Share on Facebook Share on Twitter Share on Google+ Share on Pinterest Share on Linkedin ਗਿਆਨ ਜਯੋਤੀ ਸਕੂਲ ਵਿੱਚ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਦਾ ਪਾਠ ਪੜ੍ਹਾਇਆ ਨਬਜ਼-ਏ-ਪੰਜਾਬ, ਮੁਹਾਲੀ, 11 ਸਤੰਬਰ: ਹਰਮਨਦੀਪ ਸਿੰਘ ਹਾਂਸ, ਸੀਨੀਅਰ ਕਪਤਾਨ ਪੁਲਿਸ, ਜਿਲ੍ਹਾ ਐਸ.ਏ.ਐਸ.ਨਗਰ ਵੱਲੋਂ ਨਸ਼ਿਆਂ ਖ਼ਿਲਾਫ਼ ਅਤੇ ਟਰੈਫ਼ਿਕ ਨਿਯਮਾਂ ਦੀ ਜਾਗਰੂਕਤਾ ਸਬੰਧੀ ਚਲਾਈ ਗਈ ਮੁਹਿੰਮ ਤਹਿਤ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਹੇਠ ਡੀਐਸਪੀ (ਟਰੈਫ਼ਿਕ) ਕਰਨੈਲ ਸਿੰਘ ਵੱਲੋਂ ਅੱਜ ਗਿਆਨ ਜਯੋਤੀ ਗਲੋਬਲ ਸਕੂਲ ਫੇਜ਼-2 ਮੁਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ ਸਬੰਧੀ ਅਤੇ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਇੱਕ ਵਿਸ਼ੇਸ਼ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ ਗਿਆ। ਇਸ ਸੈਮੀਨਾਰ ਦਾ ਮੁੱਖ ਉਦੇਸ਼ ਸਕੂਲ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਖੇਡਾਂ ਵੱਲ ਜਾਣ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ। ਇਸ ਸੈਮੀਨਾਰ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੂੰ ਸਮਝਾਇਆ ਗਿਆ ਕਿ ਕੁਝ ਗਲਤ ਅਨਸਰਾਂ ਵੱਲੋਂ ਵਿਦਿਆਰਥੀਆਂ ਨੂੰ ਨਸ਼ੇ ਤੇ ਲਗਾ ਦਿੱਤਾ ਜਾਂਦਾ ਹੈ ਇਸ ਲਈ ਅਜਿਹੇ ਮਾੜੇ ਅਨਸਰਾਂ ਤੋਂ ਆਪਣਾ ਬਚਾਅ ਰੱਖੋ। ਇਸਦੇ ਨਾਲ ਹੀ ਵਿਦਿਆਰਥੀਆਂ ਨੂੰ ਇਹ ਵੀ ਦੱਸਿਆ ਗਿਆ ਕਿ ਮੋਟਰ ਵਹੀਕਲ ਐਕਟ ਦੀ ਧਾਰਾ 199 ਏ ਤਹਿਤ ਜੇਕਰ 18 ਸਾਲ ਤੋਂ ਘੱਟ ਉਮਰ ਦਾ ਕੋਈ ਬੱਚਾ ਵਹੀਕਲ ਚਲਾਉਂਦਾ ਹੈ ਤਾਂ ਉਸਦੇ ਮਾਪਿਆਂ ਨੂੰ 3 ਸਾਲ ਦੀ ਕੈਦ, 25 ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ ਅਤੇ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਵਹੀਕਲ ਦੇਣ ਵਾਲੇ ਵਿਅਕਤੀ ਨੂੰ ਵੀ 3 ਸਾਲ ਦੀ ਸਜਾ ਜਾਂ ਜੁਰਮਾਨਾ ਹੋ ਸਕਦਾ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਸਰਕਾਰ ਦੁਆਰਾ ਚਲਾਈ ਗਈ ਸੱਜਣ ਪੁਰਸ਼ਾਂ ਨੂੰ ਇਨਾਮ ਦੇਣ ਲਈ ਯੋਜਨਾ (Scheme for 7rant of 1ward to the 7ood Samaritan) ਸਕੀਮ ਬਾਰੇ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਜੇਕਰ ਕੋਈ ਵਿਅਕਤੀ ਕਿਸੇ ਐਕਸੀਡੈਂਟ ਹੋਏ ਵਿਅਕਤੀ ਦੀ ਮੱਦਦ ਕਰਦਾ ਹੈ ਤਾਂ ਉਸ ਨੂੰ 2000 ਰੁਪਏ ਸਰਕਾਰ ਵੱਲੋਂ (ਫਰਿਸ਼ਤੇ ਸਕੀਮ ਤਹਿਤ) ਦਿੱਤੇ ਜਾਣਗੇ। ਇਸ ਮੌਕੇ ਗਿਆਨ ਜਯੋਤੀ ਗਲੋਬਲ ਸਕੂਲ ਦੇ ਪ੍ਰਿੰਸੀਪਲ ਅਤੇ ਹੋਰ ਸਟਾਫ਼ ਨੇ ਡੀਐਸਪੀ ਟਰੈਫ਼ਿਕ ਦਾ ਜਾਗਰੂਕਤਾ ਸਬੰਧੀ ਇਹ ਸੈਮੀਨਾਰ ਲਗਾਉਣ ਲਈ ਧੰਨਵਾਦ ਕੀਤਾ। ਕਰਨੈਲ ਸਿੰਘ ਉਪ ਕਪਤਾਨ ਪੁਲੀਸ ਟਰੈਫ਼ਿਕ ਨੇ ਅੰਤ ਵਿੱਚ ਸਾਰੇ ਵਿਦਿਆਰਥੀਆਂ ਨੂੰ ਖੇਡਾਂ ਵੱਲ ਜਾਣ ਲਈ ਪ੍ਰੇਰਿਤ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ