Share on Facebook Share on Twitter Share on Google+ Share on Pinterest Share on Linkedin ਮੁਹਾਲੀ ਨਗਰ ਨਿਗਮ ਵੱਲੋਂ 17 ਕਰੋੜ ਦੇ ਵਿਕਾਸ ਕੰਮਾਂ ਨੂੰ ਮਨਜ਼ੂਰੀ, 5 ਕਰੋੜ ਦੇ ਨਵੇਂ ਕੰਮ ਪਾਸ ਮੀਟਿੰਗ ਦੌਰਾਨ ਪਾਰਕਾਂ ਦੀ ਸੰਭਾਲ, ਨਵੀਆਂ ਸੀਵਰੇਜ ਤੇ ਡਰੇਨੇਜ ਲਾਈਨਾਂ ਦੇ ਕੰਮਾਂ ਨੂੰ ਦਿੱਤੀ ਪ੍ਰਵਾਨਗੀ ਨਬਜ਼-ਏ-ਪੰਜਾਬ, ਮੁਹਾਲੀ, 3 ਸਤੰਬਰ: ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਹੋਈ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ਵਿੱਚ 17 ਕਰੋੜ ਰੁਪਏ ਦੇ ਵਰਕ ਆਰਡਰ ਪਾਸ ਕੀਤੇ ਗਏ। ਮੀਟਿੰਗ ਵਿੱਚ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਕੌਂਸਲਰ ਜਸਵੀਰ ਸਿੰਘ ਮਣਕੂ, ਕਮਿਸ਼ਨਰ ਪਰਮਿੰਦਰ ਪਾਲ ਸਿੰਘ ਸਿੱਧੂ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ। ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ ਮੁਹਾਲੀ ਦੇ ਸਾਰੇ ਜ਼ੋਨਾਂ ਵਿੱਚ ਬਣੇ ਜਨਰਲ ਪਾਰਕਾਂ ਅਤੇ ਖ਼ਾਸ ਪਾਰਕਾਂ ਦੀ ਸੰਭਾਲ ਲਈ ਵੱਖਰੇ ਵਰਕ ਆਰਡਰ ਜਾਰੀ ਕੀਤੇ ਜਾਣਗੇ। ਹਰ ਜ਼ੋਨ ਵਿੱਚ ਨਿਰਧਾਰਤ ਰਕਮ ਨਾਲ ਪਾਰਕਾਂ ਦੇ ਰੱਖ ਰਖਾਓ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਤੋਂ ਇਲਾਵਾ, ਸ਼ਹਿਰ ਵਿੱਚ ਬਰਿਕ ਡਾਰਟ ਲਾਈਨਾਂ ਲਈ ਵੱਖ-ਵੱਖ ਕੰਮਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਨ੍ਹਾਂ ਤੇ ਕਰੀਬ 4 ਕਰੋੜ ਰੁਪਏ ਖਰਚ ਹੋਣਗੇ। ਮੀਟਿੰਗ ਵਿੱਚ ਨਵੇੱ ਕੰਮਾਂ ਲਈ 5 ਕਰੋੜ ਰੁਪਏ ਦੇ ਨਵੇੱ ਐਸਟੀਮੇਟ ਵੀ ਤਿਆਰ ਕੀਤੇ ਗਏ ਹਨ, ਜਿਨ੍ਹਾਂ ਨਾਲ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਹੋਰ ਸੁਧਾਰਿਆ ਜਾ ਸਕੇਗਾ। ਮੀਟਿੰਗ ਤੋਂ ਬਾਅਦ ਗੱਲਬਾਤ ਕਰਦਿਆਂ ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਉਪਰੋਕਤ ਸਾਰੇ ਪ੍ਰਾਜੈਕਟ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਨ ਵਾਲੇ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਗਏ ਹਨ ਕਿ ਮੌਜੂਦਾ ਸਮੇਂ ਵਿੱਚ ਸ਼ਹਿਰ ਅੰਦਰ ਕੀਤੇ ਜਾ ਰਹੇ ਵਿਕਾਸ ਕੰਮਾਂ ਸਬੰਧੀ ਕੁਆਲਿਟੀ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੰਮ ਵਿੱਚ ਲਾਪਰਵਾਹੀ ਅਤੇ ਲੇਟ-ਲਤੀਫ਼ੀ ਲਈ ਜ਼ਿੰਮੇਵਾਰ ਅਮਲੇ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ