Share on Facebook Share on Twitter Share on Google+ Share on Pinterest Share on Linkedin ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਤੇ ਸਿੱਖ ਜਥੇ ਨੂੰ ਸ੍ਰੀ ਨਨਕਾਣਾ ਸਾਹਿਬ ਜਾਣ ਦੀ ਆਗਿਆ ਦੇਣ ਦੀ ਮੰਗ ਨਬਜ਼-ਏ-ਪੰਜਾਬ, ਮੁਹਾਲੀ, 15 ਸਤੰਬਰ: ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਅਤੇ ਸਿੱਖ ਜਥੇ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸ੍ਰੀ ਨਨਕਾਣਾ ਸਾਹਿਬ ਯਾਤਰਾ ਦੀ ਤੁਰੰਤ ਆਗਿਆ ਦੇਣ ਦੀ ਬੇਨਤੀ ਕੀਤੀ ਹੈ। ਸਿੱਧੂ ਨੇ ਚਿੱਠੀ ਵਿੱਚ ਲਿਖਿਆ ਕਿ ਹਰ ਸਾਲ, ਭਾਰਤ ਤੋਂ ਇੱਕ ਵਿਸ਼ੇਸ਼ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ ਵਿੱਚ ਪਾਕਿਸਤਾਨ ਜਾਂਦਾ ਹੈ ਤਾਂ ਜੋ ਉਹ ਸਿੱਖਾਂ ਦੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਉਨ੍ਹਾਂ ਦੇ ਜਨਮ ਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਮਨਾ ਸਕਣ। ਸਿੱਖਾਂ ਦੇ ਪਹਿਲੇ ਗੁਰੂ ਜੀ ਦਾ ਪ੍ਰਕਾਸ਼ ਗੁਰਪੁਰਬ ਸਿੱਖਾਂ ਦੇ ਦਿਲਾਂ ਵਿੱਚ ਇੱਕ ਵਿਸ਼ੇਸ਼ ਸਥਾਨ ਰੱਖਦਾ ਹੈ। 1947 ਤੋਂ ਬਾਅਦ, ਗੁਰਦੁਆਰਾ ਨਨਕਾਣਾ ਸਾਹਿਬ ਪਾਕਿਸਤਾਨ ਵਿਚ ਚਲਾ ਗਿਆ ਅਤੇ ਇਸ ਡੂੰਘੀ ਆਸਥਾ ਦਾ ਸਨਮਾਨ ਕਰਨ ਲਈ, 2019 ਵਿੱਚ ਕਰਤਾਰਪੁਰ ਲਾਂਘਾ ਖੋਲ੍ਹਿਆ ਗਿਆ। ਹਾਲਾਂਕਿ, ਪਹਿਲਗਾਮ ਹਮਲੇ ਤੋਂ ਬਾਅਦ, ਲਾਂਘਾ ਭਾਰਤ ਵਾਲੇ ਪਾਸੇ ਤੋਂ ਪੰਜ ਹਫ਼ਤਿਆਂ ਲਈ ਬੰਦ ਕਰ ਦਿੱਤਾ ਗਿਆ ਸੀ। ਹੁਣ ਕਈ ਮਹੀਨੇ ਬੀਤ ਚੁੱਕੇ ਹਨ, ਅਤੇ ਲਾਂਘਾ ਹਾਲੇ ਵੀ ਬੰਦ ਹੈ। ਬਲਬੀਰ ਸਿੱਧੂ ਨੇ ਸਿੱਖ ਜਥੇ ਨੂੰ ਪਾਕਿਸਤਾਨ ਜਾਣ ਦੀ ਆਗਿਆ ਨਾ ਦੇਣ ਦੇ ਫੈਸਲੇ ਨੂੰ ਸਿੱਖ ਭਾਈਚਾਰੇ ਲਈ ਨਿਰਾਸ਼ਾਜਨਕ ਕਰਾਰ ਦਿੱਤਾ ਅਤੇ ਇਸ ਨਾਲ ਭਾਵਨਾਤਮਕ ਠੇਸ ਪਹੁੰਚਣ ਦੀ ਚਿੰਤਾ ਜ਼ਾਹਰ ਕੀਤੀ। ਸਾਬਕਾ ਮੰਤਰੀ ਨੇ ਇਸ ਗੱਲ ’ਤੇ ਵੀ ਸਵਾਲ ਉਠਾਇਆ ਹੈ ਕਿ ਪੰਜਾਬ ਅਤੇ ਸਿੱਖ ਭਾਈਚਾਰੇ ਨੂੰ ਵਾਰ-ਵਾਰ ਇੰਝ ਪਾਬੰਦੀਆਂ ਕਿਉਂ ਸਹਿਣੀਆਂ ਪੈਂਦੀਆਂ ਹਨ, ਖਾਸ ਕਰ ਕੇ ਉਸ ਸਮੇਂ ਜਦੋਂ 2339 ਨੂੰ ਭਾਰਤ-ਪਾਕਿਸਤਾਨ ਕ੍ਰਿਕਟ ਮੈਚ ਕਰਵਾਉਣ ਦੀ ਆਗਿਆ ਮਿਲੀ ਹੈ। ਕਾਂਗਰਸ ਆਗੂ ਨੇ ਪੀਐਮ ਮੋਦੀ ਨੂੰ ਬੇਨਤੀ ਕੀਤੀ ਹੈ ਕਿ ਸਿੱਖ ਭਾਈਚਾਰੇ ਦੀਆਂ ਧਾਰਮਿਕ ਅਤੇ ਭਾਵਨਾਤਮਕ ਭਾਵਨਾਵਾਂ ਨੂੰ ਸਨਮਾਨ ਦਿੰਦੇ ਹੋਏ ਜਲਦੀ ਕਰਤਾਰਪੁਰ ਲਾਂਘਾ ਮੁੜ ਖੋਲ੍ਹਿਆ ਜਾਵੇ ਅਤੇ ਸਿੱਖ ਯਾਤਰੀਆਂ ਨੂੰ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸ੍ਰੀ ਨਨਕਾਣਾ ਸਾਹਿਬ ਯਾਤਰਾ ਦੀ ਆਗਿਆ ਦਿੱਤੀ ਜਾਵੇ। ਇਸ ਕਦਮ ਨਾਲ ਨਾ ਸਿਰਫ਼ ਸਿੱਖ ਸ਼ਰਧਾਲੂ ਆਪਣੀਆਂ ਧਾਰਮਿਕ ਯਾਤਰਾਵਾਂ ਕਰ ਸਕਣਗੇ, ਸਗੋਂ ਭਾਰਤ-ਪਾਕਿਸਤਾਨ ਦੇ ਸਾਂਝੇ ਸੱਭਿਆਚਾਰਕ ਰਿਸ਼ਤੇ ਵੀ ਮਜ਼ਬੂਤ ਹੋਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ