Share on Facebook Share on Twitter Share on Google+ Share on Pinterest Share on Linkedin ਪ੍ਰਧਾਨ ਢਾਬਾ ਲਾਲੜੂ ਦੇ ਮਾਲਕ ’ਤੇ ਹਮਲਾ ਕਰਨ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਗ੍ਰਿਫ਼ਤਾਰ ਪੁਲੀਸ ਹਿਰਾਸਤ ’ਚੋਂ ਭੱਜਣ ਦੀ ਨਾਕਾਮ ਕੋਸ਼ਿਸ਼ ਦੌਰਾਨ ਮੁਲਜ਼ਮ ਦੀ ਲੱਤ ਟੁੱਟੀ ਨਬਜ਼-ਏ-ਪੰਜਾਬ, ਮੁਹਾਲੀ, 4 ਜੁਲਾਈ: ਪ੍ਰਧਾਨ ਢਾਬਾ ਲਾਲੜੂ ਦੇ ਮਾਲਕ ਦਲਵਿੰਦਰ ਸਿੰਘ ਉਰਫ਼ ’ਤੇ ਹਮਲਾ ਕਰਨ ਦੇ ਮਾਮਲੇ ਵਿੱਚ ਪੁਲੀਸ ਨੇ ਤਿੰਨ ਹਮਲਾਵਰਾਂ ਨੂੰ ਗ੍ਰਿਫ਼ਤਹਾਰ ਕਰ ਲਿਆ ਗਿਆ ਹੈ। ਡੀਐਸਪੀ ਬਿਕਰਮਜੀਤ ਸਿੰਘ ਬਰਾੜ ਨੇ ਦੱਸਿਆ ਕਿ ਬੀਤੀ 20 ਅਪਰੈਲ 2025 ਨੂੰ ਗਗਨਦੀਪ ਸਿੰਘ ਉਰਫ਼ ਗਗਨ ਦੀ ਅਗਵਾਈ ਹੇਠ ਪੰਜ ਹਮਲਾਵਰਾਂ ਦੇ ਟੋਲੇ ਨੇ ਪਿੰਡ ਮਾਮੋਲੀ, ਥਾਣਾ ਲਾਲੜੂ ਦੇ ਪ੍ਰਧਾਨ ਢਾਬੇ ਦੇ ਮਾਲਕ ਦਲਵਿੰਦਰ ਸਿੰਘ ਉਰਫ਼ ਰਿੰਕੂ ’ਤੇ ਬੜੀ ਬੇਰਹਿਮੀ ਨਾਲ ਹਮਲਾ ਕੀਤਾ ਗਿਆ ਸੀ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ ਅਤੇ ਉਸਦੇ ਸਿਰ ਵਿੱਚ ਗੰਭੀਰ ਚੋਟਾਂ ਲੱਗੀਆਂ ਸਨ। ਇਸ ਸਬੰਧੀ 21.04.2025 ਨੂੰ ਥਾਣਾ ਲਾਲੜੂ ਵਿੱਚ ਧਾਰਾ 109, 115(2), 117(2), 117(4), 118(1), 118(2), 126(2), 191(3), ਅਤੇ 190 ਬੀਐਨਐੱਸ ਦੇ ਤਹਿਤ ਪਰਚਾ ਦਰਜ ਕੀਤਾ ਗਿਆ ਸੀ। ਜਾਂਚ ਦੌਰਾਨ ਅਪਰਾਧ ਸਥਾਨ ਤੋਂ ਮਿਲੇ ਸਬੂਤਾਂ ਅਤੇ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਪੁਲੀਸ ਵੱਲੋਂ ਸਾਰੇ ਹਮਲਾਵਰਾਂ ਦੀ ਪਛਾਣ ਕਰ ਲਈ ਗਈ। ਡੀਐਸਪੀ ਬਰਾੜ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਤਿੰਨ ਮੁਲਜ਼ਮਾਂ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ ਗਿਆ ਸੀ, ਜਦਕਿ ਇੱਕ ਹੋਰ ਮੁਲਜ਼ਮ ਗੋਲੂ ਨੂੰ ਬਾਅਦ ਵਿੱਚ ਕਾਬੂ ਕੀਤਾ ਗਿਆ। ਹਮਲੇ ਦਾ ਮੁੱਖ ਮੁਲਜ਼ਮ ਗਗਨਦੀਪ ਸਿੰਘ ਉਰਫ਼ ਗਗਨ, ਵਾਸੀ ਮਨੌਲੀ ਸੂਰਤ ਘਟਨਾ ਤੋਂ ਬਾਅਦ ਫਰਾਰ ਹੋ ਗਿਆ ਸੀ। ਮਨੁੱਖੀ ਅਤੇ ਤਕਨੀਕੀ ਜਾਣਕਾਰੀ ਦੇ ਆਧਾਰ ’ਤੇ ਲਾਲੜੂ ਥਾਣੇ ਦੇ ਐੱਸ.ਐੱਚ.ਓ. ਅਤੇ ਪੁਲੀਸ ਚੌਕੀ ਲੇਹਲੀ ਦੇ ਇੰਚਾਰਜ ਦੀ ਅਗਵਾਈ ਵਾਲੀ ਟੀਮ ਨੇ ਬੀਤੀ 30 ਜੂਨ ਨੂੰ ਹਰਿਆਣਾ ਦੇ ਪਿਲਖਨੀ ਪਿੰਡ ’ਚੋਂ ਉਸ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ। ਅਦਾਲਤ ਨੇ ਉਸ ਨੂੰ ਪੰਜ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ਗਿਆ। ਅੱਜ ਸਵੇਰੇ ਉਸ ਨੂੰ ਲਾਲੜੂ ਖੇਤਰ ਵਿੱਚ ਹਥਿਆਰ ਦੀ ਬਰਾਮਦਗੀ ਲਈ ਲਿਜਾਇਆ ਗਿਆ ਸੀ। ਇਸ ਦੌਰਾਨ ਮੁਲਜ਼ਮ ਨੇ ਪੁਲੀਸ ਹਿਰਾਸਤ ’ਚੋਂ ਭੱਜਣ ਦੀ ਨਾਕਾਮ ਕੋਸ਼ਿਸ਼ ਕੀਤੀ ਗਈ ਪ੍ਰੰਤੂ ਉਸ ਦੀ ਸੱਜੀ ਲੱਤ ਵਿੱਚ ਫਰੈਕਚਰ ਹੋ ਗਿਆ। ਜਿਸ ਕਾਰਨ ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਡੇਰਾਬੱਸੀ ਵਿੱਚ ਦਾਖ਼ਲ ਕਰਵਾਇਆ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ