ਸਾਇਬਰ ਕਰਾਇਮ: ਆਨਲਾਈਨ ਗੇਮਿੰਗ ਰਾਹੀਂ ਠੱਗੀ ਮਾਰਨ ਵਾਲੇ 8 ਮੁਲਜ਼ਮ ਗ੍ਰਿਫ਼ਤਾਰ

ਮੁੱਢਲੀ ਜਾਂਚ ਵਿੱਚ ਹੁਣ ਤੱਕ 18 ਕਰੋੜ ਰੁਪਏ ਦੀ ਠੱਗੀ ਦਾ ਹੋਇਆ ਖੁਲਾਸਾ

ਨਬਜ਼-ਏ-ਪੰਜਾਬ, ਮੁਹਾਲੀ, 17 ਜੁਲਾਈ:
ਮੁਹਾਲੀ ਦੀ ਸਾਈਬਰ ਕਰਾਇਮ ਪੁਲੀਸ ਨੇ ਆਨਲਾਈਨ ਗੇਮਿੰਗ ਐਪ ਰਾਹੀਂ ਲੋਕਾਂ ਨੂੰ ਵੱਡਾ ਮੁਨਾਫ਼ਾ ਕਮਾਉਣ ਦੇ ਲਾਲਚ ਵਿੱਚ ਠੱਗਣ ਵਾਲੇ ਗਿਰੋਹ ਦੇ 8 ਮੈਂਬਰਾਂ ਨੂੰ ਗ੍ਰਿਫ਼ਤਾਰਕੀਤਾ ਹੈ। ਮੁਹਾਲੀ ਦੇ ਐੱਸਐੱਸਪੀ ਹਰਮਨਦੀਪ ਹਾਂਸ ਨੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਪੁਲੀਸ ਵੱਲੋਂ ਸਾਈਬਰ ਕ੍ਰਾਈਮ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਦਿਆਂ ਡੀਐਸਪੀ ਰੁਪਿੰਦਰਦੀਪ ਕੌਰ ਸੋਹੀ ਦੀ ਅਗਵਾਈ ਹੇਠ ਇੱਕ ਅੰਤਰ ਰਾਸ਼ਟਰੀ ਠੱਗੀ ਰੈਕਟ ਦਾ ਪਰਦਾਫਾਸ਼ ਕਰਦਿਆਂ ਆਨਲਾਈਨ ਗੇਮਿੰਗ ਐਪ ਰਾਹੀਂ ਲੋਕਾਂ ਨੂੰ ਵੱਡਾ ਮੁਨਾਫ਼ਾ ਕਮਾਉਣ ਦੇ ਲਾਲਚ ਵਿੱਚ ਠੱਗਣ ਵਾਲੇ ਗਿਰੋਹ ਨੂੰ ਕਾਬੂ ਕੀਤਾ ਹੈ। ਇਹ ਗਰੋਹ ਭਾਰਤ ਦੇ ਭੋਲੇ-ਭਾਲੇ ਲੋਕਾਂ ਨੂੰ ਨਿਸ਼ਾਨਾ ਬਣਾ ਕੇ ਕਰੀਬ 18 ਕਰੋੜ ਦੀ ਠੱਗੀ ਕਰ ਚੁੱਕਾ ਸੀ।
ਉਨ੍ਹਾਂ ਕਿਹਾ ਕਿ ਸਾਈਬਰ ਪੁਲੀਸ ਨੂੰ ਖੁਫੀਆ ਸੂਚਨਾ ਮਿਲਣ ਤੇ ਖਰੜ ਸ਼ਹਿਰ ਦੇ ਵੱਖ-ਵੱਖ ਰਿਹਾਇਸ਼ੀ ਇਲਾਕਿਆਂ (ਕੋਈਆਨ ਸਿਟੀ ਹੈਮਜ਼ ਗਿਲਕੇ ਵੈਲੀ, ਰੋਇਲ ਅਪਾਰਟਮੈਂਟ) ਵਿੱਚ ਛਾਪੇਮਾਰੀ ਕਰਕੇ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ 5 ਲੈਪਟਾਪ, 51 ਮੋਬਾਇਲ ਫੋਨ, 70 ਸਿਮ ਕਾਰਡ, 127 ਬੈਂਕ ਏਟੀਐਮ ਕਾਰਡ, 2,50,000 ਨਕਦ ਰਕਮ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਦੀ ਪਛਾਣ ਪੰਕਜ ਗੋਸਵਾਮੀ, ਵਾਸੀ ਜਿਲ੍ਹਾ ਹਨੂੰਮਾਨਗੜ੍ਹ, ਰਾਜਸਥਾਨ, ਭੈਵਨ ਕੁਮਾਰ ਉਲੀਕੇ, ਵਾਸੀ ਨਾਗਪੁਰ, ਮਹਾਰਾਸ਼ਟਰ, ਗੁਰਪ੍ਰੀਤ ਸਿੰਘ, ਵਾਸੀ ਹਨੂੰਮਾਨਗੜ੍ਹ, ਰਾਜਸਥਾਨ, ਮਨਜੀਤ ਸਿੰਘ, ਵਾਸੀ ਟਿੱਬੀ, ਰਾਜਸਥਾਨ, ਨਿਖਿਲ ਕੁਮਾਰ, ਵਾਸੀ ਜੈਨਪੁਰ, ਬਿਹਾਰ, ਅਜੈ, ਵਾਸੀ ਟਿੱਬੀ, ਰਾਜਸਥਾਨ, ਹਰਸ਼ ਕੁਮਾਰ, ਵਾਸੀ ਮੱਧ ਪ੍ਰਦੇਸ਼, ਰਿਤੇਸ਼ ਮਾਝੀ, ਵਾਸੀ ਸੁਭਾਸ਼ ਚੌਕ, ਮੱਧ ਪ੍ਰਦੇਸ਼ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਆਰੋਪੀਆਂ ਵੱਲੋਂ ਵੈਬਸਾਈਟ ਰਾਹੀਂ ਆਨਲਾਈਨ ਗੇਮ ਖੇਡਣ ਅਤੇ ਵੱਡਾ ਮੁਨਾਫਾ ਜਿੱਤਣ ਦੇ ਝੂਠੇ ਦਾਅਵੇ ਕਰਕੇ ਲੋਕਾਂ ਨੂੰ ਲੁਭਾਇਆ ਜਾਂਦਾ ਸੀ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਵੱਲੋਂ ਪਹਿਲਾਂ ਲੋਕਾਂ ਨੂੰ ਵੈਟਸੈਪ ਰਾਹੀਂ ਜਾਅਲੀ ਡੈਮੋ ਵਿਖਾ ਕੇਆਈਡੀ ਬਣਾਉਣ ਲਈ ਲਾਲਚ ਦਿੱਤਾ ਜਾਦਾ ਸੀ। ਫਿਰ ਉਨ੍ਹਾਂ ਨੂੰ ਇੱਕ ਲਿੰਕ ਭੇਜ ਕੇ ਵੈੱਬਸਾਈਟ ’ਤੇ ਲਾਗਇਨ ਕਰਵਾ ਕੇ ਵੱਖ ਵੱਖ ਖਾਤਿਆਂ ਰਾਹੀਂ ਵੱਡੀਆਂ ਰਕਮਾਂ ਟਰਾਂਸਫ਼ਰ ਕਰਵਾਈ ਜਾਂਦੀਆਂ ਸਨ। ਉਨ੍ਹਾਂ ਦੱਸਿਆ ਕਿ ਇਹ ਗਿਰੋਹ ਖਰੜ ਵਿੱਚ ਦੋ ਅਲੱਗ-ਅਲੱਗ ਠਿਕਾਣਿਆਂ ਤੋਂ ਇਹ ਠੱਗੀ ਚਲਾ ਰਿਹਾ ਸੀ। ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਗਿਰੋਹ ਦਾ ਮਾਸਟਰਮਾਈਂਡ ਵਿਜੈ ਨਾਂ ਦਾ ਵਿਅਕਤੀ ਹੈ, ਜੋ ਅਜੇ ਫਰਾਰ ਹੈ ਅਤੇ ਜਿਸ ਦੀ ਗ੍ਰਿਫ਼ਤਾਰੀ ਲਈ ਕਾਢ ਜਾਰੀ ਹੈ। ਇਸ ਮੌਕੇ ਐਸਪੀ ਸੌਰਵ ਜ਼ਿੰਦਲ ਅਤੇ ਡੀਐਸਪੀ ਰੁਪਿੰਦਰਦੀਪ ਕੌਰ ਸੋਹੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Crime & Police

Check Also

ਮੁਹਾਲੀ ਪੁਲੀਸ ਨੇ ਸੁਲਝਾਈ ਅੰਨੇ ਕਤਲ ਦੀ ਗੁੱਥੀ, ਦੋ ਮੁਲਜ਼ਮ ਗ੍ਰਿਫ਼ਤਾਰ, ਇੱਕ ਫ਼ਰਾਰ

ਮੁਹਾਲੀ ਪੁਲੀਸ ਨੇ ਸੁਲਝਾਈ ਅੰਨੇ ਕਤਲ ਦੀ ਗੁੱਥੀ, ਦੋ ਮੁਲਜ਼ਮ ਗ੍ਰਿਫ਼ਤਾਰ, ਇੱਕ ਫ਼ਰਾਰ ਮੁਲਜ਼ਮਾਂ ਨੇ ਕਤਲ ਤੋਂ ਬ…