ਦੇ ਅਧਿਕਾਰੀਆਂ ਕਰਮਚਾਰੀਆਂ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਸਿੱਖਿਆ ਬੋਰਡ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਹਮੇਸ਼ਾ ਯਤਨਸ਼ੀਲ ਰਹੇਗਾ।

Load More Related Articles
Load More By Nabaz-e-Punjab
Load More In Education and Board

Check Also

ਸਹੁੰ ਚੁੱਕ ਸਮਾਗਮ: ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਨਵੇਂ ਅਹੁਦੇਦਾਰਾਂ ਦਾ ਸਨਮਾਨ

ਸਹੁੰ ਚੁੱਕ ਸਮਾਗਮ: ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਨਵੇਂ ਅਹੁਦੇਦਾਰਾਂ ਦਾ ਸਨਮਾਨ ਨਬਜ਼-ਏ…