ਭਾਈ ਮਰਦਾਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 4 ਅਗਸਤ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਗੁਰੂ ਨਾਨਕ ਦੇਵ ਜੀ ਦੇ ਅਨਿੰਨ ਸੇਵਕ ਭਾਈ ਮਰਦਾਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਭਾਈ ਰਜਿੰਦਰ ਸਿੰਘ ਜੀ ਸ੍ਰੀ ਤਰਨਤਾਰਨ ਸਾਹਿਬ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਭਾਈ ਮਰਦਾਨਾ ਜੀ ਦਾ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਵੱਲੋਂ ਉਚਾਰਚਨ ਧੁਰ ਕੀ ਬਾਣੀ ਬਾਰੇ ਸੰਗਤ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਜਾਣੂ ਕਰਵਾਇਆ। ਭਾਈ ਲਖਵਿੰਦਰ ਸਿੰਘ ਸ੍ਰੀ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਗਿਆਨੀ ਗੁਰਪ੍ਰੀਤ ਸਿੰਘ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤ ਨੂੰ ਦੱਸਿਆ ਭਾਈ ਮਰਦਾਨਾ ਜੀ ਨੂੰ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਦੇ ਨਾਲ ਚਾਰੋ ਉਦਾਸੀਆਂ ਦੇ ਸਮੇ 54 ਸਾਲ ਰਬਾਬ ਵਜਾਉਣ ਦਾ ਸੁਭਾਗ ਪ੍ਰਾਪਤ ਹੋਇਆ। ਇਸ ਤੋਂ ਇਲਾਵਾ ਬੀਬ ਸੰਦੀਪ ਕੌਰ ਫਗਵਾੜੇ ਵਾਲੀਆਂ ਬੀਬੀਆਂ ਦਾ ਇੰਟਰਨੈਸ਼ਨਲ ਢਾਡੀ ਜਥਾ, ਭਾਈ ਇੰਦਰਜੀਤ ਸਿੰਘ ਜੀ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਲੁਧਿਆਣਾ, ਗਿਆਂਲੀ ਅਤਰ ਸਿੰਘ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਜੋਤੀ ਸਰੂਪ ਸਾਹਿਬ, ਭਾਈ ਯਸ਼ਕਰਨ ਸਿੰਘ ਜੀ ਗੁਰਦੁਆਰ ਸ੍ਰੀ ਬਿਭੋਰ ਸਾਹਿਬ, ਗਿਆਨੀ ਜਗਜੀਤ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਨਾਢਾ ਸਾਹਿਬ, ਬੀਬੀ ਪਲਵਿੰਦਰ ਕੌਰ ਅਤੇ ਬੀਬੀ ਰਜਨੀਸ਼ ਕੌਰ ਸਮੇਤ ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਰਨੈਲ ਸਿੰਘ ਅਤੇ ਭਾਈ ਜਸਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ।
ਪ੍ਰਬੰਧਕਾਂ ਵੱਲੋਂ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਦਸਵੀਂ ਦਿਹਾੜੇ ’ਤੇ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਵੱਡੀ ਗਿਣਤੀ ਵਿੱਚ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਸਾਰਾ ਦਿਨ ਗੁਰੂ ਕਾ ਲੰਗਰ ਅਤੁੱਟ ਵਰਤਿਆ। ਬੁਲਾਰੇ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਸੰਗਤ ਦੀ ਸਹੂਲਤ ਲਈ 7 ਮੰਜ਼ਲਾ ਕਾਰ ਪਾਰਪਿੰਗ ਅਤੇ ਦੀਵਾਨ ਹਾਲ ਦੀ ਕਾਰ ਸੇਵਾ ਸਮੂਹ ਸੰਗਤ ਦੇ ਸਹਿਯੋਗ ਨਾਲ ਨਿਰਵਿਘਨ ਚੱਲ ਰਹੀ ਹੈ।

Load More Related Articles
Load More By Nabaz-e-Punjab
Load More In Relegious

Check Also

ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੋਨਾ ਚੜ੍ਹਾਉਣ ਦੀ ਸੇਵਾ ਮੁਕੰਮਲ

ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੋਨਾ ਚੜ੍ਹਾਉਣ ਦੀ ਸੇਵਾ ਮੁਕੰਮਲ ਨਬਜ਼-ਏ-ਪੰਜਾਬ, ਮੁਹਾਲੀ, …