Share on Facebook Share on Twitter Share on Google+ Share on Pinterest Share on Linkedin ਪਾਵਰਕੌਮ ਦੇ ਮੁਲਾਜ਼ਮਾਂ ਵੱਲੋਂ ਕੇਂਦਰ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ ਨਬਜ਼-ਏ-ਪੰਜਾਬ, ਮੁਹਾਲੀ, 8 ਅਗਸਤ: ਪੰਜਾਬ ਰਾਜ ਪਾਵਰਕੌਮ ਕਾਰਪੋਰੇਸ਼ਨ ਟੈਕਨੀਕਲ ਸਰਵਿਸ ਯੂਨੀਅਨ (ਟੀਐਸਯੂ) ਵੱਲੋਂ ਅੱਜ ਇੱਥੇ ਕੇਂਦਰ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਟੀਐਸਯੂ ਮੁਹਾਲੀ ਦੇ ਸਰਕਲ ਪ੍ਰਧਾਨ ਗੁਰਬਖਸ਼ ਸਿੰਘ ਨੇ ਦੱਸਿਆ ਕਿ ਦੇਸ਼ ਵਿੱਚ ਆਦਿਵਾਸੀ ਇਲਾਕਿਆਂ ਵਿੱਚ ਕਤਲੇਆਮ ਵਿਰੁੱਧ ਆਵਾਜ਼ ਉਠਾਉਣ ਲਈ ਲੋਕ, ਜਮਹੂਰੀ ਜਥੇਬੰਦੀਆਂ, ਬੁੱਧੀਜੀਵੀਆਂ ਅਕਾਦਮਿਕ ਹਿੱਸਿਆਂ, ਲੇਖਕਾਂ, ਕਲਾਕਾਰਾਂ, ਰੰਗਕਰਮੀਆਂ, ਵਕੀਲਾਂ, ਪੱਤਰਕਾਰਾਂ ਵੱਲੋਂ ਅੱਜ ਕੇਂਦਰ ਸਰਕਾਰ ਵਿਰੁੱਧ ਮੋਗਾ ਰੈਲੀ ਨੂੰ ਹੋਰ ਤਕੜਾ ਕਰਨ ਲਈ ਅਰਥੀ ਫੂਕ ਮੁਜਾਹਰੇ ਕੀਤੇ ਗਏ ਹਨ, ਜਿਨ੍ਹਾਂ ਦੀ ਲੜੀ ਵਿੱਚ ਟੀ ਐਸ ਯੂ ਵਲੋੱ ਵੀ ਮੁਜਾਹਰਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਆਦਿਵਾਸੀ ਇਲਾਕਿਆਂ ਵਿੱਚ ਕਾਰਪੋਰੇਟ ਘਰਾਣਿਆਂ ਵੱਲੋਂ ਜਲ ਜੰਗਲ ਜ਼ਮੀਨ ਤੇ ਪਹਾੜਾਂ ਨੂੰ ਅਤੇ ਖਣਿਜ ਪਦਾਰਥਾਂ ਨੂੰ ਲੁੱਟਣ ਦੇ ਸਿਲਸਿਲੇ ਦਾ ਵਿਰੋਧ ਕਰਦਿਆਂ ਮੰਗ ਕੀਤੀ ਗਈ ਕਿ ਆਦਿਵਾਸੀ ਖੇਤਰਾਂ ਵਿੱਚ ਓਪਰੇਸ਼ਨ ਕਗਾਰ ਸਮੇਤ ਹਰ ਤਰ੍ਹਾਂ ਫੌਜੀ ਓਪਰੇਸ਼ਨ ਬੰਦ ਕੀਤੇ ਜਾਣ, ਝੂਠੇ ਪੁਲੀਸ ਮੁਕਾਬਲੇ ਤੇ ਹਰ ਤਰ੍ਹਾਂ ਦੇ ਜਬਰ ਦੇ ਕਦਮ ਰੋਕੇ ਜਾਣ, ਇਨ੍ਹਾਂ ਇਲਾਕੀਆਂ ਵਿੱਚੋੱ ਸਾਰੇ ਪੁਲੀਸ ਕੈਂਪ ਹਟਾਏ ਜਾਣ, ਪੁਲੀਸ ਅਤੇ ਅਰਧ ਸੈਨਿਕ ਬਲ ਵਾਪਿਸ ਬੁਲਾਏ ਜਾਣ, ਜਲ ਜੰਗਲ ਜ਼ਮੀਨਾਂ ਤੇ ਖਨਿਣ ਭੰਡਾਰ ਕੋਰਪੋਰੇਟਾਂ ਨੂੰ ਲੁਟਾਉਣੇ ਬੰਦ ਕੀਤੇ ਜਾਣ, ਆਦਿਵਾਸੀਆਂ ਦੇ ਟਾਕਰੇ ਖਿਲਾਫ ਡਰੋਨਾਂ ਤੇ ਹੈਲੀਕਾਪਟਰਾਂ ਰਾਹੀਂ ਬੰਬਬਾਰੀ ਬੰਦ ਕੀਤੀ ਜਾਵੇ, ਯੂਏਪੀਏ, ਅਫਸਪਾ ਤੇ ਐਨਐਸਏ ਰੱਦ ਕੀਤੇ ਜਾਣ, ਕੌਮੀ ਜਾਂਚ ਏਜੰਸੀ ਭੰਗ ਕੀਤੀ ਜਾਵੇ, ਲੋਕਾਂ ਦੀਆਂ ਜਥੇਬੰਦੀਆਂ ਅਤੇ ਸੰਘਰਸ਼ਾਂ ਤੇ ਲਾਇਆਂ ਪਬਾੰਦੀਆਂ ਖਤਮ ਕੀਤੀਆਂ ਜਾਣ ਅਤੇ ਗ੍ਰਿਫਤਾਰ ਕੀਤੇ ਗਏ ਜਮਹੂਰੀ ਹੱਕਾਂ ਦੇ ਕਾਰਕੁਨ ਰਿਹਾਅ ਕੀਤੇ ਜਾਣ ਤੇ ਸੰਘਰਸ਼ ਕਰਨ ਦੇ ਅਧਿਕਾਰ ਦੀ ਜਾਮਨੀ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਟੀਐਸਯੂ ਵੱਲੋੱ ਇਸਦੇ ਨਾਲ ਨਾਲ ਨਵੇਂ ਬਣਾਏ ਚਾਰ ਲੇਬਰ ਕੋਡ ਰੱਦ ਕਰਾਉਣ, ਬਿਜਲੀ ਐਕਟ 2003 ਅਤੇ 2022 ਰੱਦ ਕਰਾਉਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਾਉਣ, ਹਰ ਪ੍ਰਕਾਰ ਦੇ ਕੱਚੇ ਅਤੇ ਠੇਕੇ ਤੇ ਆਊਟ ਸੋਰਸਿੰਗ, ਇਨਲਿਸਟਮੈਂਟ ਆਦਿ ਕਾਮਿਆਂ ਦੀਆਂ ਸੇਵਾਵਾਂ ਨੂੰ ਪੱਕਾ ਕਰਾਉਣ, ਸਮੂਹ ਰੈਗੂਲਰ ਆਊਟਸੋਰਸਡ ਅਤੇ ਠੇਕਾ ਕਾਮਿਆਂ ਲਈ ਘੱਟੋ ਘੱਟ ਉਜਰਤ ਦੇ ਕਾਨੂੰਨ 1948 ਮੁਤਾਬਕ 15ਵੀਂ ਲੇਬਰ ਕਾਨਫਰੰਸ 1957 ਦੀਆਂ ਸ਼ਿਫਾਰਸ਼ਾਂ ਨੂੰ ਸ਼ਾਮਲ ਕਰਕੇ ਘੱਟੋ-ਘੱਟ ਤਨਖਾਹ ਨਿਸ਼ਚਿਤ ਕਰਨ, ਕੰਮ ਦਿਹਾੜੀ 8 ਘੰਟੇ ਤੋੱ 12 ਘੰਟੇ ਕਰਨ ਦਾ ਫੈਸਲਾ ਵਾਪਿਸ ਲੈਣ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਤੇ ਵਿਕਾਸ ਦੇ ਨਾਂ ਤੇ 200 ਰੁਪਏ ਦੀ ਵਸੂਲੀ ਤੇ ਰੋਕ ਲਗਾਉਣ, ਸਰਕਾਰੀ ਅਦਾਰਿਆਂ ਅੰਦਰ ਪੱਕੀ ਭਰਤੀ ਕਰਾਉਣ, ਸਾਰੇ ਵਿਭਾਗਾਂ ਦੇ ਨਿਜੀਕਰਨ, ਨਿਗਮੀਕਰਨ, ਪੁਨਰਗਠਨ ਨੂੰ ਬੰਦ ਕਰਾਉਣ ਲਈ ਅਰਥੀ ਫੂਕ ਮੁਜਾਹਰਾ ਕੀਤਾ ਗਿਆ ਅਤੇ ਕੇੱਦਰ ਸਰਕਾਰ ਦੀ ਅਰਥੀ ਫੂਕ ਰੈਲੀ ਕੱਢੀ ਗਈ। ਇਸ ਮੌਕੇ ਮੁੱਖ ਸਲਾਹਕਾਰ ਲੱਖਾ ਸਿੰਘ, ਸਰਕਲ ਮੁਹਾਲੀ, ਵਿਜੇ ਕੁਮਾਰ ਸਰਕਲ ਪ੍ਰਧਾਨ ਪੈਨਸ਼ਨ ਐਸੋਸੀਏਸ਼ਨ, ਗੁਰਮੀਤ ਸਿੰਘ ਸੀ ਐਚ ਬੀ ਸਰਕਲ ਪ੍ਰਧਾਨ, ਰਜਿੰਦਰ ਸਿੰਘ ਸਾਬਕਾ ਚੀਫ਼ ਆਰਗੇਨਾਈਜ਼ਰ ਪੰਜਾਬ, ਜਤਿੰਦਰ ਸਿੰਘ ਐਸ ਡੀ ਓ ਕਾਨੂੰਨੀ ਸਲਾਹਕਾਰ, ਸਰਕਲ ਮੁਹਾਲੀ, ਸਤਵੰਤ ਸਿੰਘ, ਜਸਪਾਲ ਸਿੰਘ, ਗੁਰਮੀਤ ਸਿੰਘ, ਜਗਦੀਪ ਸਿੰਘ, ਹਰਜੀਤ ਸਿੰਘ, ਮਨਜੀਤ ਸਿੰਘ, ਸਰਬਜੀਤ ਸਿੰਘ, ਪਰਮਜੀਤ ਸਿੰਘ, ਕਪਿਲ ਦੇਵ, ਬਲਵੀਰ ਸਿੰਘ, ਸੁਰਿੰਦਰ ਮੱਲੀ, ਐਸਡੀਓ ਸੰਦੀਪ ਨਾਗਪਾਲ, ਸੋਹਨ ਸਿੰਘ, ਜੋਰਾਵਰ ਸਿੰਘ ਪ੍ਰਧਾਨ ਸੀਐਚਬੀ ਠੇਕਾ, ਅਜੀਤ ਸਿੰਘ, ਹਰਬੰਸ ਸਿੰਘ, ਏਕਮ ਸਿੱਧੂ ਸਰਕਲ ਸਕੱਤਰ ਅਤੇ ਮੁਲਾਜਮ ਯੂਨੀਅਨ ਦੇ ਆਗੂ ਹਾਜਿਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ