ਦਸ਼ਮੇਸ਼ ਵੈੱਲਫੇਅਰ ਕੌਂਸਲ ਨੇ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਲਈ ਵਾਟਰ ਕੂਲਰ ਵੰਡੇ

ਇਸ ਕਾਰਜ ਵਿੱਚ ਮੁੱਖ ਸਲਾਹਕਾਰ ਪ੍ਰਦੀਪ ਸਿੰਘ ਭਾਰਜ ਨੇ ਮੁੱਖ ਯੋਗਦਾਨ ਪਾਇਆ

ਨਬਜ਼-ਏ-ਪੰਜਾਬ, ਮੁਹਾਲੀ, 5 ਜੁਲਾਈ:
ਦਸ਼ਮੇਸ਼ ਵੈੱਲਫੇਅਰ ਕੌਂਸਲ (ਰਜਿ) ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਮਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਵੱਖ-ਵੱਖ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਲਈ ਪੀਣ ਵਾਲੇ ਪਾਣੀ ਦੇ ਵਾਟਰ ਕੂਲਰ ਦਿੱਤੇ ਗਏ। ਕੌਂਸਲ ਦੇ ਪ੍ਰਧਾਨ ਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਸੰਸਥਾ ਨੇ ਅੱਤ ਦੀ ਗਰਮੀ ਦੌਰਾਨ ਬੱਚਿਆਂ ਨੂੰ ਪੀਣ ਵਾਲੇ ਸਾਫ ਪਾਣੀ ਦੀ ਆ ਰਹੀ ਮੁਸ਼ਕਲ ਨੂੰ ਧਿਆਨ ਵਿੱਚ ਰੱਖਦਿਆਂ ਫ਼ੈਸਲਾ ਕੀਤਾ ਗਿਆ ਸੀ ਕਿ ਲੋੜਵੰਦ ਸਕੂਲਾਂ ਨੂੰ ਪੀਣ ਵਾਲੇ ਪਾਣੀ ਦੇ ਵਾਟਰ ਕੂਲਰ ਦਿੱਤੇ ਜਾਣ। ਉਨ੍ਹਾਂ ਦੱਸਿਆ ਕਿ ਇਸ ਕਾਰਜ ਵਿੱਚ ਮੁੱਖ ਯੋਗਦਾਨ ਸੰਸਥਾ ਦੇ ਮੁੱਖ ਸਲਾਹਕਾਰ ਪ੍ਰਦੀਪ ਸਿੰਘ ਭਾਰਜ ਨੇ ਪਾਇਆ ਹੈ।
ਸੰਸਥਾ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਨੰਨੜਾ ਨੇ ਦੱਸਿਆ ਕਿ ਸਮਾਜਿਕ ਕਾਰਜਾਂ ਦੀ ਇਸ ਲੜੀ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਲਖਨੌਰ ਦੀ ਹੈੱਡ ਟੀਚਰ ਸ੍ਰੀਮਤੀ ਆਸੀਆ ਅਤੇ ਮੋਹਤਬਰ ਬਲਵਿੰਦਰ ਸਿੰਘ ਲਖਨੌਰ ਦੀ ਹਾਜ਼ਰੀ ਵਿੱਚ ਇੱਕ ਵਾਟਰ ਕੂਲਰ ਅਤੇ ਲੋੜਵੰਦ ਬੱਚੀ ਨੂੰ ਇੱਕ ਸਿਲਾਈ ਮਸ਼ੀਨ ਦਿੱਤੀ ਗਈ। ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪਿੰਡ ਕੁਰੜੀ ਦੀ ਹੈੱਡਟੀਚਰ ਸ਼੍ਰੀਮਤੀ ਮਨਪ੍ਰੀਤ ਨੂੰ ਸਰਪੰਚ ਨਾਹਰ ਸਿੰਘ ਦੀ ਹਾਜਰੀ ਵਿੱਚ ਅਤੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪਿੰਡ ਖਾਸਪੁਰ ਦੀ ਹੈੱਡ ਟੀਚਰ ਸ੍ਰੀਮਤੀ ਰਾਜਵੰਤ ਨੂੰ ਸਰਪੰਚ ਕੁਲਵਿੰਦਰ ਸਿੰਘ ਦੀ ਹਾਜਰੀ ਵਿੱਚ ਇੱਕ-ਇੱਕ ਵਾਟਰ ਕੂਲਰ ਅਤੇ ਇਕ ਇਕ ਸਿਲਾਈ ਮਸ਼ੀਨ ਦਿੱਤੀ ਗਈ।
ਉਨ੍ਹਾਂ ਦੱਸਿਆ ਇਸ ਦੇ ਨਾਲ ਹੀ ਉਪਰੋਕਤ ਸਕੂਲਾਂ ਵਿੱਚ ਵਾਤਾਵਰਣ ਦੀ ਸੁਰੱਖਿਆ ਸੰਭਾਲ ਅਤੇ ਹਰਿਆਵਲ ਵਾਸਤੇ ਫਲਦਾਰ ਬੂਟੇ ਵੰਡੇ ਗਏ। ਇਸ ਮੌਕੇ ਕੌਂਸਲ ਦੇ ਮੁੱਖ ਸਲਾਹਕਾਰ ਪ੍ਰਦੀਪ ਸਿੰਘ ਭਾਰਜ, ਮੀਤ ਪ੍ਰਧਾਨ ਤਰਸੇਮ ਸਿੰਘ ਖੋਖਰ, ਕੈਸ਼ੀਅਰ ਕੰਵਰਦੀਪ ਸਿੰਘ ਮਣਕੂ ਤੋਂ ਇਲਾਵਾ ਉਪਰੋਕਤ ਸਕੂਲਾਂ ਦੇ ਸਟਾਫ਼ ਮੈਂਬਰਾਂ ਦੇ ਨਾਲ-ਨਾਲ ਪਿੰਡਾਂ ਦੇ ਪੰਚਾਇਤ ਮੈਂਬਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In School & College

Check Also

ਗਿਆਨ ਜਯੋਤੀ ਇੰਸਟੀਚਿਊਟ ਦੇ 138 ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਕੀਤਾ ਖ਼ੂਨਦਾਨ

ਗਿਆਨ ਜਯੋਤੀ ਇੰਸਟੀਚਿਊਟ ਦੇ 138 ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਕੀਤਾ ਖ਼ੂਨਦਾਨ 170ਵੀ ਵਾਰ ਖ਼ੂਨਦਾਨ ਕਰ…