nabaz-e-punjab.com

ਕੈਪਟਨ ਅਮਰਿੰਦਰ ਵੱਲੋਂ ਕਾਂਗਰਸ ਦੇ ਪੱਖ ਵਿੱਚ ਮੁਕਾਬਲੇ ਤੋਂ ਪਿੱਛੇ ਹੱਟਣ ਲਈ 48 ਘੰਟੇ ਦੀ ਮੋਹਲਤ

ਕਾਂਗਰਸ ਦੇ ਬਾਗੀਆਂ ਨੂੰ ਮੰਗਲਵਾਰ ਤੱਕ ਮੁੱਖ ਧਾਰਾ ਵਿੱਚ ਸ਼ਾਮਲ ਹੋਣ ਦੀ ਚਿਤਾਵਨੀ, ਜੀਵਨ ਭਰ ਲਈ ਪਾਰਟੀ ’ਚੋਂ ਕੱਢਣ ਦੀ ਧਮਕੀ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 22 ਜਨਵਰੀ:
ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸਮੇਂ ਸਿਰ ਆਪਣੀ ਨਾਮਜ਼ਦਗੀ ਵਾਪਸ ਲੈਣ ਵਿੱਚ ਅਸਫਲ ਰਹਿਣ ਵਾਲੇ ਕਾਂਗਰਸ ਦੇ ਬਾਗੀ ਉਮੀਦਵਾਰਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ ਕਿ ਉਹ ਮੰਗਲਵਾਰ ਸ਼ਾਮ 5 ਵਜੇ ਤੱਕ ਪਾਰਟੀ ਉਮੀਦਵਾਰਾਂ ਦੇ ਖ਼ਿਲਾਫ਼ ਮੁਕਾਬਲੇ ਤੋਂ ਪਿੱਛੇ ਹੱਟ ਜਾਣ ਜਾਂ ਫਿਰ ਜੀਵਨ ਭਰ ਲਈ ਪਾਰਟੀ ’ਚੋਂ ਬਾਹਰ ਰਹਿਣ ਲਈ ਤਿਆਰ ਰਹਿਣ।
ਕੈਪਟਨ ਅਮਰਿੰਦਰ ਨੇ ਲੋਕ ਵਿਰੋਧੀ ਸ਼੍ਰੋਮਣੀ ਅਕਾਲੀ ਦਲ ਅਤੇ ਆਪ ਨੂੰ ਹਾਰ ਦੇਣ ਲਈ, ਬਾਗੀਆਂ ਨੂੰ ਕਾਂਗਰਸ ਵੱਲੋਂ ਨਾਮਜ਼ਦ ਉਮੀਦਵਾਰਾਂ ਦੀ ਹਮਾਹਿਤ ਵਿੱਚ ਪਿੱਛੇ ਹੱਟਣ ’ਤੇ ਇਕਜੁੱਟ ਹੋਣ ਲਈ ਆਖਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਤੇ ਇਸ ਦੇ ਲੋਕਾਂ ਦੇ ਹਿੱਤ ਸਭ ਤੋਂ ਉਪਰ ਹਨ ਅਤੇ ਵਿਅਕਤੀਗਤ ਹਿੱਤਾਂ ਲਈ ਇਨ੍ਹਾਂ ਨੂੰ ਸਮਝੌਤਾ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਨੇ ਬਾਗੀਆਂ ਨੂੰ ਪਾਰਟੀ ’ਚੋਂ ਕੱਢੇ ਜਾਣ ਤੋਂ ਬਚਣ ਲਈ ਮੁਕਾਬਲੇ ਤੋਂ ਪਿੱਛੇ ਹੱਟਣ ਲਈ 48 ਘੰਟੇ ਦਾ ਅਲਟੀਮੇਟਮ ਦਿੱਤਾ ਹੈ ਅਤੇ ਸਪੱਸ਼ਟ ਕੀਤਾ ਹੈ ਕਿ ਹਾਈ ਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਨੂੰ ਨਾ ਮੰਨੇ ਜਾਣ ਕਾਰਨ ਉਨ੍ਹਾਂ ਨੂੰ ਪਾਰਟੀ ਤੋਂ ਕੱਢਣ ਲਈ ਇੱਕ ਮਿੰਟ ਵੀ ਨਹੀਂ ਲੱਗੇਗਾ।
ਪੰਜਾਬ ਵਿੱਚ ਅੰਦਰ ਕਾਂਗਰਸ ਸਰਕਾਰ ਆਉਣ ’ਤੇ ਉਚਿਤ ਜਗ੍ਹਾ ਦੇਣ ਦੇ ਭਰੋਸੇ ਦੇ ਬਾਵਜੂਦ ਪਾਰਟੀ ਅਗਵਾਈ ਦੀਆਂ ਨਾਮਜ਼ਦਗੀ ਵਾਪਸ ਲੈਣ ਸਬੰਧੀ ਅਪੀਲਾਂ ਨੂੰ ਸੁਣਨ ਤੋਂ ਇਨਕਾਰ ਕਰਨ ਵਾਲੇ ਬਾਗੀਆਂ ’ਤੇ ਵਰ੍ਹਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਨਾਲ ਪਾਰਟੀ ਦੇ ਅਨੁਸ਼ਾਸਨਾਤਮਕ ਸਿਧਾਂਤਾਂ ਦੀ ਉਲੰਘਣ ਹੈ ਅਤੇ ਇਸ ਲਈ ਕਿਸੇ ਵੀ ਕੀਮਤ ’ਤੇ ਇਜ਼ਾਜਤ ਨਹੀਂ ਦਿੱਤੀ ਜਾ ਸਕਦੀ। ਕਾਂਗਰਸ ਪ੍ਰਧਾਨ ਨੇ ਬਾਗੀ ਉਮੀਦਵਾਰਾਂ ਖਿਲਾਫ ਆਪਣੇ ਸਖ਼ਤ ਰੁੱਖ ’ਤੇ ਬਣੇ ਰਹਿੰਦਿਆਂ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਮੀਤ ਪ੍ਰਧਾਨ ਰਾਹੁਲ ਗਾਂਧੀ ਨੂੰ ਅਸੰਤੁਸ਼ਟਾਂ ਨਾਲ ਨਿਪਟਣ ’ਚ ਕੋਈ ਵੀ ਢਿੱਲ ਨਾ ਵਰਤਣ ਲਈ ਕਿਹਾ ਹੈ। ਉਨ੍ਹਾਂ ਨੇ ਪਾਰਟੀ ਹਾਈ ਕਮਾਂਡ ਨੂੰ ਅਜਿਹੇ ਬਾਗੀਆਂ ਨੂੰ ਜੀਵਨ ਭਰ ਲਈ ਕਾਂਗਰਸ ਤੋਂ ਕੱਢਣ ’ਤੇ ਇਨ੍ਹਾਂ ਲਈ ਪਾਰਟੀ ਵਿੱਚ ਮੁੜ ਵਾਪਸੀ ਦਾ ਦਰਵਾਜ਼ਾ ਬੰਦ ਕਰਨ ਦੀ ਅਪੀਲ ਕੀਤੀ ਹੈ। ਕੈਪਟਨ ਨੇ ਕਿਹਾ ਕਿ ਉਹ ਬਾਗੀਆਂ ਨੂੰ ਆਖਰੀ ਮੌਕਾ ਦਿੰਦਿਆਂ ਮੰਗਲਵਾਰ ਸ਼ਾਮ ਤੱਕ ਆਪਣੀ ਰਿਟਾਇਰਮੈਂਟ ਦਾ ਐਲਾਨ ਕਰਨ ਦਾ ਵਕਤ ਦਿੰਦੇ ਹਨ।
ਕੈਪਟਨ ਅਮਰਿੰਦਰ ਨੇ ਉਨ੍ਹਾਂ ਆਗੂਆਂ ਦਾ ਧੰਨਵਾਦ ਪ੍ਰਗਟਾਇਆ ਹੈ, ਜਿਨ੍ਹਾਂ ਨੇ ਨਾਮਜ਼ਦਗੀ ਦਾਖਲ ਕਰਨ ਦੀ ਆਖਰੀ ਤਰੀਕ ਤੋਂ ਪਹਿਲਾਂ ਆਪਣੇ ਕਾਗਜਾਤ ਵਾਪਿਸ ਲੈਣ ਸਬੰਧੀ ਪਾਰਟੀ ਅਗਵਾਈ ਦੀ ਅਪੀਲ ’ਤੇ ਧਿਆਨ ਦਿੱਤਾ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨਾ ਪਾਰਟੀ ਦੀ ਜ਼ਿੰਮੇਵਾਰੀ ਹੈ। ਉਹ ਵਿਅਕਤੀਗਤ ਤੌਰ ’ਤੇ ਪੁਖਤਾ ਕਰਨਗੇ ਕਿ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਪਿੱਛੇ ਨਾ ਛੱਡਿਆ ਜਾਵੇ ਤੇ ਉਹ ਵਾਅਦਾ ਕਰਦੇ ਹਨ ਕਿ ਉਨ੍ਹਾਂ ਨੂੰ ਸੂਬੇ ਅੰਦਰ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਕਾਂਗਰਸ ਦੇ ਸ਼ਾਸਨ ਤੇ ਵਿਕਾਸ ਦੇ ਏਜੰਡੇ ਨੂੰ ਅੱਗੇ ਵਧਾਉਣ ਵਾਸਤੇ ਮੱੁਖ ਅਹੁਦਿਆਂ ’ਤੇ ਨਿਯੁਕਤ ਕੀਤਾ ਜਾਵੇਗਾ। ਹਾਲਾਂਕਿ, ਕੈਪਟਨ ਅਮਰਿੰਦਰ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਚੋਣ ਪ੍ਰੀਕ੍ਰਿਆ ਦੌਰਾਨ ਬਾਗੀ ਉਮੀਦਵਾਰਾਂ ਦੀ ਮੌਜ਼ੂਦਗੀ ਨਾਲ ਪੰਜਾਬ ਕਾਂਗਰਸ ਨੂੰ ਵੋਟਿੰਗ ਦੀਆਂ ਸੰਭਾਵਨਾਵਾਂ ’ਤੇ ਗੰਭੀਰ ਅਸਰ ਨਹੀਂ ਪਏਗਾ। ਪਾਰਟੀ ਨੇ ਵਿਧਾਨ ਸਭਾ ਚੋਣਾਂ ਜਿੱਤਣ ਦੇ ਲਾਇਕ ਉਮੀਦਵਾਰਾਂ ਨੂੰ ਚੁਣਿਆ ਹੈ ਤੇ ਪੰਜਾਬ ਦਾ ਖੋਹ ਚੁੱਕਿਆ ਸਨਮਾਨ ਵਾਪਿਸ ਹਾਸਿਲ ਕਰਨ ਵਾਸਤੇ ਕਾਂਗਰਸ ਲਈ ਦੋ-ਤਿਹਾਈ ਬਹੁਮਤ ਲਿਆਉਣ ਵਿੱਚ ਉਹ ਮਦਦ ਕਰਨਗੇ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ ਨਬਜ਼-ਏ-ਪੰਜਾਬ, ਡੇਰਾਬੱਸੀ, 1…