Share on Facebook Share on Twitter Share on Google+ Share on Pinterest Share on Linkedin ਬੇਅਦਬੀ ਵਿਰੁੱਧ ਬਾਦਲ ਦੀ ਰੈਲੀ ਵਿੱਚ ਰੋਸ ਪ੍ਰਦਰਸ਼ਨ ਕਰ ਰਹੇ ਸਿੱਖਾਂ ਦੀ ਕੁੱਟਮਾਰ ਮੰਦਭਾਗੀ ਗੱਲ: ਆਪ ਪੰਜਾਬ ਪੁਲੀਸ ਦੇ ਅਫ਼ਸਰਾਂ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਵਜੋਂ ਕੰਮ ਕਰਨ ਦਾ ਦੋਸ਼ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 26 ਜਨਵਰੀ: ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਸੰਗਰੂਰ ਰੈਲੀ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਕਾਰਕੁੰਨਾਂ ਵੱਲੋਂ ਸਿੱਖ ਨੌਜਵਾਨਾਂ ਦੀ ਕੀਤੀ ਗਈ ਖਿੱਚ-ਧੂਹ ਦੀ ਆਮ ਆਦਮੀ ਪਾਰਟੀ (ਆਪ) ਨੇ ਸਖ਼ਤ ਨਿਖੇਧੀ ਕੀਤੀ ਹੈ। ਆਮ ਆਦਮੀ ਪਾਰਟੀ ਦੇ ਸੂਬਾਈ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੁੱਧ ਰੋਸ ਪ੍ਰਦਰਸ਼ਨ ਕਰ ਰਹੇ ਅਤੇ ਉਹ ਬੇਅਦਬੀ ਕਰਨ ਵਾਲੇ ਦੋਸ਼ੀ ਦੀ ਮੁੱਖ ਮੰਤਰੀ ਤੋਂ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਕੁਝ ਅੰਮ੍ਰਿਤਧਾਰੀ ਸਿੰਘ ਜ਼ਖ਼ਮੀ ਹੋ ਗਏ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਰੋਸ ਮੁਜ਼ਾਹਰਾਕਾਰੀਆਂ ਨੂੰ ਸੰਤੁਸ਼ਟ ਕਰਨ ਤੋਂ ਨਾਕਾਮ ਰਹੇ ਸਨ। ਪੁਲੀਸ ਨੇ ਉਨ੍ਹਂਾਂ ਸਿੱਖਾਂ ਨੂੰ ਗ੍ਰਿਫ਼ਤਾਰ ਕਰਕੇ ਅਕਾਲੀ ਦਲ ਦੇ ਗੁੰਡਿਆਂ ਨੂੰ ਕੁੱਟਮਾਰ ਲਈ ਸੌਂਪ ਦਿੱਤਾ ਸੀ। ਅਕਾਲੀਆਂ ਨੇ ਪੱਤਰਕਾਰਾਂ ਉੱਤੇ ਵੀ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ, ਜੋ ਕਿ ਬਹੁਤ ਹੀ ਨਿਖੇਧੀਯੋਗ ਹੈ। ਸ੍ਰੀ ਵੜੈਚ ਨੇ ਕਿਹਾ ਕਿ ਪੰਜਾਬ ਚੋਣਾਂ ਵਿੱਚ ਇਸ ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਇੱਕ ਵੱਡਾ ਮੁੱਦਾ ਹੈ ਅਤੇ ਸਿੱਖ ਕੌਮ ਬਾਦਲ ਦੇ ਇਸ ਵਤੀਰੇ ਤੋਂ ਬਹੁਤ ਪਰੇਸ਼ਾਨ ਹੈ ਕਿਉਂਕਿ ਉਹ ਨਾ ਕੇਵਲ ਅਜਿਹੀਆਂ ਘਟਨਾਵਾਂ ਨੂੰ ਰੋਕਣ ਤੋਂ ਨਾਕਾਮ ਰਹੇ ਹਨ, ਸਗੋਂ ਉਹ ਦੋਸ਼ੀਆਂ ਨੂੰ ਵੀ ਹਾਲੇ ਤੱਕ ਗ੍ਰਿਫ਼ਤਾਰ ਨਹੀਂ ਕਰ ਸਕੇ। ਉਨਂਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਗੁਨਾਹਗਾਰ ਹੋਣ ਦਾ ਪਤਾ ਇਸੇ ਗੱਲ ਤੋਂ ਲੱਗ ਜਾਂਦਾ ਹੈ ਕਿ ਉੱਪ-ਮੁੱਖ ਮੰਤਰੀ ਨੇ ਇਨ੍ਹਂਾਂ ਘਟਨਾਵਾਂ ਲਈ ਆਮ ਆਦਮੀ ਪਾਰਟੀ ਨੂੰ ਦੋਸ਼ੀ ਠਹਿਰਾਉਣ ਦਾ ਜਤਨ ਕੀਤਾ ਸੀ। ਉਨ੍ਹਂਾਂ ਕਿਹਾ ਕਿ ਦਰਅਸਲ ਪੁਲੀਸ ਉੱਤੇ ਦਬਾਅ ਪਾਇਆ ਜਾਂਦਾ ਰਿਹਾ ਹੈ ਕਿ ਉਹ ਬੇਅਦਬੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰੇ। ਉਨਂਾਂ ਕਿਹਾ ਕਿ ਜਿਹੜੇ ਕੁਝ ਖ਼ਾਸ ਪੁਲਿਸ ਅਧਿਕਾਰੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਵੇਲੇ ਤਾਕਤ ਦਾ ਪੂਰਾ ਆਨੰਦ ਦਾ ਮਾਣਦੇ ਰਹੇ ਹਨ, ਉਹੀ ਇਨਂਾਂ ਚੋਣਾਂ ਵਿੱਚ ਅਕਾਲੀਆਂ ਦੀ ਮਦਦ ਕਰ ਰਹੇ ਹਨ ਅਤੇ ਆਮ ਆਦਮੀ ਪਾਰਟੀ ਨੇ ਉਨਂਾਂ ਸਾਰੇ ਅਧਿਕਾਰੀਆਂ ਦੀਆਂ ਸਾਰੀਆਂ ਗਤੀਵਿਧੀਆਂ ਉੱਤੇ ਪੂਰੀ ਨਜ਼ਰ ਰੱਖੀ ਹੋਈ ਹੈ। ਸ੍ਰੀ ਵੜੈਚ ਨੇ ਕਿਹਾ ਕਿ ‘‘ਇਹ ਬਹੁਤ ਹੀ ਅਫ਼ਸੋਸਨਾਕ ਗੱਲ ਹੈ ਕਿ ਪੁਲਿਸ ਹਾਲੇ ਵੀ ਅਕਾਲੀ ਆਗੂਆਂ ਦੇ ਹੱਥ-ਠੋਕਿਆਂ ਵਜੋਂ ਕੰਮ ਕਰ ਰਹੀ ਹੈ।’’ ਉਨਂਾਂ ਕਿਹਾ ਕਿ ਜਿਹੜੇ ਪੁਲਿਸ ਕਰਮਚਾਰੀ ਬਹਿਬਲ ਕਲਾਂ ਵਾਲੇ ਧਰਨੇ ’ਤੇ ਬੈਠੇ ਨਿਰਦੋਸ਼ ਸਿੱਖਾਂ ਉੱਤੇ ਗੋਲ਼ੀਆਂ ਚਲਾਉਣ ਲਈ ਜ਼ਿੰਮੇਵਾਰ ਸਨ, ਉਨਂਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਬੇਅਦਬੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋਸ਼ੀਆਂ ਨੂੰ ਕਾਨੂੰਨੀ ਸ਼ਿਕੰਜੇ ਅਧੀਨ ਲਿਆਂਦਾ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਸੁਖਬੀਰ ਬਾਦਲ ਨੇ ਪਹਿਲਾਂ ਮਾਲੇਰ ਕੋਟਲਾ ’ਚ ਪਵਿੱਤਰ ਕੁਰਆਨ ਸ਼ਰੀਫ਼ ਦੀ ਬੇਅਦਬੀ ਲਈ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਇੱਕ ਵਿਧਾਇਕ ਨੂੰ ਬਿਨਾ ਵਜਂਾ ਫਸਾਉਣ ਦਾ ਜਤਨ ਕੀਤਾ ਸੀ, ਤਾਂ ਜੋ ਆਮ ਆਦਮੀ ਪਾਰਟੀ ਨੂੰ ਬਦਨਾਮ ਕੀਤਾ ਜਾ ਸਕੇ। ਉਨ੍ਹਂਾਂ ਕਿਹਾ ਕਿ ਪੰਜਾਬ ਦੀ ਸੂਝਵਾਨ ਜਨਤਾ ਨੇ ਸੁਖਬੀਰ ਬਾਦਲ ਦੀਆਂ ਸੂਬੇ ਵਿੱਚ ਫਿਰਕੂ ਤਣਾਅ ਪੈਦਾ ਕਰਨ ਅਤੇ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਦੀਆਂ ਸਾਰੀਆਂ ਸਾਜ਼ਿਸ਼ਾਂ ਨਾਕਾਮ ਕਰ ਕੇ ਰੱਖ ਦਿੱਤੀਆਂ ਹਨ। ਉਨਂਾਂ ਕਿਹਾ ਕਿ ਸੁਖਬੀਰ ਬਾਦਲ ਆਮ ਆਦਮੀ ਪਾਰਟੀ ਦੇ ਦਹਿਸ਼ਤਗਰਦਾਂ ਨਾਲ ਸਬੰਧ ਹੋਣ ਦੇ ਦੋਸ਼ ਲਾ ਰਿਹਾ ਹੈ, ਜਦ ਕਿ ਅਮਰੀਕੀ ਖ਼ੁਫ਼ੀਆ ਏਜੰਸੀ ਸੀ.ਆਈ.ਏ. ਵੱਲੋਂ ਜੱਗ ਜ਼ਾਹਿਰ ਕੀਤੇ ਗਏ ਕੁਝ ਅਹਿਮ ਦਸਤਾਵੇਜ਼ਾਂ ਤੋਂ ਹੁਣ ਇਹ ਇੰਕਸ਼ਾਫ਼ ਹੋਇਆ ਹੈ ਕਿ ਪੰਜਾਬ ਵਿੱਚ ਦਹਿਸ਼ਤਗਰਦੀ ਫੈਲਾਉਣ ਪਿੱਛੇ ਅਸਲ ਵਿੱਚ ਪ੍ਰਕਾਸ਼ ਸਿੰਘ ਬਾਦਲ ਦਾ ਹੱਥ ਸੀ ਕਿਉਂਕਿ ਉਸ ਦੇ ਦਹਿਸ਼ਤਗਰਦਾਂ ਨਾਲ ਸਬੰਧ ਸਨ। ਵੜੈਚ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਸੂਬੇ ਵਿੱਚ ਨਸ਼ੀਲੇ ਪਦਾਰਥਾਂ ਦਾ ਜ਼ਹਿਰ ਫੈਲਾਉਣ ਜਿਹੇ ਕਾਰਿਆਂ ਲਈ ਪੰਜਾਬ ਦੀ ਜਨਤਾ ਬਾਦਲ ਪਰਿਵਾਰ ਨੂੰ ਜ਼ਰੂਰ ਹੀ ਸਬਕ ਸਿਖਾਏਗੀ। ਉਨ੍ਹਂਾਂ ਕਿਹਾ ਕਿ ਬਾਦਲਾਂ ਨੇ ਨਸ਼ਿਆਂ ਨਾਲ ਪੂਰੀ ਇੱਕ ਪੀੜਂੀ ਨੂੰ ਬਰਬਾਦ ਕਰ ਕੇ ਰੱਖ ਦਿੱਤਾ ਹੈ। ਉਨ੍ਹਂਾਂ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਨਵਾਂ ਪੰਜਾਬ ਵਿਕਸਤ ਕਰੇਗੀ, ਜਿਸ ਉੱਤੇ ਹਰੇਕ ਪੰਜਾਬੀ ਨੂੰ ਮਾਣ ਹੋਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ