Share on Facebook Share on Twitter Share on Google+ Share on Pinterest Share on Linkedin ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ ਕਰਵਾਈ ਭਵਿੱਖ ’ਚ ਸਫ਼ਾਈ ਕਾਮਿਆਂ ਨੂੰ ਕਦੇ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿਆਂਗੇ: ਕੁਲਵੰਤ ਸਿੰਘ ਨਬਜ਼-ਏ-ਪੰਜਾਬ, ਮੁਹਾਲੀ, 4 ਜੁਲਾਈ: ਮੁਹਾਲੀ ਤੋਂ ‘ਆਪ’ ਕੁਲਵੰਤ ਸਿੰਘ ਨੇ ਅੱਜ ਇੱਥੇ ਨਗਰ ਨਿਗਮ ਦੇ ਸਫ਼ਾਈ ਕਾਮਿਆਂ ਦੀ ਹੜਤਾਲ ਖਤਮ ਕਰਵਾਉਣ ਮੌਕੇ ਆਖਿਆ ਕਿ ਪਰਿਵਾਰਿਕ ਮੈਂਬਰਾਂ ਵਿੱਚ ਵੀ ਮਤਭੇਦ ਹੋਣਾ ਸੁਭਾਵਿਕ ਹੈ ਅਤੇ ਮੁਹਾਲੀ ਕਾਰਪੋਰੇਸ਼ਨ ਮੇਰੇ ਪਰਿਵਾਰ ਵਾਂਗ ਹੈ, ਚਾਹੇ ਉਹ ਕਾਰਪੋਰੇਸ਼ਨ ਦਾ ਕਿਸੇ ਵੀ ਪੱਧਰ ਦਾ ਮੁਲਾਜ਼ਮ ਹੋਵੇ, ਮੈਂ ਹਮੇਸ਼ਾ ਹਰ ਇੱਕ ਮੁਲਾਜ਼ਮ ਦੀ ਮੁਸ਼ਕਲ ਹੱਲ ਕਰਨ ਨੂੰ ਪਹਿਲ ਦਿੱਤੀ ਹੈ। ਵਿਧਾਇਕ ਕੁਲਵੰਤ ਸਿੰਘ ਦੇ ਪੁੱਜਣ ’ਤੇ ਮੁਹਾਲੀ ਕਾਰਪੋਰੇਸ਼ਨ ਦੇ ਬਾਹਰ ਬੈਠੇ ਸਫ਼ਾਈ ਕਾਮਿਆਂ ਵੱਲੋਂ ਹੜਤਾਲ ਵਾਪਸ ਲੈ ਲਈ ਗਈ ਅਤੇ ਇਸ ਦੇ ਨਾਲ ਹੀ ਵਿਧਾਇਕ ਕੁਲਵੰਤ ਸਿੰਘ ਨੇ ਵੀ ਸਫ਼ਾਈ ਕਾਮਿਆਂ ਨੂੰ ਇਹ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਦੀ ਹਰ ਇੱਕ ਮੰਗ ਪੂਰੀ ਕਰਨਗੇ ਅਤੇ ਅੱਗ ਉਨ੍ਹਾਂ ਦੀ ਜੋ ਵੀ ਮੰਗ ਹੋਵੇਗੀ, ਉਹ ਉਨ੍ਹਾਂ ਦੇ ਪਹਿਲਾਂ ਹੀ ਧਿਆਨ ਵਿੱਚ ਲਿਆ ਦੇਣ ਅਤੇ ਮੇਰੇ ਵੱਲੋਂ ਇਹ ਤੁਹਾਡੇ ਸਭਨਾਂ ਨਾਲ ਇੱਥੇ ਵਾਅਦਾ ਹੈ ਕਿ ਉਹ ਹੜਤਾਲ ਦੀ ਨੌਬਤ ਨਹੀਂ ਆਉਣ ਦੇਣਗੇ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁਹਾਲੀ ਦੇ ਲੋਕੀ ਇਹ ਗੱਲ ਚੰਗੀ ਤਰ੍ਹਾਂ ਜਾਣਦੇ ਹਨ ਕਿ ਉਹ 1995 ਤੋਂ ਲੋਕਾਂ ਦੇ ਵਿੱਚ ਰਹਿ ਰਹੇ ਹਨ ਅਤੇ ਅਗਾਂਹ ਵੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮੇਂ ਸਿਰ ਹੱਲ ਕਰਵਾਉਣ ਦੇ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ ਅਤੇ ਜਿਸ ਤਰ੍ਹਾਂ ਪਰਿਵਾਰ ਦੇ ਛੋਟੇ ਬੱਚਿਆਂ ਦੀ ਇਹ ਜਿੱਦ ਹੁੰਦੀ ਹੈ ਕਿ ਉਹ ਆਪਣੀਆਂ ਮੰਗਾਂ ਮਨਵਾਉਣ ਦੇ ਲਈ ਅਜਿਹਾ ਕਰਦੇ ਹਨ, ਉਸੇ ਤਰ੍ਹਾਂ ਹੀ ਸਰਕਾਰਾਂ ਦੀ ਵੀ ਇਹ ਜ਼ਿੰਮੇਵਾਰੀ ਹੁੰਦੀ ਹੈ ਕਿ ਉਹ ਬਾਸ਼ਿੰਦਿਆਂ ਦੀ ਹਰ ਤਰ੍ਹਾਂ ਦੀ ਸਮੱਸਿਆ ਦਾ ਹੱਲ ਕਰਨ। ਉਨ੍ਹਾਂ ਕਿਹਾ ਕਿ ਕਿ ਉਨ੍ਹਾਂ ਵੱਲੋਂ ਪੰਜਾਬ ਵਿਧਾਨ ਸਭਾ ਦੇ ਵਿੱਚ ਹਮੇਸ਼ਾਂ ਗਰੀਬ ਕਾਮਿਆਂ ਦੀ ਗੱਲ ਕੀਤੀ ਹੈ ਅਤੇ ਮਿਹਨਤਕਸ਼ ਲੋਕਾਂ ਦੀ ਆਵਾਜ਼ ਬੁਲੰਦ ਕੀਤੀ ਹੈ ਅਤੇ ਅਗਾਂਹ ਵੀ ਉਹ ਇਨ੍ਹਾਂ ਮਿਹਨਤਕਸ਼ਾਂ ਦੇ ਹੱਕ ਵਿੱਚ ਗੱਲ ਕਰਦੇ ਰਹਿਣਗੇ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਉਹ ਸਭਨਾਂ ਹੜਤਾਲੀ ਕਰਮਚਾਰੀਆਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਸਿਰਫ ਇੱਕ ਵਾਰ ਕਹਿਣ ਤੇ ਹੀ ਆਪਣੀ ਹੜਤਾਲ ਵਾਪਸ ਲੈ ਲਈ। ਇਸ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਪਰਮਿੰਦਰ ਪਾਲ ਸਿੰਘ, ਕੌਂਸਲਰ ਸਰਬਜੀਤ ਸਿੰਘ, ਸਾਬਕਾ ਕੌਂਸਲਰ ਗੁਰਮੁੱਖ ਸਿੰਘ ਸੋਹਲ, ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਜਨਰਲ ਸਕੱਤਰ ਪਵਨ ਗੋਡਿਆਲ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ