ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਮੈਂਬਰ ਬੀਬੀ ਕੁਲਦੀਪ ਕੌਰ ਕੰਗ ਦਾ ਸਨਮਾਨ

ਨਬਜ਼-ਏ-ਪੰਜਾਬ, ਮੁਹਾਲੀ, 1 ਅਗਸਤ:
ਐਚ.ਐਮ. ਵੈਲਫੇਅਰ ਐਸੋਸੀਏਸ਼ਨ ਫੇਜ਼-4 ਵੱਲੋਂ ਸੀਨੀਅਰ ਅਕਾਲੀ ਆਗੂ ਬੀਬੀ ਕੁਲਦੀਪ ਕੌਰ ਕੰਗ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਵਿੱਚ ਮੈਂਬਰ ਲਏ ਜਾਣ ’ਤੇ ਖੁਸ਼ੀ ਪ੍ਰਗਟ ਕਰਦਿਆਂ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਸੁਖਦੀਪ ਸਿੰਘ ਨਿਆਂ ਸ਼ਹਿਰ-ਬਡਾਲਾ ਨੇ ਕਿਹਾ ਕਿ ਬੀਬੀ ਕੁਲਦੀਪ ਕੌਰ ਕੰਗ ਸਥਾਨਕ ਫੇਜ਼-4 ਦੇ ਹੀ ਵਸਨੀਕ ਹਨ, ਪਿਛਲੇ ਕਾਫ਼ੀ ਸਮੇਂ ਤੋਂ ਆਪਣੇ ਇਲਾਕੇ ਵਿੱਚ ਵਿਕਾਸ ਕੰਮਾਂ ਦੇ ਨਾਲ ਨਾਲ ਸਮਾਜ ਸੇਵਾ ਦੇ ਕੰਮਾਂ ਵਿੱਚ ਵੀ ਹਮੇਸ਼ਾ ਸਰਗਰਮ ਰਹਿੰਦੇ ਹਨ ਅਤੇ ਵਾਰਡ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਦੋ ਵਾਰ ਮੁਹਾਲੀ ਨਗਰ ਨਿਗਮ ਦਾ ਕੌਂਸਲਰ ਵੀ ਚੁਣਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਵੀ ਉਨ੍ਹਾਂ ਵੱਲੋਂ ਵੱਖ ਵੱਖ ਅਹੁਦਿਆਂ ’ਤੇ ਰਹਿੰਦਿਆਂ ਪਾਰਟੀ ਦੀ ਮਜ਼ਬੂਤੀ ਲਈ ਅਹਿਮ ਭੂਮਿਕਾ ਨਿਭਾਈ ਹੈ, ਜਿਸ ਦੇ ਸਿੱਟੇ ਵਜੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਨੂੰ ਵਰਕਿੰਗ ਕਮੇਟੀ ਮੈਂਬਰ ਵਜੋਂ ਨਿਯੁਕਤ ਕੀਤਾ ਹੈ।
ਇਸ ਮੌਕੇ ਜਥੇਬੰਦੀ ਦੇ ਚੇਅਰਮੈਨ ਨਰਿੰਦਰ ਸਿੰਘ ਕਲਸੀ, ਜਨਰਲ ਸਕੱਤਰ ਮਨਮੋਹਨ ਸਿੰਘ, ਸੀਨੀਅਰ ਮੀਤ ਪ੍ਰਧਾਨ ਈਸ਼ ਕੁਮਾਰ, ਮੀਤ ਪ੍ਰਧਾਨ ਅਮਨਦੀਪ ਛਾਬੜਾ, ਕਾਨੂੰਨੀ ਸਲਾਹਕਾਰ ਐਡਵੋਕੇਟ ਧੀਰਜ ਕੌਸ਼ਲ, ਕੈਸ਼ੀਅਰ ਰਾਜੀਵ ਗੌਸਵਾਮੀ, ਪੂਨਮ ਲੁਟਾਵਾ, ਚਰਨਜੀਤ ਕੌਰ ਸੈਣੀ, ਸ਼ਾਰਧਾ ਗੁਪਤਾ ਅਤੇ ਇਲਾਕੇ ਦੇ ਹੋਰ ਪਤਵੰਤੇ ਮੌਜੂਦ ਸਨ।

Load More Related Articles
Load More By Nabaz-e-Punjab
Load More In Politics

Check Also

ਕਾਂਗਰਸ ਵੱਲ ਵੱਡੀਆਂ ਉਮੀਦਾਂ ਨਾਲ ਦੇਖ ਰਹੇ ਹਨ ਪੰਜਾਬ ਦੇ ਲੋਕ: ਭੂਪੇਸ਼ ਬਘੇਲ

ਕਾਂਗਰਸ ਵੱਲ ਵੱਡੀਆਂ ਉਮੀਦਾਂ ਨਾਲ ਦੇਖ ਰਹੇ ਹਨ ਪੰਜਾਬ ਦੇ ਲੋਕ: ਭੂਪੇਸ਼ ਬਘੇਲ ਕਾਂਗਰਸ ਵੱਲੋਂ ‘ਹਰ ਬ…