ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤਹਿਤ ਅਕਾਲੀ ਦਲ ਨੇ ਮਾਣਕਮਾਜਰਾ ਵਿੱਚ ਪੌਦੇ ਲਗਾਏ

ਮੁਹਾਲੀ ਹਲਕੇ ਵਿੱਚ ਲੋਕਾਂ ਦੇ ਸਹਿਯੋਗ ਨਾਲ 1100 ਫਲਦਾਰ ਤੇ ਫੁੱਲਦਾਰ ਪੌਦੇ ਲਾਏ ਜਾਣਗੇ: ਸੋਹਾਣਾ

ਨਬਜ਼-ਏ-ਪੰਜਾਬ, ਮੁਹਾਲੀ, 8 ਜੁਲਾਈ:
ਵਾਤਾਵਰਨ ਸੰਕਟ ਅਤੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤਹਿਤ ਮੁਹਾਲੀ ਦੇ ਪਿੰਡ ਮਾਣਕਮਾਜਰਾ ਵਿੱਚ ‘ਰੁੱਖ ਲਗਾਓ-ਭਵਿੱਖ ਬਚਾਓ’ ਅਭਿਆਨ ਹੇਠ ਜ਼ਿਲ੍ਹਾ ਜਥੇਦਾਰ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਹੇਠ ਬੂਟੇ ਲਗਾਏ ਗਏ। ਇਸ ਮੌਕੇ ਪਰਵਿੰਦਰ ਸਿੰਘ ਸੋਹਣਾ ਨੇ ਕਿਹਾ ਕਿ ‘‘ਰੁੱਖਾਂ ਦੀ ਲਗਾਤਾਰ ਕਟਾਈ ਅਤੇ ਵਧਦੇ ਪ੍ਰਦੂਸ਼ਣ ਨੇ ਜੋ ਖਤਰਾ ਪੈਦਾ ਕੀਤਾ ਹੈ, ਉਸ ਨੂੰ ਰੋਕਣ ਲਈ ਅਸੀਂ ਲੋਕਾਂ ਦੇ ਸਹਿਯੋਗ ਨਾਲ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ 1100 ਫਲਦਾਰ ਤੇ ਫੁੱਲਦਾਰ ਬੂਟੇ ਲਗਾਏ ਜਾਣਗੇ।
ਜਥੇਦਾਰ ਸੋਹਾਣਾ ਨੇ ਦੱਸਿਆ ਕਿ ਇਹ ਮੁਹਿੰਮ ਪੂਰੀ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਕਮਿਟਮੈਂਟ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਵਿੱਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੋ ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪਾਰਟੀ ਨੂੰ ਸੂਬੇ ਵਿੱਚ 1,25,000 ਨਵੇਂ ਰੁੱਖ ਲਗਾਉਣ ਦੀ ਹਦਾਇਤ ਮਿਲੀ ਸੀ। ਇਸਦੇ ਤਹਿਤ ਪਾਰਟੀ ਦੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਵੱਲੋਂ 27 ਜੂਨ ਨੂੰ ਮੁੱਖ ਦਫ਼ਤਰ ਵਿਖੇ ਇਸ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਗਈ ਸੀ।’’
ਜਥੇਦਾਰ ਸੋਹਾਣਾ ਨੇ ਇਹ ਵੀ ਯਕੀਨੀ ਬਣਾਇਆ ਕਿ ਲਗਾਏ ਜਾਣ ਵਾਲੇ ਬੂਟਿਆਂ ਨੂੰ ਰੁੱਖਾਂ ਵਿੱਚ ਤਬਦੀਲ ਕਰਨ ਲਈ ਲਗਾਤਾਰ ਦੋ ਸਾਲਾਂ ਤੱਕ ਦੇਖਭਾਲ ਕੀਤੀ ਜਾਵੇਗੀ ਤਾਂ ਜੋ ਇਹ ਕਾਰਵਾਈ ਸਿਰਫ਼ ਇੱਕ ਰਸਮੀ ਪ੍ਰਯਾਸ ਨਾ ਰਹਿ ਜਾਵੇ। ਉਨ੍ਹਾਂ ਕਿਹਾ, ‘‘ਇਹ ਮੁਹਿੰਮ ਸਿਰਫ਼ ਖਾਨਪੂਰਤੀ ਨਹੀਂ ਹੋਣੀ, ਸਗੋਂ ਰੁੱਖ ਪੱਕੇ ਹੋਣ ਤੱਕ ਉਨ੍ਹਾਂ ਦੀ ਸੰਭਾਲ ਹੋਵੇਗੀ।’’ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਇਹ ਉਪਰਾਲਾ ਸਿਰਫ ਵਾਤਾਵਰਣ ਦੀ ਸੰਭਾਲ ਨਹੀਂ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਿਹਤ ਮੰਦ ਅਤੇ ਸੁਰੱਖਿਅਤ ਭਵਿੱਖ ਦੀ ਨੀਂਹ ਰੱਖਣ ਵਾਲਾ ਕਦਮ ਹੈ।
ਇਸ ਮੌਕੇ ਪਾਰਟੀ ਦੇ ਬੁਲਾਰੇ ਸ਼ਮਸ਼ੇਰ ਪੁਰਖਾਲਵੀ, ਕੈਪਟਨ ਰਮਨਦੀਪ ਸਿੰਘ ਬਾਵਾ, ਸਰਕਲ ਪ੍ਰਧਾਨ ਬਲਵਿੰਦਰ ਸਿੰਘ ਲਖਨੌਰ, ਅਮਨ ਪੂਨੀਆ, ਨੰਬਰਦਾਰ ਹਰਿੰਦਰ ਸਿੰਘ ਸੁੱਖਗੜ੍ਹ, ਕੁਲਦੀਪ ਸਿੰਘ ਬੈਰੋਂਪੁਰ, ਨਿਰਮਲ ਸਿੰਘ ਸਰਪੰਚ ਮਾਣਕਮਾਜਰਾ, ਗੁਰਪ੍ਰੀਤ ਸਿੰਘ, ਭੁਪਿੰਦਰ ਸਿੰਘ, ਸਤਪਾਲ ਸਿੰਘ, ਅਮਨ ਸ਼ਰਮਾ ਪੰਚ, ਗੁਰਪ੍ਰੀਤ ਸਿੰਘ ਪੀਤੀ, ਰਣ ਸਿੰਘ, ਸੰਤ ਸਿੰਘ, ਦਵਿੰਦਰ ਸਿੰਘ, ਸਾਬਕਾ ਪੰਚ ਅਮਨਦੀਪ ਸਿੰਘ, ਸੁਖਬੀਰ ਸਿੰਘ ਸੁੱਖਾ, ਰਣਧੀਰ ਸਿੰਘ, ਨਸੀਬ ਸਿੰਘ, ਗੁਰਦੁਆਰਾ ਕਮੇਟੀ ਮੈਂਬਰ ਕੁਲਦੀਪ ਸਿੰਘ, ਹਰਜਿੰਦਰ ਸਿੰਘ ਅਤੇ ਗੁਰਦੀਪ ਸਿੰਘ ਸ਼ਾਮਲ ਸਨ।

Load More Related Articles
Load More By Nabaz-e-Punjab
Load More In Environment

Check Also

ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਨੇ ਵਿਸ਼ਵ ਕੁਦਰਤ ਸੰਭਾਲ ਦਿਵਸ ਮਨਾਇਆ

ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਨੇ ਵਿਸ਼ਵ ਕੁਦਰਤ ਸੰਭਾਲ ਦਿਵਸ ਮਨਾਇਆ ਨਬਜ਼-ਏ-ਪੰਜਾਬ…