ਐਡਵੋਕੇਟ ਜਨਰਲ ਪੰਜਾਬ ਦੇ ਦਫ਼ਤਰ ਵਿੱਚ ਪੰਜਾਬੀ ਭਾਸ਼ਾ ਨੂੰ ਬਣਦਾ ਸਨਮਾਨ ਦੇਣ ਦੀ ਮੰਗ

ਨਬਜ਼-ਏ-ਪੰਜਾਬ, ਚੰਡੀਗੜ੍ਹ, 31 ਜੁਲਾਈ:
ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਰੰਜੀਵਨ ਸਿੰਘ ਨੇ ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰ ਸਿੰਘ ਬੇਦੀ ਨਾਲ ਮੁਲਾਕਾਤ ਕਰਕੇ ਐਡਵੋਕੇਟ ਜਨਰਲ ਪੰਜਾਬ ਦੇ ਦਫ਼ਤਰ ਵਿੱਚ ਪੰਜਾਬੀ ਭਾਸ਼ਾ ਨੂੰ ਬਣਦਾ ਸਨਮਾਨ ਦੇਣ ਦੀ ਮੰਗ ਕੀਤੀ ਹੈ। ਇਸ ਸਬੰਧੀ ਉਨ੍ਹਾਂ ਨੇ ਬੇਦੀ ਨੂੰ ਇੱਕ ਪੱਤਰ ਵੀ ਸੌਂਪਿਆ ਹੈ। ਜਿਸ ਵਿੱਚ ਉਨ੍ਰਾਂ ਕਿਹਾ ਹੈ ਕਿ ਉਹ ਪਿਛਲੇ ਲਗਪਗ ਤਿੰਨ ਦਹਾਕਿਆਂ ਤੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਵਕਾਲਤ ਕਰ ਰਹੇ ਹਨ ਅਤੇ ਪੰਜਾਬੀ ਭਾਸ਼ਾ ਵਿੱਚ ਕਹਾਣੀ ਅਤੇ ਕਵਿਤਾ ਵੀ ਲਿਖਦੇ ਹਨ। ਉਨ੍ਹਾਂ ਲਿਖਿਆ ਹੈ ਕਿ ਪਿਛਲੇ ਸਮੇਂ ਵਿੱਚ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਐਡਵੋਕੇਟ ਜਨਰਲ ਹਰਿਆਣਾ ਦੇ ਦਫ਼ਤਰ ਦੀ ਸਟੇਸ਼ਨਰੀ, ਬਰੀਫ਼, ਲਾਅ ਅਫ਼ਸਰਾਂ ਦੀਆਂ ਨਾਮ ਤਖ਼ਤੀਆਂ ਆਦਿ ਹਰਿਆਣਾ ਦੀ ਸਰਕਾਰੀ ਭਾਸ਼ਾ ਹਿੰਦੀ ਵਿੱਚ ਛਾਪੀਆਂ ਅਤੇ ਲਿਖੀਆਂ ਜਾ ਰਹੀਆਂ ਹਨ।
ਐਡਵੋਕੇਟ ਰੰਜੀਵਨ ਸਿੰਘ ਨੇ ਪੱਤਰ ਵਿੱਚ ਮੰਗ ਕੀਤੀ ਹੈ ਕਿ ਐਡਵੈਕੇਟ ਜਨਰਲ ਦਫ਼ਤਰ ਹਰਿਆਣਾ ਦੀ ਤਰਜ਼ ’ਤੇ ਐਡਵੋਕੇਟ ਜਨਰਲ ਪੰਜਾਬ ਦੇ ਦਫ਼ਤਰ ਦੀ ਸਟੇਸ਼ਨਰੀ, ਬਰੀਫ਼, ਲਾਅ ਅਫ਼ਸਰਾਂ ਦੀਆਂ ਨਾਮ-ਤਖ਼ਤੀਆਂ ਆਦਿ ਵੀ ਪੰਜਾਬੀ ਵਿੱਚ ਛਾਪਣ ਅਤੇ ਲਿਖਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਜਾਣ ਤਾਂ ਜੋ ਪੰਜਾਬ ਸਰਕਾਰ ਦੀ ਪੰਜਾਬੀ ਭਾਸ਼ਾ ਪ੍ਰਤੀ ਵਚਨਬੱਧਤਾ ਉੱਤੇ ਪਹਿਰਾ ਦਿੱਤਾ ਜਾ ਸਕੇ। ਉਨ੍ਹਾਂ ਨੇ ਇਸ ਪੱਤਰ ਦੀਆਂ ਕਾਪੀਆਂ ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਤੇ ਭਾਸ਼ਾ ਵਿਭਾਗ, ਪੰਜਾਬ ਦੇ ਮੰਤਰੀ ਹਰਜੋਤ ਸਿੰਘ ਬੈਂਸ, ਭਾਸ਼ਾ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਅਨੰਦਿਤਾ ਮਿੱਤਰਾ, ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫਰ ਪਟਿਆਲਾ ਨੂੰ ਵੀ ਭੇਜੀਆਂ ਹਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ ਨਬਜ਼-ਏ-ਪੰਜਾਬ, ਚੰਡ…