ਕਾਂਗਰਸ ਹਾਈ ਕਮਾਡ ਨੇ ਕੁਲਜੀਤ ਬੇਦੀ ਨੂੰ ਦਿੱਤੀ ਇੱਕ ਹੋਰ ਅਹਿਮ ਜ਼ਿੰਮੇਵਾਰੀ

ਕੁਲਜੀਤ ਬੇਦੀ ਨੂੰ ਨਵਾਂ ਸ਼ਹਿਰ ਅਤੇ ਬਲਾਚੌਰ ਹਲਕਿਆਂ ਦਾ ਕੀਤਾ ਅਬਜ਼ਰਵਰ ਨਿਯੁਕਤ

ਪਾਰਟੀ ਦੀ ਮਜ਼ਬੂਤੀ ਲਈ ਬੂਥ ਤੇ ਬਲਾਕ ਪੱਧਰ ’ਤੇ ਬਣਾਈਆਂ ਜਾਣਗੀਆਂ ਕਮੇਟੀਆਂ: ਬੇਦੀ

ਨਬਜ਼-ਏ-ਪੰਜਾਬ, ਮੁਹਾਲੀ, 11 ਜੁਲਾਈ:
ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੂੰ ਕਾਂਗਰਸ ਹਾਈ ਕਮਾਂਡ ਵੱਲੋਂ ਇੱਕ ਹੋਰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪਾਰਟੀ ਨੇ ਉਨ੍ਹਾਂ ਨੂੰ ਨਵਾਂ ਸ਼ਹਿਰ ਅਤੇ ਬਲਾਚੌਰ ਹਲਕਿਆਂ ਦਾ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਕੁਲਜੀਤ ਬੇਦੀ ਬਲਾਚੌਰ ਹਲਕੇ ਵਿੱਚ ਕੋਆਰਡੀਨੇਟਰ ਵਜੋਂ ਕੰਮ ਕਰ ਰਹੇ ਸਨ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ, ’’ਮੈਨੂੰ ਕਾਂਗਰਸ ਪਾਰਟੀ ਵੱਲੋਂ ਜੋ ਜ਼ਿੰਮੇਵਾਰੀ ਮਿਲੀ ਹੈ, ਉਹ ਮੇਰੇ ਲਈ ਸਨਮਾਨ ਦੀ ਗੱਲ ਹੈ। ਮੈਂ ਇਸ ਲਈ ਪਾਰਟੀ ਦੇ ਪ੍ਰਧਾਨ ਰਾਜਾ ਵੜਿੰਗ, ਜਨਰਲ ਸਕੱਤਰ ਸੰਦੀਪ ਸੰਧੂ ਅਤੇ ਪਾਰਟੀ ਹਾਈ ਕਮਾਨ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ।’’ ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਕਾਂਗਰਸ ਪਾਰਟੀ ਲਈ ਹਾਜ਼ਰ ਰਹਿਣਗੇ ਅਤੇ ਜੋ ਵੀ ਜ਼ਿੰਮੇਵਾਰੀ ਮਿਲੇਗੀ, ਉਸ ਨੂੰ ਤਨ, ਮਨ ਅਤੇ ਧਨ ਨਾਲ ਨਿਭਾਉਣਗੇ।
ਕੁਲਜੀਤ ਬੇਦੀ ਨੇ ਦੱਸਿਆ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਹਦਾਇਤਾਂ ਅਨੁਸਾਰ, ਨਵਾਂ ਸ਼ਹਿਰ ਅਤੇ ਬਲਾਚੌਰ ਹਲਕਿਆਂ ਵਿੱਚ ਬੂਥ ਅਤੇ ਬਲਾਕ ਪੱਧਰ ‘ਤੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕਮੇਟੀਆਂ ਬਣਾਈਆਂ ਜਾਣਗੀਆਂ। ਇਹ ਕਮੇਟੀਆਂ ਬਲਾਕ ਪ੍ਰਧਾਨਾਂ, ਜ਼ਿਲ੍ਹਾ ਪ੍ਰਧਾਨ ਅਤੇ ਹਲਕੇ ਦੇ ਸਾਰੇ ਕਾਂਗਰਸੀ ਲੀਡਰਾਂ ਨਾਲ ਤਾਲਮੇਲ ਕਰਕੇ ਬਣਾਈ ਜਾਣਗੀਆਂ ਤਾਂ ਜੋ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ, ’’2027 ਦੀ ਵਿਧਾਨ ਸਭਾ ਚੋਣ ਲਈ ਅਸੀਂ ਅੱਜ ਤੋਂ ਹੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਸੰਗਠਨ ਨੂੰ ਮਜ਼ਬੂਤ ਕਰਨਾ ਹੀ ਅੱਜ ਦੀ ਲੋੜ ਹੈ ਅਤੇ ਮੈਂ ਇਸ ਕੰਮ ਵਿੱਚ ਪੂਰੀ ਲਗਨ ਨਾਲ ਜੁਟਿਆ ਰਹਾਂਗਾ।’’ ਬੇਦੀ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਨੂੰ ਲੈ ਕੇ ਮੁਹਾਲੀ ਹਲਕੇ ਵਿੱਚ ਉਨ੍ਹਾਂ ਦੇ ਸਮਰਥਕਾਂ ਵਿੱਚ ਖ਼ੁਸ਼ੀ ਦੀ ਲਹਿਰ ਹੈ, ਕਿਉਂਕਿ ਉਨ੍ਹਾਂ ਨੂੰ ਦਿੱਤੀ ਗਈ ਇਸ ਅਹਿਮ ਭੂਮਿਕਾ ਕਾਰਨ ਮੁਹਾਲੀ ਹਲਕੇ ਦਾ ਮਾਣ ਵਧਿਆ ਹੈ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ ਨਬਜ਼-ਏ-ਪੰਜਾਬ, ਡੇਰਾਬੱਸੀ, 1…