Share on Facebook Share on Twitter Share on Google+ Share on Pinterest Share on Linkedin ਧੂਣਾ ਸਾਹਿਬ ਟਰੱਸਟ ਵੱਲੋਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਸਨਮਾਨ ਨਬਜ਼-ਏ-ਪੰਜਾਬ, ਅੰਮ੍ਰਿਤਸਰ 12 ਜੁਲਾਈ: ਪੰਜਾਬ ਸਰਕਾਰ ਨੇ ਭਗਵਾਨ ਵਾਲਮੀਕਿ ਜੀ ਤੀਰਥ ਸਥਲ ਸ਼ਰਾਇਨ ਬੋਰਡ ਦੇ 7 ਨਵੇਂ ਗੈਰ ਸਰਕਾਰੀ ਮੈਂਬਰ ਦੋ ਸਾਲਾਂ ਲਈ ਨਿਯੁਕਤ ਕੀਤੇ ਜਾਣ ਤੇ ਧੂਣਾ ਸਾਹਿਬ ਟਰੱਸਟ ਦੇ ਚੇਅਰਮੈਨ ਓਮ ਪ੍ਰਕਾਸ਼ ਗੱਬਰ ਅਤੇ ਓਨਾ ਦੀ ਪੂਰੀ ਟੀਮ ਮੈਬਰਾਂ ਵਲੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਦਫਤਰ ਵਿਖੇ ਫੁੱਲਾਂ ਦਾ ਗੁਲਦਸਤਾ ਦੇ ਕੇ ਓਹਨਾ ਦਾ ਧੰਨਵਾਦ ਕੀਤਾ ਇਸ ਮੌਕੇ ਤੇ ਟਰੱਸਟ ਦੇ ਚੇਅਰਮੈਨ ਓਮ ਪ੍ਰਕਾਸ਼ ਗੱਬਰ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਤੀਰਥ ਸਥਲ ਸ਼ਰਾਈਨ ਬੋਰਡ ਵਾਲਮੀਕੀ ਤੀਰਥ ਵਿੱਚ ਬਣਿਆ ਹੋਇਆ ਹੈ ਉਹਦੇ ਵਿੱਚ ਨਵੇਂ ਮੈਂਬਰ ਨਿਯੁਕਤ ਕੀਤੇ ਗਏ ਅਤੇ ਇਸ ਦਾ ਸਿਹਰਾ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਸਿਰ ਹੈ ਓਹਨਾ ਕਿਹਾ ਕਿ 7 ਨਵੇਂ ਗੈਰ ਸਰਕਾਰੀ ਮੈਂਬਰ ਦੋ ਸਾਲਾਂ ਲਈ ਨਿਯੁਕਤ ਕੀਤੇ ਗਏ ਹਨ ਅਤੇ ਇਨ੍ਹਾਂ ਮੈਂਬਰਾਂ ਵਿੱਚ ਕੈਬਨਿਟ ਮੰਤਰੀ ਹਰਭਜਨ ਸਿੰਘ ਈ:ਟੀ:ਓ, ਵਿਧਾਇਕ ਹਲਕਾ ਪੱਛਮੀ ਜਸਬੀਰ ਸਿੰਘ ਸੰਧੂ, ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ, ਹਲਕਾ ਬਾਬਾ ਬਕਾਲਾ ਦੇ ਵਿਧਾਇਕ ਦਲਬੀਰ ਸਿੰਘ ਟੌਂਗ, ਹਲਕਾ ਕਰਤਾਰ ਦੇ ਵਿਧਾਇਕ ਬਲਕਾਰ ਸਿੰਘ, ਹਲਕਾ ਭਦੌੜ ਜਿਲ੍ਹਾ ਬਰਨਾਲਾ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਅਤੇ ਹਲਕਾ ਨਿਹਾਲ ਸਿੰਘ ਵਾਲਾ ਮੋਗਾ ਦੇ ਵਿਧਾਇਕ ਮਨਜੀਤ ਸਿੰਘ ਦੇ ਨਾਮ ਸ਼ਾਮਲ ਹਨ। ਇਥੇ ਇਹ ਵੀ ਗੱਲ ਦੱਸਣਯੋਗ ਹੈ ਕਿ ਅੰਮ੍ਰਿਤਸਰ ਜਿਲ੍ਹੇ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ:ਟੀ:ਓ ਭਗਵਾਨ ਵਾਲਮੀਕਿ ਤੀਰਥ ਨਾਲ ਸ਼ੁਰੂ ਤੋ ਹੀ ਜੁੜੇ ਹੋਏ ਹਨ ਅਤੇ ਇਸ ਦੇ ਵਿਕਾਸ ਕਾਰਜਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਂਦੇ ਰਹੇ ਹਨ। ਅੰਤ ਵਿਚ ਓਨਾ ਫਿਰ ਤੋਂ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਦਾ ਤਹਿ ਦਿਲੋਂ ਧੰਨਵਾਦ ਕੀਤਾ
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ