Share on Facebook Share on Twitter Share on Google+ Share on Pinterest Share on Linkedin ਨਿੱਝਰ ਚੌਕ ਤੋਂ ਛੱਜੂਮਾਜਰਾ ਤੱਕ 2.09 ਕਰੋੜ ਰੁਪਏ ਦਾ ਸੜਕ ਅਪਗ੍ਰੇਡੇਸ਼ਨ ਪ੍ਰਾਜੈਕਟ ਪ੍ਰਗਤੀ ਅਧੀਨ ਐਸਡੀਐਮ ਖਰੜ ਵੱਲੋਂ ਬਰਸ਼ਾਤੀ ਪਾਣੀ ਦੀ ਨਿਕਾਸੀ, ਸੜਕ ਨਿਰਮਾਣ ਕਾਰਜਾਂ ਦਾ ਨਿਰੀਖਣ ਦਿਵਿਆ ਪੀ ਨੇ ਖਰੜ-ਲਾਂਡਰਾਂ ਸੜਕ ’ਤੇ ਪਾਣੀ ਖੜ੍ਹਨ ਨਾਲ ਪੈਦਾ ਹੁੰਦੇ ਹਾਲਾਤਾਂ ਦਾ ਲਿਆ ਜਾਇਜ਼ਾ ਨਬਜ਼-ਏ-ਪੰਜਾਬ, ਮੁਹਾਲੀ, 29 ਅਗਸਤ: ਖਰੜ ਦੇ ਉਪ ਮੰਡਲ ਮੈਜਿਸਟਰੇਟ (ਐਸਡੀਐਮ) ਸ੍ਰੀਮਤੀ ਦਿਵਿਆ ਪੀ ਨੇ ਅੱਜ ਚੱਲ ਰਹੇ ਸੜਕ ਨਿਰਮਾਣ ਅਤੇ ਬਾਰਸ਼ੀ ਪਾਣੀ ਦੀ ਨਿਕਾਸੀ ਦੇ ਕੰਮਾਂ ਦਾ ਜਾਇਜ਼ਾ ਲੈਣ ਲਈ ਖਰੜ ਦੇ ਨਿੱਝਰ ਚੌਕ ਦਾ ਦੌਰਾ ਕੀਤਾ। ਖਰੜ ਦੇ ਨਗਰ ਕੌਂਸਲ ਦੇ ਕਾਰਜਕਾਰੀ ਅਧਿਕਾਰੀ, ਸੁਖਦੇਵ ਸਿੰਘ ਨੇ ਐਸਡੀਐਮ ਨੂੰ ਦੱਸਿਆ ਕਿ ਨਿੱਝਰ ਚੌਕ ਤੋਂ ਛੱਜੂਮਾਜਰਾ ਤੱਕ ਸੜਕ ਦੇ ਨਿਰਮਾਣ ਲਈ 209.57 ਲੱਖ ਰੁਪਏ ਦਾ ਟੈਂਡਰ ਮਨਜ਼ੂਰ ਕਰ ਲਿਆ ਗਿਆ ਹੈ, ਜਿਸ ਵਿੱਚੋਂ 74.57 ਲੱਖ ਰੁਪਏ ਦਾ ਵਰਕ ਆਰਡਰ ਪਹਿਲਾਂ ਹੀ ਜਾਰੀ ਕਰ ਦਿੱਤਾ ਗਿਆ ਹੈ ਅਤੇ ਕੰਮ ਜਾਰੀ ਹੈ। ਇਸ ਦੇ ਨਾਲ ਹੀ, ਨਿੱਝਰ ਚੌਕ ਤੋਂ ਬਰਿਆਲੀ ਨਦੀ ਤੱਕ ਬਰਸਾਤੀ ਪਾਣੀ ਦੀਆਂ ਪਾਈਪਲਾਈਨਾਂ ਵੀ ਵਿਛਾਈਆਂ ਜਾ ਰਹੀਆਂ ਹਨ। ਐਸਡੀਐਮ ਨੇ ਹਾਲ ਹੀ ਵਿੱਚ ਹੋਈ ਬਾਰਿਸ਼ ਤੋਂ ਬਾਅਦ ਪਾਣੀ ਦੇ ਖੜ੍ਹਨ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਖਰੜ-ਲਾਂਡਰਾਂ ਸੜਕ ਦਾ ਵੀ ਨਿਰੀਖਣ ਕੀਤਾ। ਕਾਰਜਕਾਰੀ ਅਧਿਕਾਰੀ ਨੇ ਉਨ੍ਹਾਂ ਨੂੰ ਦੱਸਿਆ ਕਿ ਪਾਣੀ ਕੱਢਣ ਦਾ ਕੰਮ ਚੱਲ ਰਿਹਾ ਹੈ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨਐਚਏਆਈ) ਨੇ ਭਰੋਸਾ ਦਿੱਤਾ ਹੈ ਕਿ ਪਾਣੀ ਕੱਢਣ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ, ਵਸਨੀਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਸੜਕ ਨੂੰ ਮੋਟਰ ਰੋਡ ਬਣਾਉਣ ਯੋਗ ਸਥਿਤੀ ਵਿੱਚ ਬਹਾਲ ਕਰ ਦਿੱਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ