ਕਾਂਗਰਸ ਆਗੂ ਪ੍ਰਤਾਪ ਬਾਜਵਾ ਨੇ ਕੇਜਰੀਵਾਲ, ਭਗਵੰਤ ਮਾਨ ਤੇ ਹੋਰਨਾਂ ਖ਼ਿਲਾਫ਼ ਪੁਲੀਸ ਨੂੰ ਦਿੱਤੀ ਸ਼ਿਕਾਇਤ

ਨਬਜ਼-ਏ-ਪੰਜਾਬ, ਮੁਹਾਲੀ, 10 ਜੁਲਾਈ:
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਜਰਸ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦਰ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਹੋਰਨਾਂ ਆਪ ਆਗੂਆਂ ਦੇ ਖ਼ਿਲਾਫ਼ ਚੰਡੀਗੜ੍ਹ ਪੁਲੀਸ ਨੂੰ ਸ਼ਿਕਾਇਤ ਦੇ ਕੇ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।
ਸ੍ਰੀ ਬਾਜਵਾ ਨੇ ਕਿਹਾ ਕਿ ਮਜੀਠੀਆ ਮਾਮਲੇ ਵਿੱਚ ਉਨ੍ਹਾਂ ਦੀ ਵੀਡੀਓ ਕਲਿੱਪ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ। ਹੁਕਮਰਾਨਾਂ ਨੇ ਆਮ ਆਦਮੀ ਪਾਰਟੀ ਦੇ ਸੋਸ਼ਲ ਮੀਡੀਆ ਪੇਜ ’ਤੇ ਇਹ ਵੀਡੀਓ ਅਪਲੋਡ ਕੀਤੀ ਗਈ ਹੈ ਜਦੋਂਕਿ ਸਚਾਈ ਕੁੱਝ ਹੋਰ ਹੈ। ਬਾਜਵਾ ਨੇ ਕਿਹਾ ਕਿ ਉਹ ਲੰਮੇ ਸਮੇਂ ਤੋਂ ਨਸ਼ਿਆਂ ਦੇ ਖ਼ਿਲਾਫ਼ ਆਵਾਜ਼ ਚੁੱਕਦੇ ਆ ਰਹੇ ਹਨ ਅਤੇ ਉਹ ਕਦੇ ਵੀ ਬਿਕਰਮ ਮਜੀਠੀਆ ਦੇ ਹੱਕ ਵਿੱਚ ਨਹੀਂ ਭੁਗਤੇ ਹਨ ਸਗੋਂ ਹਮੇਸ਼ਾ ਹੀ ਨਸ਼ਾ ਤਸਕਰਾਂ ਖ਼ਿਲਾਫ਼ ਢੁਕਵੀਂ ਕਾਰਵਾਈ ਦੀ ਮੰਗ ਕਰਦੇ ਰਹੇ ਹਨ ਪ੍ਰੰਤੂ ‘ਆਪ’ ਵਾਲਿਆਂ ਨੇ ਉਨ੍ਹਾਂ ਦੀ ਇੱਕ ਵੀਡੀਓ ਨਾਲ ਛੇੜਛਾੜ ਕਰਕੇ ਉਸ ਨੂੰ ਸੋਸ਼ਲ ਮੀਡੀਆ ’ਤੇ ਅਪਲੋਡ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਾਂਚ ਤੋਂ ਬਾਅਦ ਉਕਤ ਆਗੂਆਂ ਦੇ ਖ਼ਿਲਾਫ਼ ਪਰਚਾ ਦਰਜ ਹੋਵੇਗਾ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਪੁਲੀਸ ਨੇ ਇਸ ਮਾਮਲੇ ਦੀ ਜਾਂਚ ਨਹੀਂ ਅਰੰਭੀ ਤਾਂ ਉਹ ਅਦਾਲਤ ਦੀ ਸ਼ਰਨ ਵਿੱਚ ਜਾਣਗੇ।

Load More Related Articles
Load More By Nabaz-e-Punjab
Load More In Crime & Police

Check Also

ਮੁਹਾਲੀ ਪੁਲੀਸ ਨੇ ਸੁਲਝਾਈ ਅੰਨੇ ਕਤਲ ਦੀ ਗੁੱਥੀ, ਦੋ ਮੁਲਜ਼ਮ ਗ੍ਰਿਫ਼ਤਾਰ, ਇੱਕ ਫ਼ਰਾਰ

ਮੁਹਾਲੀ ਪੁਲੀਸ ਨੇ ਸੁਲਝਾਈ ਅੰਨੇ ਕਤਲ ਦੀ ਗੁੱਥੀ, ਦੋ ਮੁਲਜ਼ਮ ਗ੍ਰਿਫ਼ਤਾਰ, ਇੱਕ ਫ਼ਰਾਰ ਮੁਲਜ਼ਮਾਂ ਨੇ ਕਤਲ ਤੋਂ ਬ…