ਐਮਪੀਸੀਏ ਦੇ ਮੈਂਬਰਾਂ ਨੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨਾਲ ਕੀਤੀ ਮੀਟਿੰਗ

ਨਬਜ਼-ਏ-ਪੰਜਾਬ, ਮੁਹਾਲੀ, 17 ਜੁਲਾਈ:
ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ (ਐਮਪੀਸੀਏ) ਦੇ ਅਹੁਦੇਦਾਰਾਂ ਅਤੇ ਸੀਨੀਅਰ ਮੈਂਬਰਾਂ ਦੀ ਇੱਕ ਅਹਿਮ ਮੀਟਿੰਗ ਜਥੇਬੰਦੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਵਨ ਦੀ ਅਗਵਾਈ ਹੇਠ ਪੰਜਾਬ ਦੇ ਮਾਲ, ਪੁਨਰਵਾਸ ਅਤੇ ਆਪਦਾ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨਾਲ ਗਮਾਡਾ ਭਵਨ ਵਿਖੇ ਹੋਈ, ਇਸ ਮੀਟਿੰਗ ਵਿੱਚ ਗਮਾਡਾ ਦੇ ਉੱਚ ਅਧਿਕਾਰੀ ਵੀ ਹਾਜ਼ਰ ਹੋਏ।
ਮੰਤਰੀ ਨੇ ਪ੍ਰਾਪਰਟੀ ਸਲਾਹਕਾਰਾਂ ਨੂੰ ਸਰਕਾਰ ਵੱਲੋਂ ਲਿਆਂਦੀ ਜਾ ਰਹੀ ਲੈਂਡ-ਪੂਲਿੰਗ ਪਾਲਸੀ ਬਾਰੇ ਜਾਣਕਾਰੀ ਦਿੱਤੀ ਅਤੇ ਇਸ ਸਬੰਧੀ ਪ੍ਰਾਪਰਟੀ ਸਲਾਹਕਾਰਾਂ ਤੋਂ ਸੁਝਾਓ ਮੰਗੇ। ਉਨ੍ਹਾਂ ਵੱਲੋਂ ਪ੍ਰਾਪਰਟੀ ਸਲਾਹਕਾਰਾਂ ਤੋਂ ਇਸ ਪਾਲਸੀ ਨੂੰ ਲਾਗੂ ਕਰਨ ਵਿੱਚ ਸਹਿਯੋਗ ਦੇਣ ਦੀ ਵੀ ਮੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਜਨਰਲ ਸਕੱਤਰ ਡੀਪੀ ਸਿੰਘ ਆਹਲੂਵਾਲੀਆ ਨੇ ਦੱਸਿਆ ਕਿ ਮੀਟਿੰਗ ਦੌਰਾਨ ਪ੍ਰਾਪਰਟੀ ਸਲਾਹਕਾਰਾਂ ਵੱਲੋਂ ਇਸ ਪਾਲਸੀ ਸਬੰਧੀ ਸਾਹਮਣੇ ਆ ਰਹੇ ਸ਼ੰਕਿਆਂ ਨੂੰ ਦੂਰ ਕਰਨ ਸਬੰਧੀ ਆਪਣੇ ਵਿਚਾਰ ਦਿੱਤੇ, ਜਿਨ੍ਹਾਂ ਬਾਰੇ ਮੰਤਰੀ ਨੇ ਹਾਂ-ਪੱਖੀ ਹੁੰਗਾਰਾ ਭਰਿਆ ਗਿਆ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ ਨਬਜ਼-ਏ-ਪੰਜਾਬ, ਚੰਡ…