ਰਾਜਿੰਦਰਾ ਹਸਪਤਾਲ ਵਿੱਚ ਬੱਚੇ ਦਾ ਸਿਰ ਮਿਲਣ ਦੇ ਮਾਮਲੇ ਵਿੱਚ ਸਿਹਤ ਮੰਤਰੀ ਵੱਲੋਂ ਜਾਂਚ ਦੇ ਹੁਕਮ

ਫੋਰੈਂਸਿਕ ਟੀਮ ਨੂੰ ਸੌਂਪਿਆ ਬੱਚੇ ਦਾ ਸਿਰ; ਪੁਲਿਸ ਜਾਂਚ ਜਾਰੀ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਨਬਜ਼-ਏ-ਪੰਜਾਬ, ਚੰਡੀਗੜ੍ਹ, 26 ਅਗਸਤ 2025:
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸ਼ਾਮ 5:30 ਵਜੇ ਦੇ ਕਰੀਬ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਦੇ ਵਾਰਡ ਨੰਬਰ 4 ਨੇੜੇ ਇੱਕ ਕੁੱਤੇ ਨੂੰ ਬੱਚੇ ਦਾ ਸਿਰ ਲੈ ਕੇ ਘੁੰਮਦਾ ਦਿਖਾਈ ਦੇਣ ਸਬੰਧੀ ਘਟਨਾ ਦੀ ਡੂੰਘਾਈ ਨਾਲ ਜਾਂਚ ਦੇ ਹੁਕਮ ਦਿੱਤੇ ਹਨ। ਇਸ ਘਟਨਾ ਦੀ ਸੂਚਨਾ ਮਿਲਣ ‘ਤੇ ਡਾ. ਬਲਬੀਰ ਸਿੰਘ ਨੇ ਹਸਪਤਾਲ ਦੇ ਅਧਿਕਾਰੀਆਂ ਅਤੇ ਸਥਾਨਕ ਪੁਲਿਸ ਨੂੰ ਸਾਰੇ ਪਹਿਲੂਆਂ ਤੋਂ ਇਸ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਬਰਾਮਦ ਕੀਤਾ ਗਿਆ ਬੱਚੇ ਦਾ ਸਿਰ ਜਾਂਚ ਲਈ ਫੋਰੈਂਸਿਕ ਟੀਮ ਨੂੰ ਸੌਂਪ ਦਿੱਤਾ ਗਿਆ ਹੈ।
ਰਾਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਵਿਸ਼ਾਲ ਚੋਪੜਾ ਦੀ ਮੁੱਢਲੀ ਰਿਪੋਰਟ ਮੁਤਾਬਕ ਹਾਲ ਹੀ ਵਿੱਚ ਜਨਮੇ ਸਾਰੇ ਬੱਚੇ ਵਾਰਡਾਂ ਵਿੱਚ ਮੌਜੂਦ ਹਨ ਅਤੇ ਹਸਪਤਾਲ ਵਿੱਚੋਂ ਕੋਈ ਵੀ ਨਵਜੰਮਿਆ ਬੱਚਾ ਗਾਇਬ ਨਹੀਂ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹਾਲ ਹੀ ਵਿੱਚ ਹਸਪਤਾਲ ਵਿੱਚ ਤਿੰਨ ਬੱਚਿਆਂ ਦੀ ਮੌਤਾਂ ਰਿਪੋਰਟ ਕੀਤੀਆਂ ਗਈਆਂ ਸਨ, ਜਿਨ੍ਹਾਂ
ਦੀਆਂ ਲਾਸ਼ਾਂ ਸਾਰੀਆਂ ਜ਼ਰੂਰੀ ਦਸਤਾਵੇਜ਼ੀ ਕਾਰਵਾਈਆਂ, ਦਸਤਖਤਾਂ ਦੇ ਰਿਕਾਰਡ ਸਮੇਤ, ਪੂਰੀਆਂ ਕਰਨ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀਆਂ ਗਈਆਂ ਸਨ।
ਡਾ. ਚੋਪੜਾ ਨੇ ਕਿਹਾ ਕਿ ਸ਼ੁਰੂਆਤੀ ਤੌਰ ‘ਤੇ ਇਹ ਘਟਨਾ ਹਸਪਤਾਲ ਦੇ ਅੰਦਰ ਵਾਪਰੀ ਨਹੀਂ ਜਾਪਦੀ ਅਤੇ ਪਹਿਲੀ ਨਜ਼ਰੇ ਦੇਖਣ ਤੋਂ ਇੰਜ ਲਗਦਾ ਹੈ ਕਿ ਕਿਸੇ ਨੇ ਬਾਹਰੋਂ ਬੱਚੇ ਦੇ ਅਵਸ਼ੇਸ਼ ਹਸਪਤਾਲ ਵਿੱਚ ਸੁੱਟੇ ਹੋ ਸਕਦੇ ਹਨ।
ਜ਼ਿਕਰਯੋਗ ਹੈ ਕਿ ਹਸਪਤਾਲ ਦੇ ਅਧਿਕਾਰੀਆਂ ਵੱਲੋਂ ਇਸ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਮਾਮਲੇ ਦੇ ਤੱਥਾਂ ਦਾ ਪਤਾ ਲਗਾਉਣ ਲਈ ਘਟਨਾ ਦੀ ਵਿਆਪਕ ਜਾਂਚ ਚੱਲ ਰਹੀ ਹੈ। ਸਿਹਤ ਮੰਤਰੀ ਨੇ ਭਰੋਸਾ ਦਿੱਤਾ ਕਿ ਰਾਜ ਸਰਕਾਰ ਇਸ ਮਾਮਲੇ ਨੂੰ ਪੂਰੀ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਇਹ ਯਕੀਨੀ ਬਣਾਏਗੀ ਕਿ ਕੇਸ ਦੀ ਜਾਂਚ ਪੂਰੀ ਬਾਰੀਕੀ ਨਾਲ ਹੋਵੇ।

Load More Related Articles
Load More By Nabaz-e-Punjab
Load More In Health / Hospitals

Check Also

ਪ੍ਰਾਇਮਰੀ ਹੈਲਥ ਸੈਂਟਰ ਦਾ ਕੰਮ ਸ਼ੁਰੂ ਕਰਵਾਉਣ ਲਈ ਵਿਧਾਇਕ ਨੂੰ ਦਿੱਤਾ ਮੰਗ ਪੱਤਰ

ਪ੍ਰਾਇਮਰੀ ਹੈਲਥ ਸੈਂਟਰ ਦਾ ਕੰਮ ਸ਼ੁਰੂ ਕਰਵਾਉਣ ਲਈ ਵਿਧਾਇਕ ਨੂੰ ਦਿੱਤਾ ਮੰਗ ਪੱਤਰ ਨਬਜ਼-ਏ-ਪੰਜਾਬ, ਮੁਹਾਲੀ, 4…