ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਵੱਡੇ ਪੱਧਰ ’ਤੇ ਮਨਾਉਣ ਦਾ ਫ਼ੈਸਲਾ

ਨਬਜ਼-ਏ-ਪੰਜਾਬ, ਮੁਹਾਲੀ, 22 ਜੁਲਾਈ:
ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵੱਲੋਂ ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ 25 ਨਵੰਬਰ ਨੂੰ ਮੁਹਾਲੀ ਦੇ ਸਮੂਹ ਗੁਰਦੁਆਰਿਆਂ ਵਿੱਚ ਵੱਡੇ ਪੱਧਰ ’ਤੇ ਬੜੀ ਸ਼ਰਧਾ, ਪਿਆਰ ਅਤੇ ਉਲਾਸ ਨਾਲ ਮਨਾਇਆ ਜਾਵੇਗਾ। ਇਹ ਨਿਰਣਾ ਅੱਜ ਇੱਥੇ ਤਾਲਮੇਲ ਕਮੇਟੀ ਦੇ ਪਧਾਨ ਜੋਗਿੰਦਰ ਸਿੰਘ ਸੋਧੀ ਦੀ ਪਧਾਨਗੀ ਹੇਠ ਇੱਥੋਂ ਦੇ ਲੋਕ ਕਲਿਆਣ ਕੇਂਦਰ ਰਾਮਗੜੀਆ ਸਭਾ ਫੇਜ਼-3ਬੀ1 ਵਿਖੇ ਹੋਈ ਮੀਟਿੰਗ ਵਿੱਚ ਲਿਆ ਗਿਆ। ਮੂਲ ਮੰਤਰ ਦੇ ਪਾਠ ਉਪਰੰਤ ਸ਼ੁਰੂ ਹੋਈ ਮੀਟਿੰਗ ਵਿੱਚ ਵੱਖ-ਵੱਖ ਮੈਂਬਰਾਂ ਨੇ ਆਪਣੇ ਵਿਚਾਰ ਪ੍ਰਗਟ ਕੀਤੇ।
ਸਭ ਤੋਂ ਪਹਿਲਾਂ ਕਮੇਟੀ ਦੇ ਸੀਨੀਅਰ ਮੀਤ ਪਧਾਨ ਮਨਜੀਤ ਸਿੰਘ ਮਾਨ ਨੇ ਆਪਣੇ ਵਿਚਾਰ ਸਾਂਝੇ ਕਰਿਦਆਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਵਿਸ਼ਵ ਇਤਿਹਾਸ ਇੱਕ ਵਿਲੱਖਣ ਸਥਾਨ ਰੱਖਦੀ ਹੈ। ਇਸ ਕਰਕੇ ਇਸ ਵਾਰ ਇਸ ਸ਼ਹਾਦਤ ਨੂੰ ਵਿਲੱਖਣ ਤਰੀਕੇ ਨਾਲ ਮਨਾ ਕੇ ਕੁਝ ਨਵਾਂ ਪੇਸ਼ ਕੀਤਾ ਜਾਵੇ। ਸੀਨੀਅਰ ਮੀਤ ਪ੍ਰਧਾਨ ਕਰਮ ਸਿੰਘ ਬਬਰਾ ਨੇ ਕਿਹਾ ਕਿ ਅੰਮ੍ਰਿਤ ਸੰਚਾਰ ਕਰਕੇ ਵੱਧ ਤੋ ਵੱਧ ਸੰਗਤ ਨੂੰ ਸਿੱਖੀ ਅਤੇ ਗੁਰੂ ਘਰ ਨਾਲ ਜੋੜਿਆ ਜਾਵੇ। ਸੀਨੀਅਰ ਮੀਤ ਪਧਾਨ ਅਮਰਜੀਤ ਸਿੰਘ ਪਾਹਵਾ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਵਿੱਚ ਅੰਮ੍ਰਿਤ ਸੰਚਾਰ ਕਰਨਾ ਇੱਕ ਵਧੀਆ ਉਪਰਾਲਾ ਹੋਵੇਗਾ।
ਆਪਸੀ ਵਿਚਾਰ ਵਿਟਾਂਦਰੇ ਤੋਂ ਬਾਅਦ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਵਿਲੱਖਣ ਅਤੇ ਯਾਦਗਾਰੀ ਬਣਾਉਣ ਲਈ ਸਾਰੇ ਗੁਰਦੁਆਰਾ ਸਿਾਹਬ ਦੇ ਸਮੂਹ ਪ੍ਰਧਾਨਾਂ ਅਤੇ ਤਾਲਮੇਲ ਕਮੇਟੀ ਦੀ ਕੋਰ ਕਮੇਟੀ ਵੱਲੋਂ ਵਿਸ਼ੇਸ਼ ਉਪਰਾਲਾ ਕੀਤਾ ਜਾਵੇਗਾ। ਇਸ ਸਬੰਧੀ ਜਲਦੀ ਹੀ ਕੋਰ ਕਮੇਟੀ ਦੀ ਮੀਟਿੰਗ ਸੱਦੀ ਜਾਵੇਗੀ। ਸਮਾਮਗ ਦੌਰਾਨ ਕੀਰਤਨ ਦਰਬਾਰ, ਕਥਾ ਤੋਂ ਇਲਾਵਾ ਸਕੂਲੀ ਬਚਿਆਂ ਦੇ ਭਾਸ਼ਣ ਲਈ ਸਕੂਲ ਪ੍ਰਬੰਧਕਾਂ ਨਾਲ ਸੰਪਰਕ ਕੀਤਾ ਜਾਵੇ।
ਮੀਟਿੰਗ ਵਿੱਚ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਪ੍ਰਧਾਨ, ਸਕੱਤਰ ਅਤੇ ਧਾਰਿਮਕ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਹੋਏ। ਜਿਨਾਂ ਵਿੱਚ ਸੂਰਤ ਸਿੰਘ ਕਲਸੀ, ਬਿਕਰਮਜੀਤ ਸਿੰਘ ਹੂੰਝਣ, ਗੁਰਚਰਨ ਸਿੰਘ ਨੰਨੜ੍ਹਾ, ਪਦਮਜੀਤ ਸਿੰਘ, ਜਗਜੀਤ ਸਿੰਘ, ਸਰਬਜੀਤ ਸਿੰਘ ਬਾਜਵਾ, ਡਾ. ਸੋਹਣ ਸਿੰਘ ਸੂਦ, ਸੁਰਜੀਤ ਸਿੰਘ ਮਠਾੜੂ, ਪ੍ਰੀਤਮ ਸਿੰਘ, ਗੁਰਦਰਸ਼ਨ ਸਿੰਘ ਧੂਲਕੋਟ, ਕਮਲਜੀਤ ਸਿੰਘ, ਸਤਵੰਤ ਸਿੰਘ, ਮਨਜੀਤ ਸਿੰਘ ਭਲਾ, ਜਰਨੈਲ ਸਿੰਘ, ਮਨਜੀਤ ਸਿੰਘ, ਜਸਪਾਲ ਸਿੰਘ, ਹਰਦੀਪ ਸਿੰਘ, ਮੁਕੰਦ ਸਿੰਘ, ਨਰਿਪਜੀਤ ਸਿੰਘ, ਵਰਿੰਦਰ ਮੋਹਣ ਸਿੰਘ ਗਰੋਵਰ, ਕਰਨੈਲ ਸਿੰਘ, ਜਰਨੈਲ ਸਿੰਘ, ਮਹਿੰਦਰ ਸਿੰਘ, ਜਗਦੀਸ਼ ਸਿੰਘ, ਸੂਰਜੀਤ ਸਿੰਘ, ਹਰਪਾਲ ਸਿੰਘ, ਨਰਿੰਦਰ ਸਿੰਘ ਸੇਖੋਂ ਅਤੇ ਹਰਦੀਪ ਸਿੰਘ ਨੇ ਹਾਜ਼ਰੀ ਭਰੀ।

Load More Related Articles
Load More By Nabaz-e-Punjab
Load More In Relegious

Check Also

ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੋਨਾ ਚੜ੍ਹਾਉਣ ਦੀ ਸੇਵਾ ਮੁਕੰਮਲ

ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੋਨਾ ਚੜ੍ਹਾਉਣ ਦੀ ਸੇਵਾ ਮੁਕੰਮਲ ਨਬਜ਼-ਏ-ਪੰਜਾਬ, ਮੁਹਾਲੀ, …