ਮਨੁੱਖਤਾ ਦੀ ਸੇਵਾ ਲਈ ਸੀਜੀਸੀ ਯੂਨੀਵਰਸਿਟੀ ਮੁਹਾਲੀ ਵਿੱਚ ਖੂਨਦਾਨ ਕੈਂਪ ਲਗਾਇਆ

ਪੰਜਾਬ ਦੇ ਰਾਜਪਾਲ ਵੱਲੋਂ ਖ਼ੂਨਦਾਨੀਆਂ ਦੀ ਹੌਸਲਾ ਅਫ਼ਜਾਈ, 618 ਲੋਕਾਂ ਨੇ ਕੀਤਾ ਖੂਨਦਾਨ

ਨਬਜ਼-ਏ-ਪੰਜਾਬ, ਮੁਹਾਲੀ, 5 ਸਤੰਬਰ:
ਸੀਜੀਸੀ ਯੂਨੀਵਰਸਿਟੀ ਮੁਹਾਲੀ ਵੱਲੋਂ ਗਰੇਟ ਨਵ ਭਾਰਤ ਮਿਸ਼ਨ ਫਾਊਂਡੇਸ਼ਨ ਦੇ ਸਹਿਯੋਗ ਨਾਲ ਆਪਣੇ ਕੈਂਪਸ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿੱਚ 618 ਯੂਨਿਟ ਖੂਨ ਇਕੱਤਰ ਕੀਤਾ ਗਿਆ। ਇਹ ਕੈਂਪ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਸ਼ਾਨਦਾਰ ਮੌਜੂਦਗੀ ਨਾਲ ਖਾਸ ਬਣ ਗਿਆ, ਜਿਨ੍ਹਾਂ ਨੇ ਖੂਨਦਾਨੀਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਲੋਕਾਂ ਨੂੰ ਮਨੁੱਖਤਾ ਪ੍ਰਤੀ ਇੱਕ ਗਹਿਰੀ ਜ਼ਿੰਮੇਵਾਰੀ ਵਜੋਂ ਦੇਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਨੇ ਸਮਾਗਮ ਲਈ ਸਹੀ ਮਾਹੌਲ ਤਿਆਰ ਕੀਤਾ ਅਤੇ ਅਜੋਕੇ ਸਮੇਂ ਵਿੱਚ ਨਿਰਸਵਾਰਥ ਭਾਵਨਾ ਦੇ ਮਹੱਤਵ ਨੂੰ ਹੋਰ ਮਜ਼ਬੂਤ ਕੀਤਾ।
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਮਨੁੱਖਤਾ ਦੇ ਕੰਮ ਹੀ ਸਮਾਜ ਨੂੰ ਇਕਜੁੱਟ ਰੱਖਦੇ ਹਨ। ਇਨ੍ਹਾਂ ’ਚੋਂ ਖੂਨਦਾਨ ਸਭ ਤੋਂ ਉੱਤਮ ਕਾਰਜਾਂ ਵਿੱਚੋਂ ਇੱਕ ਹੈ ਜਿੱਥੇ ਦਾਨ ਕੀਤਾ ਗਿਆਂ ਖੂਨ ਕਿਸੇ ਨੂੰ ਇੱਕ ਨਵੀਂ ਜ਼ਿੰਦਗੀ ਦੇ ਸਕਦੀ ਹੈ। ਇਸ ਮੌਕੇ ਲਿਮਕਾ ਬੁੱਕ ਰਿਕਾਰਡ ਹੋਲਡਰ ਅਤੇ ਪੀ.ਐਚ.ਡੀ. ਚੈਂਬਰ (ਪੰਜਾਬ) ਦੇ ਸਹਿ-ਚੇਅਰਮੈਨ ਅਤੇ ਪਲਕਸ਼ਾ ਯੂਨੀਵਰਸਿਟੀ ਮੁਹਾਲੀ ਦੇ ਸੰਸਥਾਪਕ ਕਰਨ ਗਿਲਹੋਤਰਾ ਵੀ ਮੌਜੂਦ ਸਨ। ਨੌਜਵਾਨ ਆਗੂ ਅਤੇ ਸਮਾਜ ਲਈ ਯੋਗਦਾਨ ਪਾਉਣ ਵਾਲੇ ਵਜੋਂ ਉਨ੍ਹਾਂ ਦੀ ਯਾਤਰਾ ਨੇ ਕੈਂਪ ਦੇ ਉਦੇਸ਼ ਨਾਲ ਮੇਲ ਖਾਂਦਿਆਂ ਸਭ ਨੂੰ ਯਾਦ ਦਿਵਾਇਆ ਕਿ ਲੀਡਰਸ਼ਿਪ ਸਿਰਫ਼ ਪ੍ਰਾਪਤੀਆਂ ਬਾਰੇ ਨਹੀਂ, ਬਲਕਿ ਦੂਜਿਆਂ ਦੀ ਸੇਵਾ ਬਾਰੇ ਵੀ ਹੈ। ਪੀ.ਐਚ.ਡੀ. ਚੈਂਬਰ ਤੋਂ ਰਾਜਨ ਚੋਪੜਾ ਨੇ ਵੀ ਸ਼ਿਰਕਤ ਕੀਤੀ ਅਤੇ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ। ਜਦਕਿ ਸੀਜੀਸੀ ਯੂਨੀਵਰਸਿਟੀ ਵੱਲੋਂ ਕਾਰਜਕਾਰੀ ਨਿਰਦੇਸ਼ਕ ਸੁਸ਼ੀਲ ਪਰਾਸ਼ਰ ਨੇ ਸਾਰਿਆਂ ਦਾ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In Social

Check Also

ਸਰਬ ਸਾਂਝਾ ਵੈੱਲਫੇਅਰ ਸੁਸਾਇਟੀ ਨੇ 10 ਲੋੜਵੰਦ ਧੀਆਂ ਦੇ ਸਮੂਹਿਕ ਵਿਆਹ ਕਰਵਾਏ

ਸਰਬ ਸਾਂਝਾ ਵੈੱਲਫੇਅਰ ਸੁਸਾਇਟੀ ਨੇ 10 ਲੋੜਵੰਦ ਧੀਆਂ ਦੇ ਸਮੂਹਿਕ ਵਿਆਹ ਕਰਵਾਏ ਨਬਜ਼-ਏ-ਪੰਜਾਬ, ਮੁਹਾਲੀ, 27 …