ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਮੁਲਤਵੀ, ਮਹਿਜ਼ 10 ਤੋਂ 12 ਕੁ ਮਿੰਟ ਚੱਲੀ ਕਾਰਵਾਈ

ਨਬਜ਼-ਏ-ਪੰਜਾਬ, ਮੁਹਾਲੀ, 10 ਜੁਲਾਈ:
ਪੰਜਾਬ ਸਰਕਾਰ ਵੱਲੋਂ ਸੱਦਿਆ ਗਿਆ ਦੋ ਰੋਜ਼ਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਭਲਕੇ ਸ਼ੁੱਕਰਵਾਰ ਸਵੇਰੇ 10 ਤੱਕ ਮੁਲਤਵੀ ਕੀਤਾ ਗਿਆ। ਅੱਜ ਸਵੇਰੇ ਕਰੀਬ 11 ਵਜੇ ਵਿਸ਼ੇਸ਼ ਸੈਸ਼ਨ ਸ਼ੁਰੂ ਹੋਇਆ ਅਤੇ ਸਪੀਕਰ ਦੀ ਆਗਿਆ ਨਾਲ ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ, ਡਾ. ਕਸ਼ਮੀਰ ਸਿੰਘ ਸੋਹਲ ਸਮੇਤ ਹੋਰਲਾਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਹਾਊਸ ਵਿੱਚ ਦੋ ਮਿੰਟ ਦਾ ਮੋਨ ਰੱਖਿਆ ਗਿਆ। ਅੱਜ ਪਹਿਲੇ ਦਿਨ ਮਹਿਜ਼ 10-12 ਕੁ ਮਿੰਟ ਹੀ ਵਿਧਾਨ ਸਭਾ ਦਾ ਸੈਸ਼ਨ ਚੱਲਿਆ। ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਸਦਨ ਦੀ ਕਾਰਵਾਈ ਅੱਗੇ ਚਲਾਉਣ ਦੀ ਥਾਂ ਸਪੀਕਰ ਨੇ ਕੱਲ੍ਹ 11 ਜੁਲਾਈ ਤੱਕ ਵਿਧਾਨ ਸਭਾ ਦਾ ਇਹ ਵਿਸ਼ੇਸ਼ ਸੈਸ਼ਨ ਮੁਲਤਵੀ ਕਰਨ ਦਾ ਐਲਾਨ ਕੀਤਾ। ਜ਼ਿਕਰਯੋਗ ਹੈ ਕਿ ਵਿਸ਼ੇਸ਼ ਸੈਸ਼ਨ ਵਿੱਚ ਬੇਅਦਬੀਆਂ ਬਾਰੇ ਬਿੱਲ ਲਿਆਉਣ ਦੀ ਗੱਲ ਕਹੀ ਜਾ ਰਹੀ ਸੀ ਪਰ ਬਹਿਸ ਤੋਂ ਪਹਿਲਾਂ ਹੀ ਸੈਸ਼ਨ ਮੁਲਤਵੀ ਕਰ ਦਿੱਤਾ ਗਿਆ।
ਉਧਰ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸਮੇਤ ਹੋਰਨਾਂ ਆਗੂਆਂ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਵੱਡੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹੁਕਮਰਾਨ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੇ ਹਨ। ਸਰਕਾਰ ਨਸ਼ਿਆਂ, ਕਾਨੂੰਨ ਵਿਵਸਥਾ ਅਤੇ ਹੋਰ ਅਹਿਮ ਮੁੱਦਿਆਂ ’ਤੇ ਖੁੱਲ੍ਹ ਕੇ ਚਰਚਾ ਕਰਨ ਤੋਂ ਭੱਜ ਰਹੀ ਹੈ।

Load More Related Articles
Load More By Nabaz-e-Punjab
Load More In Politics

Check Also

ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ

ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ ਨਬਜ਼-ਏ-ਪੰਜਾਬ, ਮੁਹਾਲੀ, 4…