Share on Facebook Share on Twitter Share on Google+ Share on Pinterest Share on Linkedin ਰੋਟਰੀ ਕਲੱਬ ਨੇ ਹੜ੍ਹ ਪ੍ਰਭਾਵਿਤ ਲੋਕਾਂ ਲਈ 2.5 ਲੱਖ ਦੀਆਂ ਦਵਾਈਆਂ ਦਿੱਤੀਆਂ ਨਬਜ਼-ਏ-ਪੰਜਾਬ, ਮੁਹਾਲੀ, 11 ਸਤੰਬਰ: ਰੋਟਰੀ ਕਲੱਬ ਮੁਹਾਲੀ ਨੇ ਇਨਰ ਵ੍ਹੀਲ ਕਲੱਬ ਮੋਹਾਲੀ ਬਲਿਸਫੁੱਲ, ਜ਼ਿਲ੍ਹਾ-308 ਨਾਲ ਮਿਲ ਕੇ ਅੱਜ ਹੜ੍ਹ ਪ੍ਰਭਾਵਿਤ ਲੋਕਾਂ ਵਿੱਚ ਵੰਡਣ ਲਈ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੂੰ ਉਨ੍ਹਾਂ ਦੇ ਦਫ਼ਤਰ ਵਿੱਚ ਜਾ ਕੇ ਲਗਪਗ 2.5 ਲੱਖ ਰੁਪਏ ਕੀਮਤ ਦੀਆਂ ਦਵਾਈਆਂ ਦੇ 19 ਡੱਬੇ ਸੌਂਪੇ। ਰੋਟਰੀ ਕਲੱਬ ਦੇ ਪ੍ਰਧਾਨ ਸਤੀਸ਼ ਅਰੋੜਾ, ਮੈਂਬਰਾਨ ਨਵਨੀਤ ਸਕਸੈਨਾ, ਅਸ਼ੋਕ ਗੁਪਤਾ ਅਤੇ ਸਮਾਜ ਸੇਵੀ ਸਤਵੀਰ ਸਿੰਘ ਧਨੋਆ ਨੇ ਇਨਰ ਵ੍ਹੀਲ ਕਲੱਬ ਦੇ ਪ੍ਰਧਾਨ ਆਸ਼ਾ ਸੂਦ ਅਤੇ ਸਕੱਤਰ ਵਿਜੇ ਸੂਦ ਦੇ ਨਾਲ ਮਿਲ ਕੇ ਡਿਪਟੀ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਇਹ ਦਵਾਈਆਂ ਲੋੜਵੰਦਾਂ ਤੱਕ ਪਹੁੰਚਣ ਤਾਂ ਜੋ ਹੜ੍ਹ ਤੋਂ ਬਾਅਦ ਦੀਆਂ ਸੰਭਾਵੀ ਬਿਮਾਰੀਆਂ ਨੂੰ ਰੋਕਣ ਵਿੱਚ ਮਦਦ ਮਿਲ ਸਕੇ। ਇਸ ਨੇਕ ਕੰਮ ਲਈ ਧੰਨਵਾਦੀ ਸ਼ਬਦ ਬੋਲਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਇਹ ਉਨ੍ਹਾਂ ਪ੍ਰਭਾਵਿਤ ਲੋਕਾਂ ਲਈ ਪ੍ਰੀਖਿਆ ਦੀ ਘੜੀ ਹੈ, ਜਿਨ੍ਹਾਂ ਨੇ ਵੱਡੇ ਦੁਖਾਂਤ ਦਾ ਸਾਹਮਣਾ ਕੀਤਾ ਹੈ ਅਤੇ ਜਿਨ੍ਹਾਂ ਨੂੰ ਪੰਜਾਬ ਭਰ ਤੋਂ ਹਰ ਸੰਭਵ ਰੂਪ ਵਿੱਚ ਸਹਾਇਤਾ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਲੋਕਾਂ ਅਤੇ ਸੰਗਠਨਾਂ ਵੱਲੋਂ ਲਗਾਤਾਰ ਖੁੱਲ੍ਹੇ ਦਿਲ ਨਾਲ ਸਹਾਇਤਾ ਦਿੱਤੀ ਜਾ ਰਹੀ ਹੈ, ਅਤੇ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋੜਵੰਦਾਂ ਤੱਕ ਇਸ ਸਹਾਇਤਾ ਦੀ ਸਮੇਂ ਸਿਰ ਪਹੁੰਚ ਯਕੀਨੀ ਬਣਾਏਗਾ। ਇਸ ਮੌਕੇ ਏਡੀਸੀ (ਜਨਰਲ) ਗੀਤਿਕਾ ਸਿੰਘ ਅਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਹਰਬੰਸ ਸਿੰਘ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ