ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਦਾ ਹਲਕੇ ਦੇ ਵਿਕਾਸ ਵਿੱਚ ਅਹਿਮ ਰੋਲ: ਕੁਲਵੰਤ ਸਿੰਘ

‘ਆਪ’ ਵਿਧਾਇਕ ਨੇ ਨਵੀਆਂ ਚੁਣੀਆਂ ਗਈਆਂ ਪੰਚਾਇਤ ਦੇ ਮੈਂਬਰਾਂ ਨੂੰ ਕੀਤਾ ਸਨਮਾਨਿਤ

ਨਬਜ਼-ਏ-ਪੰਜਾਬ, ਮੁਹਾਲੀ, 4 ਅਗਸਤ:
ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਸੈਕਟਰ-79 ਸਥਿਤ ਪਾਰਟੀ ਦਫਤਰ ਵਿਖੇ ਨਵੀਆਂ ਚੁਣੀਆਂ ਗਈਆਂ ਪੰਚਾਇਤ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ ਨੇ ਵਿਧਾਇਕ ਕੁਲਵੰਤ ਸਿੰਘ ਨੂੰ ਇਹ ਭਰੋਸਾ ਦਵਾਇਆ ਕਿ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਵਿੱਚ ਆਪਣਾ ਪੂਰਾ ਸਹਿਯੋਗ ਦੇਣਗੇ ਅਤੇ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਤੇ ਸੇਵਾ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸਾਡੇ ਲਈ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਸਰਦਾਰ ਕੁਲਵੰਤ ਸਿੰਘ ਦੇ ਉਨ੍ਹਾਂ ਨੂੰ ਆਪਣਾ ਅਸ਼ੀਰਵਾਦ ਅਤੇ ਹੱਲਾਸ਼ੇਰੀ ਦਿੱਤੀ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਲੋਕਤੰਤਰਿਕ ਪ੍ਰਕਿਰਿਆ ਖੂਬਸੂਰਤੀ ਹੈ, ਕਿ ਲੋਕਾਂ ਵੱਲੋਂ ਆਪਣੇ ਇਲਾਕੇ ਦੇ ਵਿਕਾਸ ਦੇ ਲਈ ਪੂਰੀ ਜ਼ਿੰਮੇਵਾਰੀ ਨਾਲ ਆਪਣੇ ਨੁਮਾਇੰਦੇ ਚੁਣੇ ਜਾਂਦੇ ਹਨ, ਜਿਸ ਨਾਲ ਹਲਕੇ ਦਾ ਵਿਕਾਸ ਕਰਨਾ ਹੋਰ ਵੀ ਲਾਹੇਵੰਦ ਹੋ ਨਿਬੜਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਚੁਣੇ ਹੋਏ ਨਮਾਇੰਦਿਆਂ ਦਾ ਹਲਕੇ ਦੇ ਵਿਕਾਸ ਵਿੱਚ8 ਅਹਿਮ ਰੋਲ ਹੁੰਦਾ ਹੈ। ਉਨ੍ਹਾਂ ਕਿਹਾ ਕਿ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਸਕੀਮਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀਆਂ ਲੰਮੇ ਸਮੇਂ ਤੋਂ ਲਮਕਦੀਆਂ ਸਾਰੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ।
ਵਿਧਾਇਕ ਕਿਹਾ ਕਿ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਲਈ ਸਰਕਾਰ ਵੱਲੋਂ ਫੰਡ ਜਾਰੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਹਲਕੇ ਦੇ ਮੁਹੱਲਾ ਕਲੀਨਿਕਾਂ ਵਿੱਚ ਰੋਜ਼ਾਨਾ ਵੱਡੀ ਗਿਣਤੀ ਵਿੱਚ ਮਰੀਜ਼ ਲਾਭ ਲੈ ਰਹੇ ਹਨ। ਪੰਜਾਬ ਭਰ ਵਿੱਚ 600 ਯੂਨਿਟ ਬਿਜਲੀ ਮੁਫ਼ਤ ਕੀਤੇ ਜਾਣ ਦੇ ਨਾਲ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਮਿਲੀ ਹੈ।
ਇਸ ਮੌਕੇ ਕੁਲਵਿੰਦਰ ਸਿੰਘ ਸਰਪੰਚ ਪਿੰਡ ਧਰਮਗੜ੍ਹ, ਗੁਰਜਿੰਦਰ ਸਿੰਘ ਪੰਚ, ਮਨਦੀਪ ਸਿੰਘ ਪੰਚ, ਜਸਵੀਰ ਕੌਰ ਪੰਚ, ਕੁਲਜਿੰਦਰ ਕੌਰ ਪੰਚ, ਸੁਰਿੰਦਰ ਸਿੰਘ, ਜਗਪ੍ਰੀਤ ਸਿੰਘ ਜੱਗਾ, ਹਰਨੇਕ ਸਿੰਘ ਨੰਬਰਦਾਰ, ਮੋਹਣ ਸਿੰਘ, ਗਿਆਨ ਸਿੰਘ ਸਰਪੰਚ ਤੋਂ ਇਲਾਵਾ ਯੂਥ ਆਗੂ ਤੇ ਕੌਂਸਲਰ ਸਰਬਜੀਤ ਸਿੰਘ ਸਮਾਣਾ, ਕੁਲਦੀਪ ਸਿੰਘ ਸਮਾਣਾ, ਕੌਂਸਲਰ ਗੁਰਮੀਤ ਕੌਰ, ਸਾਬਕਾ ਕੌਂਸਲਰ ਆਰਪੀ ਸ਼ਰਮਾ, ਹਰਮੇਸ਼ ਸਿੰਘ ਕੁੰਭੜਾ, ਜਸਪਾਲ ਸਿੰਘ ਬਿੱਲਾ ਮਟੌਰ, ਹਰਬਿੰਦਰ ਸਿੰਘ ਸੈਣੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ ਨਬਜ਼-ਏ-ਪੰਜਾਬ, ਚੰਡ…