ਪੰਜਾਬ ਵਿੱਚ ਬਸਪਾ ਸਰਕਾਰ ਆਉਣ ’ਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਾਂਗੇ: ਰਾਜਾ ਨਨਹੇੜੀਆਂ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 23 ਜਨਵਰੀ:
ਪੰਜਾਬ ਵਿੱਚ ਬਸਪਾ ਦੀ ਸਰਕਾਰ ਬਣਨ ’ਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ ਅਤੇ ਪਿੰਡਾਂ ਵਿੱਚ ਰਹਿੰਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਿਕਾਸ ਯੋਜਨਾਵਾਂ ਅਤੇ ਭਲਾਈ ਸਕੀਮਾਂ ਲਾਗੂ ਕੀਤੀਆਂ ਜਾਣਗੀਆਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਚਮਕੌਰ ਸਾਹਿਬ ਹਲਕਾ ਤੋਂ ਬਸਪਾ ਦੇ ਉਮੀਦਵਾਰ ਰਜਿੰਦਰ ਸਿੰਘ ਰਾਜਾ ਨਨਹੇੜੀਆਂ ਨੇ ਪਿੰਡ ਚਤਾਮਲੀ, ਚਤਾਮਲਾ, ਧਿਆਨਪੁਰ, ਪਪਰਾਲੀ, ਕਕਰਾਲੀ, ਬੰਮਨਾੜਾ ਪਿੰਡਾਂ ਦਾ ਤੂਫ਼ਾਨੀ ਦੌਰਾ ਕਰਕੇ ਚੋਣ ਪ੍ਰਚਾਰ ਕੀਤਾ। ਉਨ੍ਹਾਂ ਲੋਕਾਂ ਨੂੰ ਬਸਪਾ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ ਤਾਂ ਜੋ ਸੂਬੇ ਦਾ ਸਰਬਪੱਖੀ ਵਿਕਾਸ ਕਰਵਾਇਆ ਜਾ ਸਕੇ। ਸ੍ਰੀ ਨਨਹੇੜੀਆਂ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਤੋਂ ਰਾਜ ਦੇ ਲੋਕ ਬੇਹੱਦ ਦੁਖੀ ਹਨ ਜਦੋਂ ਕਿ ਕਾਂਗਰਸੀ ਵੀ ਵਿਰੋਧੀ ਧਿਰ ਦਾ ਰੋਲ ਨਿਭਾਉਣ ਤੋਂ ਭੱਜਦੇ ਰਹੇ ਹਨ। ਇਹੀ ਨਹੀਂ ਆਮ ਆਦਮੀ ਪਾਰਟੀ ਵੀ ਪੁਰਾਣੀ ਰਿਵਾਇਤੀ ਪਾਰਟੀਆਂ ਵਾਂਗ ਲੋਕਾਂ ਨੂੰ ਗੁੰਮਰਾਹ ਕਰਕੇ ਵੋਟਾਂ ਬਟੋਰਨ ਦੀ ਤਾਕ ਹੈ ਅਤੇ ਪੰਜਾਬੀਆਂ ਨੂੰ ਲੁੱਟਣ ਲਈ ਬਾਹਰੋ ਬੰਦੇ ਲਿਆਂਦੇ ਜਾ ਰਹੇ ਹਨ। ਇਸ ਮੌਕੇ ਸੇਵਾ ਸਿੰਘ ਬਡਵਾਲੀ, ਜਨਕ ਸਿੰਘ ਬਡਵਾਲੀ, ਹਰਦੀਪ ਸਿੰਘ ਨਗਲਗੜ੍ਹੀਆ, ਰਜਿੰਦਰ ਸਿੰਘ, ਸਿਮਰਨ ਨਨਹੇੜੀਆਂ, ਕੈਪਟਨ ਕਰਮਜੀਤ ਸਿੰਘ, ਗੁਰਪ੍ਰੀਤ ਸਿੰਘ, ਦਰਸ਼ਨ ਸਿੰਘ ਸਮਾਣਾ, ਪਿਆਰਾ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ ਨਬਜ਼-ਏ-ਪੰਜਾਬ, ਡੇਰਾਬੱਸੀ, 1…