Share on Facebook Share on Twitter Share on Google+ Share on Pinterest Share on Linkedin ਮੁਹਾਲੀ ਪੁਲੀਸ ਨੇ 48 ਘੰਟੇ ’ਚ ਸੁਲਝਾਈ ਅਗਵਾ ਤੇ ਅੰਨ੍ਹੇ ਕਤਲ ਦੀ ਗੁੱਥੀ, ਦੋ ਮੁਲਜ਼ਮ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ, 8 ਜੁਲਾਈ: ਮੁਹਾਲੀ ਪੁਲੀਸ ਨੇ ਥਾਣਾ ਆਈਟੀ ਸਿਟੀ ਏਰੀਆ ਵਿੱਚ ਇੱਕ ਵਿਅਕਤੀ ਨੂੰ ਅਗਵਾ ਅਤੇ ਉਸਦੇ ਅੰਨ੍ਹੇ ਕਤਲ ਨੂੰ ਟਰੇਸ ਕਰਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਹਾਲੀ ਦੇ ਐਸਪੀ (ਜਾਂਚ) ਸੌਰਵ ਜ਼ਿੰਦਲ ਨੇ ਦੱਸਿਆ ਕਿ 04.07.2025 ਨੂੰ ਕਾਹੁਲ ਸੇਹਾਜ ਪੁੱਤਰ ਅਮਰਜੀਤ ਸਿੰਘ ਸੇਹਾਜ ਵਾਸੀ ਮਕਾਨ ਨੰਬਰ 2770 ਬਲਾਕ ਸੀ ਐਰੋਸਿਟੀ ਦੇ ਬਿਆਨਾਂ ਦੇ ਅਧਾਰ ’ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ ਕਿ ਉਸਦਾ ਪਿਤਾ ਬੀਤੀ 03.07.2025 ਕਿਸੇ ਹੋਰ ਵਿਅਕਤੀ ਨਾਲ ਦਿਨ ਵਿੱਚ ਚੱਲੇ ਗਏ ਸੀ। ਜੋ ਉਸ ਰਾਤ ਘਰ ਵਾਪਸ ਨਹੀਂ ਆਇਆ। ਜਿਸਦੀ ਉਸਦੇ ਪਰਿਵਾਰਿਕ ਮੈਂਬਰਾਂ ਵੱਲੋਂ ਲਗਾਤਾਰ ਭਾਲ ਕੀਤੀ ਗਈ। ਭਾਲ ਕਰਨ ’ਤੇ ਗੁੰਮਸ਼ੁਦਾ ਵਿਅਕਤੀ ਅਮਰਜੀਤ ਸਿੰਘ ਸੇਹਾਜ ਦਾ ਕੁੱਝ ਵੀ ਪਤਾ ਨਾ ਲੱਗਣ ’ਤੇ ਆਈਟੀ ਸਿਟੀ ਥਾਣੇ ਵਿਖੇ ਗੁੰਮਸ਼ੁਦਗੀ ਬਾਰੇ ਇਤਲਾਹ ਦਿੱਤੀ ਗਈ ਸੀ। ਇਸ ਉਪਰੰਤ ਪਰਚਾ ਦਰਜ ਕਰਕੇ ਪੁਲੀਸ ਵੱਲੋਂ ਤਫ਼ਤੀਸ ਸ਼ੁਰੂ ਕੀਤੀ ਗਈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਐਸਐਸਪੀ ਵੱਲੋਂ ਐਸਪੀ ਡੀ ਸੌਰਵ ਜਿੰਦਲ, ਐਸਪੀ (ਅਪਰੇਸ਼ਨ) ਤਲਵਿੰਦਰ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਡੀਐਸਪੀ ਹਰਸਿਮਰਨ ਸਿੰਘ ਬੱਲ, ਪੀਪੀਐਸ ਜਤਿੰਦਰ ਚੌਹਾਨ ਅਤੇ ਜ਼ਿਲ੍ਹਾ ਸੀ.ਆਈ.ਏ ਸਟਾਫ਼ ਦੇ ਇੰਚਾਰਜ ਹਰਮਿੰਦਰ ਸਿੰਘ ਅਤੇ ਮੁੱਖ ਅਫਸਰ ਥਾਣਾ ਆਈਟੀ ਸਿਟੀ ਸਤਵਿੰਦਰ ਸਿੰਘ ਨੂੰ ਸਾਂਝੇ ਤੌਰ ’ਤੇ ਕਾਰਵਾਈ ਕਰਨ ਲਈ ਉਕਤ ਬਲਾਇੰਡ ਮਰਡਰ ਨੂੰ ਟਰੇਸ ਕਰਨ ਦਾ ਟਾਸਕ ਦਿੱਤਾ ਗਿਆ ਸੀ। ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਥਾਣਾ ਮੁਖੀ ਸਤਵਿੰਦਰ ਸਿੰਘ ਨਾਲ ਸਾਂਝੇ ਤੌਰ ’ਤੇ ਕਾਰਵਾਈ ਕਰਦਿਆਂ ਟੈਕਨੀਕਲ ਢੰਗ ਅਤੇ ਹਿਊਮਨ ਸੋਰਸ ਰਾਹੀਂ ਬਲਾਇੰਡ ਮਰਡਰ ਨੂੰ ਟਰੇਸ ਕਰਕੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਤਫ਼ਤੀਸ਼ ਦੌਰਾਨ ਮੁਲਜ਼ਮਾਂ ਨੇ ਚੌਕੀ ਮੋਰਨੀ, ਥਾਣਾ ਚੰਡੀਮੰਦਰ, ਜ਼ਿਲ੍ਹਾ ਪੰਚਕੂਲਾ ਏਰੀਆ ਵਿੱਚ ਅਗਵਾ ਹੋਏ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ। ਇਸ ਮਗਰੋਂ ਇਸ ਕੇਸ ਵਿੱਚ ਜੁਰਮ 103, 3(5) ਬੀ.ਐਨ.ਐਸ ਦਾ ਵਾਧਾ ਕੀਤਾ ਗਿਆ। ਪੁੱਛਗਿੱਛ ’ਤੇ ਪਤਾ ਲੱਗਾ ਕਿ ਮੁਲਜ਼ਮ ਬਲਜਿੰਦਰ ਸਿੰਘ ਭੁੱਲਰ ਦੇ ਲਾਇਸੈਂਸੀ ਪਿਸਟਲ ਨਾਲ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਮੁਲਜ਼ਮ ਬਿਕਰਮ ਸਿੰਘ ਵਾਸੀ ਮਕਾਨ ਕਿਰਾਏਦਾਰ ਫਾਲਕਨ ਵਿਊ ਸੈਕਟਰ-66-ਏ ਮੁਹਾਲੀ ਪੱਕਾ ਪਤਾ ਆਈਟੀ ਸਿਟੀ ਅਤੇ ਬਲਜਿੰਦਰ ਸਿੰਘ ਭੁੱਲਰ ਵਾਸੀ ਮਲੋਟ ਸਿਟੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਹਾਲ ਵਾਸੀ ਅਲਫੀਨਟੀ ਗਰੀਨ ਏਅਰਪੋਰਟ ਰੋਡ ਜ਼ੀਰਕਪੁਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮ ਬਿਕਰਮ ਸਿੰਘ ਅਤੇ ਬਲਜਿੰਦਰ ਸਿੰਘ ਭੁੱਲਰ ਦੀ ਪੁੱਛਗਿੱਛ ਤੋਂ ਖੁਲਾਸਾ ਹੋਇਆ ਕਿ ਉਹ ਪ੍ਰਾਪਰਟੀ ਡੀਲਰ ਦਾ ਕੰਮ ਕਾਰ ਕਰਦੇ ਹਨ। ਜਿਸਨੇ ਆਪਣੀ ਪੁੱਛਗਿੱਛ ’ਤੇ ਮੰਨਿਆ ਕਿ ਮਿਤੀ 03.07.2025 ਨੂੰ ਰਾਤ ਸਮੇਂ ਉਸ ਨੇ ਮ੍ਰਿਤਕ ਅਮਰਜੀਤ ਸਿੰਘ ਸੋਹਾਜ ਨੂੰ ਬਲਾਕ ਸੀ ਵਿੱਚ ਆਪਣੇ ਨਾਲ ਗੱਡੀ ਵਿੱਚ ਬਿਠਾਕੇ ਲੈ ਗਏ ਸੀ। ਤੇ ਉਸ ਨੂੰ ਕਿਹਾ ਕਿ ਤੂੰ ਆਪਣੇ ਘਰ ਤੋਂ 31/40 ਲੱਖ ਰੁਪਏ ਮੰਗਵਾ ਕੇ ਤੇ ਸਾਨੂੰ ਦੇ, ਜਿਸ ’ਤੇ ਅਮਰਜੀਤ ਸਿੰਘ ਸੇਹਾਜ ਨੇ ਜਵਾਬ ਦੇ ਦਿੱਤਾ। ਇਸ ਤਰ੍ਹਾਂ ਮੁਲਜ਼ਮਾਂ ਨੇ ਅਮਰਜੀਤ ਸਿੰਘ ਨੂੰ ਮੋਰਨੀ ਹਿੱਲ ਲਿਜਾ ਕੇ ਗੋਲੀਆ ਮਾਰ ਕੇ ਮਾਰ ਦਿੱਤਾ ਅਤੇ ਲਾਸ਼ ਨੂੰ ਉੱਥੇ ਜੰਗਲ ਵਿੱਚ ਸੁੱਟ ਦਿੱਤਾ ਸੀ ਅਤੇ ਮੌਕਾ ਤੋਂ ਫਰਾਰ ਹੋ ਗਏ ਸਨ। ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੀ ਨਿਸ਼ਾਨਦੇਹੀ ’ਤੇ ਅਮਰਜੀਤ ਸਿੰਘ ਦੀ ਲਾਸ਼ ਨੂੰ ਬਰਾਮਦ ਕੀਤਾ ਗਿਆ। ਵਾਰਦਾਤ ਵਿੱਚ ਵਰਤੀ ਗਈ ਗੱਡੀ ਅਤੇ ਹਥਿਆਰ ਦੀ ਪੂਰੀ ਜਾਣਕਾਰੀ ਹਾਸਲ ਹੋ ਗਈ ਹੈ ਜੋ ਰਿਕਵਰ ਕੀਤੇ ਜਾ ਰਹੇ ਹਨ। ਮੁਲਜ਼ਮਾਂ ਦਾ 4 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ, ਜਲਦੀ ਹੀ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ