ਸੀਆਈਏ ਸਟਾਫ਼ ਵੱਲੋਂ ਦੋ ਮੁਲਜ਼ਮ ਗ੍ਰਿਫ਼ਤਾਰ, ਮੋਟਰ ਸਾਈਕਲ ਤੇ 4 ਮੋਬਾਈਲ ਫੋਨ ਬਰਾਮਦ

ਨਬਜ਼-ਏ-ਪੰਜਾਬ, ਮੁਹਾਲੀ, 14 ਅਗਸਤ:
ਮੁਹਾਲੀ ਦੇ ਐੱਸਐੱਸਪੀ ਹਰਮਨਦੀਪ ਸਿੰਘ ਹਾਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੁਹਾਲੀ ਪੁਲੀਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿਮ ਦੌਰਾਨ ਐਸਪੀ (ਜਾਂਚ) ਸੌਰਵ ਜਿੰਦਲ ਅਤੇ ਐਸਪੀ (ਅਪਰੇਸ਼ਨ) ਤਲਵਿੰਦਰ ਸਿੰਘ ਅਤੇ ਡੀਐਸਪੀ (ਜਾਂਚ) ਜਤਿੰਦਰ ਸਿੰਘ ਚੌਹਾਨ ਦੀ ਨਿਗਰਾਨੀ ਹੇਠ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ ਲੁੱਟ ਖੋਹ ਦੀਆਂ ਵਾਰਦਾਤਾਂ ਵਿੱਚ ਵਰਤਿਆ ਜਾਣ ਵਾਲਾ ਇੱਕ ਮੋਟਰ ਸਾਈਕਲ ਮਾਰਕਾ ਟੀਵੀਐਸ ਅਤੇ ਖੋਹ ਕੀਤੇ ਚਾਰ ਮੋਬਾਈਲ ਫੋਨ ਬਰਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਐਸਐਸਪੀ ਹਾਂਸ ਦੀ ਜਾਣਕਾਰੀ ਅਨੁਸਾਰ ਮਿਤੀ 11-08-2025 ਨੂੰ ਸੀ.ਆਈ.ਏ. ਸਟਾਫ ਦੀ ਪੁਲਿਸ ਪਾਰਟੀ ਨੇੜੇ ਏਅਰਪੋਰਟ ਚੌਂਕ, ਮੁਹਾਲੀ ਮੌਜੂਦ ਸੀ ਤਾਂ ਸੀ.ਆਈ.ਏ. ਸਟਾਫ ਦੇ ਏ ਐਸ ਆਈ ਜਤਿੰਦਰ ਸਿੰਘ ਨੂੰ ਸੂਚਨਾ ਮਿਲੀ ਕਿ ਅਭਿਸ਼ੇਕ ਵਾਸੀ ਪਿੰਡ ਮਠਿਆੜਾ, ਜ਼ਿਲ੍ਹਾ ਪਟਿਆਲ਼ਾ ਅਤੇ ਹਰਪਾਲ ਸਿੰਘ ਵਾਸੀ ਪਿੰਡ ਬੁੱਢਣਪੁਰ ਜ਼ਿਲ੍ਹਾ ਪਟਿਆਲਾ ਜੋ ਕਿ ਮੁਹਾਲੀ ਸ਼ਹਿਰ ਅਤੇ ਆਸ-ਪਾਸ ਲੁੱਟ-ਖੋਹ ਅਤੇ ਸਨੈਚਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। ਜਿਨ੍ਹਾਂ ਵਿਰੁੱਧ ਪਹਿਲਾਂ ਵੀ ਲੁੱਟ-ਖੋਹ ਅਤੇ ਸਨੈਚਿੰਗ ਦੇ ਮੁਕੱਦਮੇ ਦਰਜ ਹਨ। ਹੁਣ ਵੀ ਇਹ ਦੋਵੇਂ ਮੁਲਜ਼ਮ ਆਪਣੇ ਮੋਟਰਸਾਈਕਲ “VS ਪਰ ਸਵਾਰ ਹੋ ਕੇ ਮੁਹਾਲ਼ੀ ਸ਼ਹਿਰ ਵਿੱਚ ਸਨੈਚਿੰਗ ਅਤੇ ਲੁੱਟ-ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ।
ਮੁਲਜ਼ਮਾਂ ਬੀਐਨਐਸ ਦੀ ਧਾਰਾ 304, 3(5) ਤਹਿਤ ਆਈਟੀ ਥਾਣਾ ਮੁਹਾਲੀ ਵਿੱਚ ਕੇਸ ਦਰਜ ਕੀਤਾ ਗਿਆਹੈ।
ਪੁਲੀਸ ਅਨੁਸਾਰ ਮੁਲਜ਼ਮਾਂ ਦੀ ਪੁੱਛਗਿੱਛ ਤੋਂ ਖੁਲਾਸਾ ਹੋਇਆ ਕਿ ਉਹ ਆਪਸ ਵਿੱਚ ਮਿਲਕੇ ਰਾਹਗੀਰਾਂ ਕੋਲੋਂ ਦਿਨ ਅਤੇ ਰਾਤ ਸਮੇਂ ਆਪਣੇ ਮੋਟਰ ਸਾਈਕਲ ਤੇ ਸਵਾਰ ਹੋ ਕੇ ਮੋਬਾਈਲ ਫੋਨ ਖੋਹ ਕਰਦੇ ਹਨ। ਬਾਅਦ ਫੋਨਾਂ ਨੂੰ ਆਪਣੇ ਨਸ਼ੇ ਦੀ ਪੂਰਤੀ ਲਈ ਲੋਕਾਂ ਨੂੰ ਝੂਠ ਬੋਲ ਕੇ ਵੇਚ ਦਿੰਦੇ ਹਨ। ਮੁਲਜ਼ਮ ਅਭਿਸ਼ੇਕ ਨੂੰ ਪਿੰਡ ਮਠਿਆੜਾ ਸਥਿਤ ਉਸ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ। ਉਸ ਵਿਰੁੱਧ ਪਹਿਲਾਂ ਵੀ ਮੁਹਾਲੀ ਅਤੇ ਪਟਿਆਲਾ ਜ਼ਿਲ੍ਹਾ ਦੇ ਵੱਖ-ਵੱਖ ਥਾਣਿਆਂ ਵਿੱਚ ਲੜਾਈ-ਝਗੜੇ ਅਤੇ ਸਨੈਚਿੰਗ ਦੇ ਤਿੰਨ ਮੁਕੱਦਮੇ ਦਰਜ ਹਨ।
ਇੱਕ ਹੀ ਮੁਲਜ਼ਮ ਹਰਪਾਲ ਸਿੰਘ ਨੂੰ ਪਿੰਡ ਬੁੱਢਣਪੁਰ ਸਥਿਤ ਉਸ ਦੇ ਘਰੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਵਿਰੁੱਧ ਪਹਿਲਾਂ ਵੀ ਥਾਣਾ ਸੋਹਾਣਾ ਵਿੱਚ ਸਨੈਚਿੰਗ ਦਾ ਪਰਚਾ ਦਰਜ ਹੈ।

Load More Related Articles
Load More By Nabaz-e-Punjab
Load More In Crime & Police

Check Also

ਮੁਹਾਲੀ ਪੁਲੀਸ ਨੇ ਸੁਲਝਾਈ ਅੰਨੇ ਕਤਲ ਦੀ ਗੁੱਥੀ, ਦੋ ਮੁਲਜ਼ਮ ਗ੍ਰਿਫ਼ਤਾਰ, ਇੱਕ ਫ਼ਰਾਰ

ਮੁਹਾਲੀ ਪੁਲੀਸ ਨੇ ਸੁਲਝਾਈ ਅੰਨੇ ਕਤਲ ਦੀ ਗੁੱਥੀ, ਦੋ ਮੁਲਜ਼ਮ ਗ੍ਰਿਫ਼ਤਾਰ, ਇੱਕ ਫ਼ਰਾਰ ਮੁਲਜ਼ਮਾਂ ਨੇ ਕਤਲ ਤੋਂ ਬ…