Share on Facebook Share on Twitter Share on Google+ Share on Pinterest Share on Linkedin ਮੁੱਖ ਮੰਤਰੀ ਹੜ੍ਹ ਪੀੜਤ ਰਾਹਤ ਫੰਡ ਲਈ ਵਿਧਾਇਕ ਕੁਲਵੰਤ ਸਿੰਘ ਨੂੰ ਇੱਕ ਲੱਖ ਦਾ ਚੈੱਕ ਦਿੱਤਾ ਆਪ ਸਰਕਾਰ ਵੱਲੋਂ ਪੰਜਾਬ ਦੇ ਹੜ੍ਹ ਪੀੜਤਾਂ ਦੇ ਮੁੜ-ਵਸੇਵੇ ਲਈ ਯਤਨ ਜਾਰੀ: ਕੁਲਵੰਤ ਸਿੰਘ ਨਬਜ਼-ਏ-ਪੰਜਾਬ, ਮੁਹਾਲੀ, 16 ਸਤੰਬਰ: ਮਾਤਾ ਕਲਸੀ ਇਸਤਰੀ ਭਲਾਈ ਅਤੇ ਸਤਸੰਗ ਸੁਸਾਇਟੀ ਸ੍ਰੀ ਗੁਰੂ ਰਵਿਦਾਸ ਭਵਨ ਫੇਜ਼-7 ਮੁਹਾਲੀ ਵੱਲੋਂ ਸਮਾਜ ਸੇਵੀ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਅੱਜ ਮੁੱਖ ਮੰਤਰੀ ਰਾਹਤ ਫੰਡ ਲਈ ‘ਆਪ’ ਵਿਧਾਇਕ ਕੁਲਵੰਤ ਸਿੰਘ ਨੂੰ ਇੱਕ ਲੱਖ ਰੁਪਏ ਦਾ ਚੈੱਕ ਸੌਂਪਿਆ ਗਿਆ। ਮਾਤਾ ਕਲਸੀ ਇਸਤਰੀ ਭਲਾਈ ਅਤੇ ਸਤਸੰਗ ਸੁਸਾਇਟੀ ਸ੍ਰੀ ਗੁਰੂ ਰਵਿਦਾਸ ਭਵਨ ਫੇਜ਼-7 ਦਾ ਇੱਕ ਉੱਚ ਪੱਧਰੀ ਵਫ਼ਦ ਨੇ ਅੱਜ ਆਮ ਆਦਮੀ ਪਾਰਟੀ ਦੇ ਦਫ਼ਤਰ ਵਿੱਚ ਵਿਧਾਇਕ ਕੁਲਵੰਤ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸੰਸਥਾ ਦੀ ਪ੍ਰਧਾਨ ਗੁਰਬਕਸ਼ ਕੌਰ ਮਹਿਮੀ, ਜਨਰਲ ਸਕੱਤਰ ਬਿਮਲਾ ਦੇਵੀ ਵਿਰਦੀ, ਕੈਸ਼ੀਅਰ ਸ਼ੀਲਾ ਕਾਹਲ, ਮੈਂਬਰਾਨ ਕਸ਼ਮੀਰ ਕੌਰ ਮਾਨ, ਸੁਰਜੀਤ ਕੌਰ ਕਾਹਲ, ਰਾਣੋ ਦੇਵੀ, ਬਿਮਲਾ ਬਾਲੀ, ਨੀਰੂ ਸੌਂਦੀ, ਦਵਿੰਦਰ ਕੌਰ, ਸ਼ਸ਼ੀ ਬਾਲਾ, ਹਰਭਜਨ ਕੌਰ, ਕਮਲੇਸ਼ ਬੈਂਸ, ਸੁਮਿੱਤਰਾ ਦੇਵ ਆਦਿ ਹਾਜ਼ਰ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਕਿਸੇ ਵੀ ਮੁਸੀਬਤ ਦੀ ਘੜੀ ਵਿੱਚ ਲੋਕਾਂ ਨਾਲ ਖੜ੍ਹਨਾ ਪੰਜਾਬੀਆਂ ਦੇ ਖ਼ੂਨ ਵਿੱਚ ਹੈ ਅਤੇ ਉਹ ਹਮੇਸ਼ਾ ਪੀੜ੍ਹਤ ਲੋਕਾਂ ਦੀ ਮਦਦ ਲਈ ਭਾਵੇਂ ਉਹ ਦੇਸ਼ ਵਿਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਰਹਿੰਦੇ ਹੋਣ, ਮੱਦਦ ਕਰਦੇ ਆਏ ਹਨ। ਹੁਣ ਜਦੋਂ ਪੰਜਾਬ ਵਾਸੀਆਂ ’ਤੇ ਹੜ੍ਹਾਂ ਕਾਰਨ ਵੱਡੀ ਮੁਸੀਬਤ ਆਈ ਹੈ ਤਾਂ ਪੰਜਾਬ ਦੇ ਲੋਕ ਵਧ ਚੜ੍ਹ ਕੇ ਪੀੜ੍ਹਤਾਂ ਦੀ ਮਦਦ ਕਰ ਰਹੇ ਹਨ। ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਹੜ੍ਹ ਪੀੜਤਾਂ ਨੂੰ ਜਿੱਥੇ ਲੋੜੀਂਦਾ ਸਮਾਨ ਭੇਜਿਆ ਜਾ ਰਿਹਾ ਹੈ, ਉੱਥੇ ਉਨ੍ਹਾਂ ਦੀ ਹਰ ਜ਼ਰੂਰਤ ਨੂੰ ਪੂਰਾ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਵੱਡੀ ਗਿਣਤੀ ਦੇ ਵਿੱਚ ਦੇਸ਼ ਵਾਸੀਆਂ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਲਈ ਪੈਸਾ ਭੇਜਿਆ ਜਾ ਰਿਹਾ ਹੈ ਤਾਂ ਜੋ ਹੜ੍ਹ ਪੀੜਤਾਂ ਦੇ ਮੁੜ-ਬਸੇਵੇ ਲਈ ਠੋਸ ਯਤਨ ਕੀਤੇ ਜਾ ਸਕਣ। ਵਿਧਾਇਕ ਕੁਲਵੰਤ ਸਿੰਘ ਨੇ ਸੁਸਾਇਟੀ ਦੇ ਮੈਂਬਰਾਂ ਵੱਲੋਂ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਪਾਏ ਯੋਗਦਾਨ ਲਈ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੇ ਸਮਾਜ ਭਲਾਈ ਦੇ ਕੰਮਾਂ ਵਿੱਚ ਲੱਗੀਆਂ ਹੋਰਨਾਂ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਵੀ ਪੰਜਾਬ ਦੇ ਹੜ੍ਹ ਪੀੜ੍ਹਤ ਲੋਕਾਂ ਦੀ ਮਦਦ ਲਈ ਅੱਗੇ ਆਉਣ ਅਤੇ ਦਿਲ ਖੋਲ੍ਹ ਕੇ ਆਪਣਾ ਵਡਮੁੱਲਾ ਯੋਗਦਾਨ ਪਾਉਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ