ਭਗਤਾਂ ਵਾਲਾ ਕੂੜਾ ਡੰਪ ਉੱਤੇ ਕੂੜੇ ਨੂੰ ਖਾਦ ਵਿੱਚ ਬਦਲਣ ਦਾ ਕੰਮ ਦੁਬਾਰਾ ਛੇਤੀ ਸ਼ੁਰੂ ਹੋਵੇਗਾ: ਸਾਕਸ਼ੀ ਸਾਹਨੀ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਡੰਪ ਵਿਖੇ ਕੂੜਾ ਪ੍ਰਬੰਧਨ ਦਾ ਲਿਆ ਜਾਇਜ਼ਾ

ਰਾਜੂ ਵਾਲੀਆ
ਨਬਜ਼-ਏ-ਪੰਜਾਬ, ਅੰਮ੍ਰਿਤਸਰ 11 ਜੁਲਾਈ:
ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਝਬਾਲ ਰੋਡ ਅਤੇ ਭਗਤਾਂ ਵਾਲਾ ਕੂੜਾ ਡੰਪ ਵਿਖੇ ਕੂੜਾ ਪ੍ਰਬੰਧਨ ਦਾ ਜਾਇਜ਼ਾ ਲੈਂਦੇ ਹੋਏ ਦੱਸਿਆ ਕਿ ਭਗਤਾਂ ਵਾਲਾ ਕੂੜਾ ਡੰਪ ਵਿਖੇ ਊੜੇ ਨੂੰ ਖਾਦ ਵਿੱਚ ਬਦਲਣ ਦਾ ਕੰਮ ਦੁਬਾਰਾ ਛੇਤੀ ਸ਼ੁਰੂ ਕੀਤਾ ਜਾ ਰਿਹਾ ਹੈ ਉਹਨਾਂ ਦੱਸਿਆ ਕਿ ਪਹਿਲੀ ਕੰਪਨੀ ਵੱਲੋਂ ਕੰਮ ਛੱਡਣ ਉਪਰੰਤ ਨਵਾਂ ਟੈਂਡਰ ਜਾਰੀ ਕੀਤਾ ਗਿਆ ਸੀ ਅਤੇ ਉਸ ਦੀ ਪਹਿਲਾ ਪੜਾ ਸਫਲਤਾ ਪੂਰਕ ਪੂਰਾ ਕਰ ਲਿਆ ਗਿਆ ਹੈ ਅਤੇ ਕੁਝ ਹੀ ਦਿਨਾਂ ਵਿੱਚ ਇਹ ਕੰਮ ਸਫਲ ਬੋਲੀ ਕਰਨ ਨੂੰ ਅਲਾਟ ਕਰਕੇ ਸ਼ੁਰੂ ਕਰਵਾ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਇਸ ਕੂੜਾ ਡੰਪ ਵਿਖੇ ਪਿਛਲੇ ਕਈ ਦਹਾਕਿਆਂ ਤੋਂ ਕੂੜਾ ਸੁੱਟਣ ਕਾਰਨ ਕੂੜੇ ਦਾ ਜੋ ਪਹਾੜ ਜਮਾ ਹੋਇਆ ਹੈ, ਇਸ ਨੂੰ ਖਾਦ ਵਿੱਚ ਬਦਲ ਕੇ ਇਥੋਂ ਹਟਾ ਦਿੱਤਾ ਜਾਵੇਗਾ, ਜਿਸ ਨਾਲ ਇਸ ਇਲਾਕੇ ਦੇ ਲੋਕਾਂ ਨੂੰ ਪੈਦਾ ਹੁੰਦੀ ਪਰੇਸ਼ਾਨੀ ਸਦਾ ਲਈ ਦੂਰ ਹੋ ਜਾਵੇਗੀ। ਉਨਾਂ ਅੱਜ ਬਰਸਾਤ ਦੇ ਮੌਸਮ ਨੂੰ ਧਿਆਨ ‘ਚ ਰੱਖਦੇ ਝਬਾਲ ਰੋਡ ਸਥਿਤ ਕੂੜਾ ਡੰਪ ਵਾਲੇ ਸਥਾਨ ਦਾ ਦੌਰਾ ਕਰਕੇ ਕੂੜਾ ਪ੍ਰਬੰਧਨ ਅਤੇ ਸਫਾਈ ਕੰਮਾਂ ਦੀ ਸਮੀਖਿਆ ਵੀ ਕੀਤੀ। ਉਹਨਾਂ ਅਧਿਕਾਰੀਆਂ ਨੂੰ ਕੂੜੇ ਦੀ ਤੁਰੰਤ ਸਫਾਈ ਅਤੇ ਪਾਣੀ ਦੀ ਨਿਕਾਸੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਨੂੰ ਕਿਸੇ ਤਕਲੀਫ਼ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਾਰਪੋਰੇਸ਼ਨ ਦੇ ਵਧੀਕ ਕਮਿਸ਼ਨਰ ਸੁਰਿੰਦਰ ਸਿੰਘ, ਜੋ ਕਿ ਮੌਕੇ ਉੱਪਰ ਹਾਜ਼ਰ ਸਨ, ਨੂੰ ਹਦਾਇਤ ਕੀਤੀ ਕਿ ਉਹ ਮੌਸਮ ਦੇ ਚੱਲਦੇ ਸ਼ਹਿਰ ਵਿੱਚ ਸਾਫ ਸਫਾਈ ਦਾ ਖਾਸ ਧਿਆਨ ਰੱਖਣ ਤਾਂ ਜੋ ਬਰਸਾਤੀ ਸੀਜਨ ਦੌਰਾਨ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ। ਇਸ ਮੌਕੇ ਕਾਰਪੋਰੇਸ਼ਨ ਦੇ ਸਿਹਤ ਅਫਸਰ ਡਾਕਟਰ ਕਿਰਨ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Environment

Check Also

ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਨੇ ਵਿਸ਼ਵ ਕੁਦਰਤ ਸੰਭਾਲ ਦਿਵਸ ਮਨਾਇਆ

ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਨੇ ਵਿਸ਼ਵ ਕੁਦਰਤ ਸੰਭਾਲ ਦਿਵਸ ਮਨਾਇਆ ਨਬਜ਼-ਏ-ਪੰਜਾਬ…